13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਬਲਾਚੌਰ ਵੱਲੋਂ ਮਹੀਨਾਵਾਰ ਮੀਟਿੰਗ

ਬਲਾਚੌਰ, 13 ਅਗਸਤ (ਨਰੇਸ਼ ਧੌਲ) - ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਬਲਾਚੌਰ ਵੱਲੋਂ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਾਹਿਬ ਮਹਿੰਦੀਪੁਰ ਬਲਾਚੌਰ ਵਿਖੇ ਸੋਮ ਲਾਲ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ। ਉਨ੍ਹਾਂ ਆਪਣੇ ਸੰਬੋਧਨ ਵਿੱਚ 7 ਅਗਸਤ ਦੀ ਚੰਡੀਗੜ੍ਹ ਰੈਲੀ ਵਿੱਚ ਪੈਨਸ਼ਨਰਾਂ ਵੱਲੋਂ ਕੀਤੀ ਭਰਵੀਂ ਸ਼ਮੂਲੀਅਤ ’ਤੇ ਤਸੱਲੀ ਪ੍ਰਗਟਾਈ ਅਤੇ ਸੱਦਾ ਦਿੱਤਾ ਕਿ ਆਉਣ ਵਾਲੀਆਂ ਹੋਰ ਗਤੀਵਿਧੀਆਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ ਤਾਂ ਜੋ ਸਰਕਾਰਾਂ ਤੋਂ ਆਪਣੀਆਂ ਮੰਗਾਂ ਮਨਾਈਆਂ ਜਾ ਸਕਣ।

Ad Position 21
No active advertisement
ਅਜੀਤ ਡੈਸਕ 14-08-2026
ਬਲਾਚੌਰ, 13 ਅਗਸਤ (ਨਰੇਸ਼ ਧੌਲ) - ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਬਲਾਚੌਰ ਵੱਲੋਂ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਾਹਿਬ ਮਹਿੰਦੀਪੁਰ ਬਲਾਚੌਰ ਵਿਖੇ ਸੋਮ ਲਾਲ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ। ਉਨ੍ਹਾਂ ਆਪਣੇ ਸੰਬੋਧਨ ਵਿੱਚ 7 ਅਗਸਤ ਦੀ ਚੰਡੀਗੜ੍ਹ ਰੈਲੀ ਵਿੱਚ ਪੈਨਸ਼ਨਰਾਂ ਵੱਲੋਂ ਕੀਤੀ ਭਰਵੀਂ ਸ਼ਮੂਲੀਅਤ ’ਤੇ ਤਸੱਲੀ ਪ੍ਰਗਟਾਈ ਅਤੇ ਸੱਦਾ ਦਿੱਤਾ ਕਿ ਆਉਣ ਵਾਲੀਆਂ ਹੋਰ ਗਤੀਵਿਧੀਆਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ ਤਾਂ ਜੋ ਸਰਕਾਰਾਂ ਤੋਂ ਆਪਣੀਆਂ ਮੰਗਾਂ ਮਨਾਈਆਂ ਜਾ ਸਕਣ। ਸੋਮ ਨਾਥ ਤੱਕਲਾ ਨੇ ਸਰਕਾਰ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਡੀ.