14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਦੇ ਵਿਦਿਆਰਥੀਆਂ ਦਾ ਬੈਡਮਿੰਟਨ ਮੁਕਾਬਲੇ ’ਚ ਰਿਹਾ ਸ਼ਾਨਦਾਰ ਪ੍ਰਦਰਸ਼ਨ

ਮੁਕੰਦਪੁਰ, 14 ਅਗਸਤ (ਅਮਰੀਕ ਸਿੰਘ ਢੀਂਡਸਾ) - ਸਾਧੂ ਸਿੰਘ ਸ਼ੇਰਗਿੱਲ ਅਕੈਡਮੀ, ਮੁਕੰਦਪੁਰ ਦੇ ਵਿਦਿਆਰਥੀਆਂ ਨੇ ਸੀ. ਬੀ.

Ad Position 21
No active advertisement
ਅਜੀਤ ਡੈਸਕ 15-08-2026
ਮੁਕੰਦਪੁਰ, 14 ਅਗਸਤ (ਅਮਰੀਕ ਸਿੰਘ ਢੀਂਡਸਾ) - ਸਾਧੂ ਸਿੰਘ ਸ਼ੇਰਗਿੱਲ ਅਕੈਡਮੀ, ਮੁਕੰਦਪੁਰ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਕਲਸਟਰ ਬੈਡਮਿੰਟਨ ਮੁਕਾਬਲਿਆਂ ਵਿੱਚ ਕਾਂਸੀ ਦਾ ਤਗਮਾ ਹਾਸਲ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਬੈਡਮਿੰਟਨ ਚੈਂਪੀਅਨਸ਼ਿਪ ਸੁਲਤਾਨਪੁਰ ਲੋਧੀ ਵਿਖੇ ਕਰਵਾਈ ਗਈ ਸੀ। ਜਿਸ ਵਿੱਚ ਤਕਰੀਬਨ 64 ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਅੰਡਰ-19 ਮੁੰਡਿਆਂ ਵਿੱਚ ਜਗਵੀਰ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਫਿਰੋਜ਼ਪੁਰ, ਹਰਮਨ ਪੁੱਤਰ ਮਨਦੀਪ ਸਿੰਘ ਵਾਸੀ ਮੁਕੰਦਪੁਰ, ਕਮਲਪ੍ਰੀਤ ਸਿੰਘ ਸੈਣੀ ਪੁੱਤਰ ਹਰਪਾਲ ਸਿੰਘ ਸੈਣੀ ਵਾਸੀ ਅੱਪਰਾ ਨੇ ਕਾਂਸੀ ਦਾ ਤਗਮਾ ਹਾਸਲ ਕਰਕੇ ਆਪਣੇ ਮਾਪਿਆਂ ਤੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਉਨ੍ਹਾਂ ਬੈਡਮਿੰਟਨ ਕੋਚ ਰਣਬੀਰ ਸਿੰਘ ਬਰਾੜ ਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਸਮੇਂ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਸਬਾ ਜਾਡਲਾ ਨੂੰ ਦਿੱਤਾ ਜਾਵੇ ਬਲਾਕ ਦਾ ਦਰਜਾ-ਸਰਪੰਚ ਜਸਪਾਲ ਸਿੰਘ ਬੀਰੋਵਾਲ ਅਗਲੀ ਖ਼ਬਰ ਦੋਆਬਾ ਗਰੁੱਪ ਆਫ ਕਾਲਜਿਜ਼ ਰਾਹੋਂ ਵਿਖੇ ਕੀਰਤਨ ਗਾਇਨ ਕਰਦਾ ਜਥਾ ਤੇ ਹਾਜ਼ਰ ਸੰਗਤਾਂ। ਧੱਫੜੀ ਰੋਗ ਦੇ ਪ੍ਰਕੋਪ ਤੋਂ ਬਚਾਅ ਲ...
Ad Position 24