14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਅਮਰਦੀਪ ਕਾਲਜ ਦਾ ਬੀ.ਐੱਸ.ਸੀ. ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ

ਮੁਕੰਦਪੁਰ, 13 ਅਗਸਤ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਬੀ. ਐੱਸ.

Ad Position 21
No active advertisement
ਅਜੀਤ ਡੈਸਕ 14-08-2026
ਮੁਕੰਦਪੁਰ, 13 ਅਗਸਤ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਬੀ.ਐੱਸ.ਸੀ. ਸਮੈਸਟਰ ਛੇਵਾਂ ਜਮਾਤ ਦੇ ਨਤੀਜਿਆਂ ਵਿੱਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਸ. ਮਨਜੀਤ ਸਿੰਘ ਨੇ ਦੱਸਿਆ ਕਿ ਬੀ.ਐੱਸ.ਸੀ.(ਮੈਡੀਕਲ) ਦੀ ਵਿਦਿਆਰਥਣ ਅਰਸ਼ਵਿੰਦਰ ਪੁੱਤਰੀ ਗੁਰਵਿੰਦਰ ਸਿੰਘ ਵਾਸੀ ਪਿੰਡ ਪੰਦਰਵਾਲ ਨੇ 82.1 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ ਅਤੇ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਲ ਕੀਤਾ। ਵਿਦਿਆਰਥਣ ਅਰਸ਼ਦੀਪ ਕੌਰ ਸਪੁੱਤਰੀ ਰਜਿੰਦਰ ਕੁਮਾਰ ਵਾਸੀ ਪਿੰਡ ਗੁਣਾਚੌਰ ਨੇ 80.7 ਫੀਸਦੀ ਅੰਕ ਹਾਸਲ ਕਰਕੇ ਜਮਾਤ ਅਤੇ ਜ਼ਿਲ੍ਹੇ ’ਚੋਂ ਦੂਸਰਾ ਸਥਾਨ ਹਾਸਲ ਕੀਤਾ। ਵਿਦਿਆਰਥਣ ਦਲਜੀਤ ਕੌਰ ਸਪੁੱਤਰੀ ਸ. ਹਰਜੀਤ ਸਿੰਘ ਵਾਸੀ ਪਿੰਡ ਦਿਆਲਪੁਰ ਨੇ 80.3 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ ਅਤੇ ਜ਼ਿਲ੍ਹੇ ’ਚੋਂ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥਣ ਗੁਰਪ੍ਰੀਤ ਕੌਰ ਸਪੁੱਤਰੀ ਸੁਲਿੰਦਰ ਸਿੰਘ ਵਾਸੀ ਤਲਵੰਡੀ ਫੱਤੂ ਨੇ 73.8 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ ਅਤੇ ਜ਼ਿਲ੍ਹੇ ’ਚੋਂ ਚੌਥਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬੀ.ਐੱਸ.ਸੀ. (ਨਾਨ-ਮੈਡੀਕਲ) ਦੀ ਵਿਦਿਆਰਥਣ ਭਾਰਤੀ ਸਪੁੱਤਰੀ ਰਜਿੰਦਰਪਾਲ ਵਾਸੀ ਪਿੰਡ ਸੇਲਕੀਆਣਾ ਨੇ 81.7 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ ’ਚੋਂ ਪਹਿਲਾ ਤੇ ਜ਼ਿਲ੍ਹੇ ’ਚੋਂ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਿਦਿਆਰਥੀ ਰਜਤ ਚੌਹਾਨ ਸਪੁੱਤਰ ਅਮਰੀਕ ਲਾਲ ਵਾਸੀ ਪਿੰਡ ਖਾਨਖਾਨਾ ਨੇ 69. 7 ਫੀਸਦੀ ਅੰਕ ਹਾਸਲ ਕਰਕੇ ਜਮਾਤ ’ਚੋਂ ਦੂਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਸ. ਮਨਜੀਤ ਸਿੰਘ ਨੇ ਵਿਭਾਗ ਦੇ ਇੰਚਾਰਜ ਡਾ. ਆਸ਼ਿਮਾ ਪਾਸੀ, ਡਾ. ਸੰਗੀਤਾ ਅਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਲੜਕੀਆਂ ਦੇ ਅਥਲੈਟਿਕ ਮੁਕਾਬਲੇ ਸਰਕਾਰੀ ਸਕੂਲ ਸਿੰਬਲ ਮਜਾਰਾ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਦਾਣਾ ਮੰਡੀ ਬਲਾਚੌਰ ਵਿਖੇ ਹੋਵੇਗਾ ਤਹਿਸੀਲ ਪੱਧਰੀ ਆਜ਼ਾਦੀ ਦਿਵਸ ਸਮਾਗਮ
Ad Position 24