13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਨਵਰੂਪ ਸਿੰਘ ਬੈਂਸ ਜਾਡਲੀ ਨੇ ਨੀਲੇ ਕਾਰਡ ਵੰਡੇ

ਮਜਾਰੀ/ਸਾਹਿਬਾ, 13 ਅਗਸਤ (ਨਿਰਮਲਜੀਤ ਸਿੰਘ ਚਾਹਲ) - ਜਾਡਲੀ ਸਹਿਕਾਰੀ ਸਭਾ ਦੇ ਪ੍ਰਧਾਨ ਨਵਰੂਪ ਸਿੰਘ ਬੈਂਸ ਵਲੋਂ ਪਿੰਡ ਜਾਡਲੀ ਵਿਖੇ ਪੰਜਾਬ ਸਰਕਾਰ ਦੁਆਰਾ ਜਾਰੀ ਨੀਲੇ ਰਾਸ਼ਨ ਕਾਰਡਾਂ ਦੀ ਵੰਡ ਕੀਤੀ ਗਈ। ਇਸ ਮੌਕੇ ਨਵਰੂਪ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਆਟਾ ਦਾਲ ਸਕੀਮ ਬਾਰੇ ਸਮੂਹ ਨਗਰ ਨਿਵਾਸੀਆਂ ਨੂੰ ਵਿਸਥਾਰ ਦੇ ਨਾਲ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 14-08-2026
ਮਜਾਰੀ/ਸਾਹਿਬਾ, 13 ਅਗਸਤ (ਨਿਰਮਲਜੀਤ ਸਿੰਘ ਚਾਹਲ) - ਜਾਡਲੀ ਸਹਿਕਾਰੀ ਸਭਾ ਦੇ ਪ੍ਰਧਾਨ ਨਵਰੂਪ ਸਿੰਘ ਬੈਂਸ ਵਲੋਂ ਪਿੰਡ ਜਾਡਲੀ ਵਿਖੇ ਪੰਜਾਬ ਸਰਕਾਰ ਦੁਆਰਾ ਜਾਰੀ ਨੀਲੇ ਰਾਸ਼ਨ ਕਾਰਡਾਂ ਦੀ ਵੰਡ ਕੀਤੀ ਗਈ। ਇਸ ਮੌਕੇ ਨਵਰੂਪ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਆਟਾ ਦਾਲ ਸਕੀਮ ਬਾਰੇ ਸਮੂਹ ਨਗਰ ਨਿਵਾਸੀਆਂ ਨੂੰ ਵਿਸਥਾਰ ਦੇ ਨਾਲ ਜਾਣਕਾਰੀ ਦਿੱਤੀ। ਬੈਂਸ ਨੇ ਰਾਸ਼ਨ ਕਾਰਡ ਧਾਰਕਾਂ ਨੂੰ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਦੁਆਰਾ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਗਰੀਬਾਂ ਨੂੰ ਮੁਫਤ ਕਣਕ ਤੇ ਜ਼ਰੂਰੀ ਵਸਤਾਂ ਦੀਆਂ ਕਿੱਟਾਂ ਦੀ ਸਹੂਲਤ ਲਗਾਤਾਰ ਦਿੱਤੀ ਜਾ ਰਹੀ ਹੈ। ਉਹਨਾਂਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਹਨਾਂ ਵੱਲੋਂ ਹਲਕਾ ਵਿਧਾਇਕਾ ਮੈਡਮ ਸੰਤੋਸ਼ ਕਟਾਰੀਆ ਵੱਲੋਂ ਹਲਕੇ ਵਿੱਚ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ ਗਈ। ਮੌਕੇ ’ਤੇ ਮੌਜੂਦ ਸਭਾ ਦੇ ਸਕੱਤਰ ਤੇ ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਜਾਡਲੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਜਾ ਰਹੇ ਕੰਮਾਂ ਜਿਵੇਂ ਕਿ ਆਟਾ ਦਾਲ ਸਕੀਮ ਅਤੇ ਇਸਤਰੀਆਂ ਨੂੰ ਪ੍ਰਤੀ ਮਹੀਨਾ 1000 ਅਤੇ 1500 ਰੁਪਏ ਦੇਣ ਦੀ ਸਕੀਮ ਦੀ ਸ਼ਲਾਘਾ ਕੀਤੀ। ਮੌਕੇ ਪਰਮਜੀਤ ਸਿੰਘ ਨੰਬਰਦਾਰ ਜਸਵੀਰ ਰਾਮ ਭਜਨ ਰਾਮ ਕਮੇਟੀ ਮੈਂਬਰ ਸੁਰਿੰਦਰ ਕੌਰ ਕਮੇਟੀ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕੇਂਦਰ ਤੇ ‘ਆਪ’ ਸਰਕਾਰ ਸਮਾਜ ਦੀਆਂ ਭਾਵਨਾਵਾਂ ਨਾਲ ਕਰ ਰਹੀ ਹੈ ਖਿਲਵਾੜ - ਕਰੀਮਪੁਰੀ ਅਗਲੀ ਖ਼ਬਰ ਆਜ਼ਾਦ ਕਲੱਬ ਬਾਗੋਵਾਲ ਵੱਲੋਂ 16 ਅਗਸਤ ਨੂੰ ਕਰਵਾਈ ਜਾਵੇਗੀ ਅਥਲੈਟਿਕ ਮੀਟ
Ad Position 24