ਏ ਦੇ ਮਾਮਲੇ ਵਿੱਚ ਸਰਕਾਰ ਨੇ ਹਾਈਕੋਰਟ ਵਿੱਚ ਬੜੀ ਢੀਠਤਾਈ ਨਾਲ ਅੜੀ ਫੜ੍ਹ ਰੱਖੀ ਕਿ ਸਰਕਾਰ ਦੀ ਮਰਜ਼ੀ ਹੈ ਕਿ ਡੀ. ਏ. ਦੇਣਾ ਜਾਂ ਨਹੀਂ ਦੇਣਾ ਪਰ ਅਦਾਲਤ ਨੇ ਮੁਲਾਜ਼ਮਾਂ ਤੇ ਪੈਨਸ਼ਨਰਜਾਂ ਦੇ ਹੱਕ ਵਿੱਚ ਇਤਿਹਾਸਿਕ ਫੈਸਲਾ ਦਿੱਤਾ ਜਿਸ ਲਈ ਮੁਲਾਜ਼ਮ ਅਤੇ ਪੈਨਸ਼ਨਰ ਅਦਾਲਤ ਦੇ ਧੰਨਵਾਦੀ ਹਨ। ਪ੍ਰਿੰਸੀਪਲ ਚਰਨ ਸਿੰਘ, ਮੁੱਖ ਅਧਿਆਪਕ ਭਾਗ ਰਾਮ ਬੰਗੜ, ਮੁੱਖ ਅਧਿਆਪਕ ਹਰਭਜਨ ਸਿੰਘ ਗਹੂੰਣ ਨੇ ਵਿੱਤ ਮੰਤਰੀ ਦੀ ਸਖ਼ਤ ਨਿਖੇਧੀ ਕਰਦੇ ਹੋਏ ਕਿਹਾ ਕਿ ਇਹ ਵਾਰ-ਵਾਰ ਕਹਿ ਰਹੇ ਹਨ ਕਿ ਡੀ. ਏ. ਤੋਂ ਬਿਨਾਂ ਵੀ ਮੁਲਾਜ਼ਮ ਦੇਸ਼ ਦੇ ਬਾਕੀ ਮੁ ਲਾਜ਼ਮਾਂ ਤੋਂ ਵੱਧ ਤਨਖਾਹ ਲੈ ਰਹੇ ਹਨ। ਉਹ ਭੁੱਲ ਗਏ ਹਨ ਕਿ ਪੰਜਾਬ ਦੇ ਐਮ. ਐਲ. ਏ ਦੇਸ਼ ਦੇ ਬਾਕੀ ਵਿਧਾਇਕਾਂ ਤੋਂ ਵੱਧ ਤਨਖਾਹ ਤੇ ਭੱਤੇ ਲੈ ਰਹੇ ਹਨ। ਤਹਿਸੀਲ ਪ੍ਰਧਾਨ ਸੋਹਣ ਸਿੰਘ, ਹਰੀ ਸਿੰਘ ਰੱਕੜ, ਗੁਰਦੇਵ ਲਾਲ, ਜਰਨੈਲ ਸਿੰਘ ਕੰਗ ਨੇ ਕਿਹਾ ਕਿ ਸਰਕਾਰ 7 ਅਗਸਤ ਦੀ ਇਤਿਹਾਸਕ ਰੈਲੀ ਤੋਂ ਘਬਰਾ ਗਈ ਹੈ ਤੇ ਵਿੱਤ ਮੰਤਰੀ ਮੰਗਾਂ ਲਈ ਸੰਘਰਸ਼ ਕਰਦੇ ਮੁਲਾਜ਼ਮਾਂ ਨੂੰ ਦੇਸ਼ ਧਰੋਹੀ ਕਹਿਣ ਲੱਗ ਪਏ ਹਨ। ਮੀਟਿੰਗ ਨੂੰ ਪ੍ਰਿੰਸੀਪਲ ਦਿਲਬਾਗ ਸਿੰਘ, ਹਰਜਿੰਦਰ ਸਿੰਘ, ਗੁਰਮੀਤ ਰਾਮ, ਮੁੱਖ ਅਧਿਆਪਕ ਭਜਨ ਲਾਲ, ਰਾਮ ਨਾਥ, ਕੁਲਦੀਪ ਸਿੰਘ, ਪ੍ਰਿੰਸੀਪਲ ਗੁਰਚਰਨ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੱਕ ਸਰਕਾ ਰ ਵੱਲੋਂ ਮੰਗਾਂ ਨਹੀਂ ਮੰਗੀਆਂ ਜਾਂਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਦੇ ਸਮਾਗਮ ਸੰਬੰਧੀ ਕਰਵਾਈ ਰਿਹਰਸਲ ਅਗਲੀ ਖ਼ਬਰ ਬੰਗਾ ’ਚ ਹੋਇਆ ਦੂਜਾ ਯਾਦਗਾਰੀ ਸਾਹਿਤਕ ਸਮਾਗਮ
Ad Position 24