15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸ਼ਹੀਦ ਸਰਦਾਰਾ ਸਿੰਘ ਤੇ ਸ਼ਹੀਦ ਚੈਨ ਸਿੰਘ ਦੀ ਯਾਦ ’ਚ ਬਣੇ ਰੈਸਟ ਹਾਊਸ ਝਿੰਗੜਾਂ ਵਿਖੇ ਮਨਾਏ ਆਜ਼ਾਦੀ ਦਿਵਸ ਮੌਕੇ ਕੌਮੀ ਤਿਰੰਗਾ ਝੰਡਾ ਲਹਿਰਾਉਣ ਸਮੇਂ ਜਥੇ. ਰਣਜੀਤ ਸਿੰਘ ਝਿੰਗੜ ਸਾਬਕਾ ਚੇਅਰਮੈਨ ਸ਼ੂਗਰ ਮਿੱਲ। ਸ਼ਹੀਦ ਸਰਦਾਰਾ ਸਿੰਘ ਤੇ ਸ਼ਹੀਦ ਚੈਨ ਸਿੰਘ ਦੀ ਯਾਦ ’ਚ ਬਣੇ ਰੈਸਟ ਹਾਊਸ ਝਿੰਗੜਾਂ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਔੜ/ ਝਿੰਗੜਾਂ, 16 ਅਗਸਤ (ਕੁਲਦੀਪ ਸਿੰਘ ਝਿੰਗੜ) - ਇਤਿਹਾਸਕ ਪਿੰਡ ਝਿੰਗੜਾਂ ਵਿਖੇ ਸ਼ਹੀਦ ਸਰਦਾਰਾ ਸਿੰਘ ਤੇ ਸ਼ਹੀਦ ਚੈਨ ਸਿੰਘ ਦੀ ਯਾਦ ਵਿੱਚ ਪਿੰਡ ’ਚ ਬਣੇ ਰੈਸਟ ਹਾਊਸ ਵਿਖੇ ਪਿੰਡ ਦੇ ਪਤਵੰਤੇ ਸੱਜਣਾਂ ਵਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜਥੇ.

Ad Position 21
No active advertisement
ਸ਼ਹੀਦ ਕਰਮ ਸਿੰਘ ਝਿੰਗੜ ਬੱਬਰ ਅਕਾਲੀ ਦੇ ਆਦਮ ਕੱਦ ਬੁੱਤ ’ਤੇ ਫੁੱਲ ਮਲਾਵਾਂ ਭੇਟ ਕਰਨ ਸਮੇਂ ਪਤਵੰਤੇ ਸੱਜਣ ਤੇ ਪਿੰਡ ਵਾਸੀ। ਤਸਵੀਰਾਂ : ਕੁਲਦੀਪ ਸਿੰਘ ਝਿੰਗੜ 17-08-2026
ਔੜ/ ਝਿੰਗੜਾਂ, 16 ਅਗਸਤ (ਕੁਲਦੀਪ ਸਿੰਘ ਝਿੰਗੜ) - ਇਤਿਹਾਸਕ ਪਿੰਡ ਝਿੰਗੜਾਂ ਵਿਖੇ ਸ਼ਹੀਦ ਸਰਦਾਰਾ ਸਿੰਘ ਤੇ ਸ਼ਹੀਦ ਚੈਨ ਸਿੰਘ ਦੀ ਯਾਦ ਵਿੱਚ ਪਿੰਡ ’ਚ ਬਣੇ ਰੈਸਟ ਹਾਊਸ ਵਿਖੇ ਪਿੰਡ ਦੇ ਪਤਵੰਤੇ ਸੱਜਣਾਂ ਵਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜਥੇ. ਰਣਜੀਤ ਸਿੰਘ ਝਿੰਗੜ ਸਾਬਕਾ ਚੇਅਰਮੈਨ ਸ਼ੂਗਰ ਮਿੱਲ੍ਹ ਵਲੋਂ ਕੌਮੀ ਤਿਰੰਗਾ ਝੰਡਾ ਲਹਿਰਾਇਆ ਗਿਆ। ਉਪਰੰਤ ਲਾਲਾ ਵਲੀ ਪਬਲਿਕ ਸਕੂਲ ਅਤੇ ਹੋਰ ਸਕੂਲੀ ਬੱਚਿਆਂ ਵਲੋਂ ਦੇਸ਼ ਭਗਤੀ ਗੀਤ ਗਾਇਆ ਗਿਆ। ਉਪਰੰਤ ਜਥੇਦਾਰ ਰਣਜੀਤ ਸਿੰਘ ਝਿੰਗੜ ਸਾਬਕਾ ਚੇਅਰਮੈਨ ਸ਼ੂਗਰ ਮਿੱਲ, ਅਧਿਕਾਰਤ ਪੰਚ ਤਰਸੇਮ ਲਾਲ ਮਹਿਮੀ, ਬਲਵਿੰਦਰ ਸਿੰਘ ਝਿੰਗੜ, ਸਰਬਜੀਤ ਸਿੰਘ ਸ਼ੇਰਗਿੱਲ ਕੈਨੇਡਾ, ਬਿਸ਼ਨ ਝਿੰਗੜ ਸਾਬਕਾ ਸੰਮਤੀ ਮੈਂਬਰ, ਸੰਦੀਪ ਸਿੰਘ ਸ਼ੇਰਗਿੱਲ, ਕਮਲਜੀਤ ਸਿੰਘ ਕੈਰੋਂ, ਪ੍ਰਧਾਨ ਜਰਨੈਲ ਸਿੰਘ, ਅਸ਼ੋਕ ਕੁਮਾਰ ਕਾਲੀਆਂ, ਸੋਹਣ ਸਿੰਘ ਕਲਸੀ, ਲੱਖਾ ਸਿੰਘ ਆਦਿ ਪਤਵੰਤੇ ਸੱਜਣਾਂ ਵਲੋਂ ਬੱਬਰ ਅਕਾਲੀ ਲਹਿਰ ਦੇ ਮੋਢੀ ਸ਼ਹੀਦ ਕਰਮ ਸਿੰਘ ਝਿੰਗੜ ਬੱਬਰ ਅਕਾਲੀ ਦੇ ਆਦਮ ਕੱਦ ਬੁੱਤ ’ਤੇ ਫੁੱਲ ਮਲਾਵਾਂ ਭੇਟ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਮੁੱਖ ਪ੍ਰਬੰਧਕ ਜਥੇ. ਰਣਜੀਤ ਸਿੰਘ ਝਿੰਗੜ ਵਲੋਂ ਸਮਾਗਮ ਵਿੱਚ ਪੁੱਜੇ ਸਮੂਹ ਪਿੰਡ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੇ ਮਹਾਨ ਸੂਰਬੀਰ ਯੋਧਿਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਸਦਕਾ ਹੀ ਅਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਮੌਕੇ ਉਨ੍ਹਾਂ ਆਪਣੇ ਸਾਥੀਆ ਨਾਲ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ। ਇਸ ਮੌਕੇ ਅਧਿਕਾਰਤ ਪੰਚ ਤਰਸੇਮ ਲਾਲ ਮਹਿਮੀ, ਬਲਵਿੰਦਰ ਸਿੰਘ ਝਿੰਗੜ, ਸਰਬਜੀਤ ਸਿੰਘ ਸ਼ੇਰਗਿੱਲ ਕੈਨੇਡਾ, ਸੰਦੀਪ ਸਿੰਘ ਸ਼ੇਰਗਿੱਲ, ਕਮਲਜੀਤ ਸਿੰਘ ਕੈਰੋਂ, ਬਹਾਦਰ ਮਹਿਮੀ ਪੰਚ, ਜਰਨੈਲ ਸਿੰਘ, ਸੰਤੋਖ ਸਿੰਘ ਢੰਡਾ, ਲੈਫਟੀਨੈਂਟ ਅਸ਼ੋਕ ਕੁਮਾਰ ਕਾਲੀਆਂ, ਮੁਖਤਿਆਰ ਸਿੰਘ, ਸੁਰਜੀਤ ਸਿੰਘ, ਲੱਖਾ ਸਿੰਘ, ਦਵਿੰਦਰ ਪਾਲ,ਪਿਆਰਾ ਸਿੰਘ, ਨੰਬਰਦਾਰ ਸਰਬਣ ਸਿੰਘ, ਲਵਪ੍ਰੀਤ ਸਿੰਘ, ਮਨਦੀਪ ਸਿੰਘ, ਪਰਮਿੰਦਰ ਸਿੰਘ, ਜਤਿੰਦਰ ਸਿੰਘ, ਸੋਹਣ ਸਿੰਘ ਕਲਸੀ, ਲਛਮਣ ਸਿੰਘ ਕਲਸੀ, ਬਿੱਲਾ ਸ਼ੇਰਗਿੱਲ, ਸੋਹਣ ਲਾਲ, ਰਾਜਦੀਪ ਸਿੰਘ, ਪ੍ਰਿਤਪਾਲ ਸਿੰਘ, ਨਛੱਤਰ ਸਿੰਘ, ਪਰਮਜੀਤ ਸਿੰਘ, ਗਿਰਧਾਰੀ ਲਾਲ, ਮਲਕੀਤ ਸਿੰਘ, ਅਜੈਬ ਸਿੰਘ, ਜੋਗਿੰਦਰ ਸਿੰਘ ਆਦਿ ਤੋਂ ਇਲਾਵਾ ਪਿੰਡ ਵਾਸੀ ਅਤੇ ਸਕੂਲੀ ਬੱਚੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਯਾਦਗਾਰ ’ਤੇ ਹੋਏ ਨਤਮਸਤਕ ਅਗਲੀ ਖ਼ਬਰ ਭਾਰਤੀ ਕੌਸਲੇਟ ਫਰੈਂਕਫਰਟ ਸਾਹਮਣੇ ਰੋਸ ਮੁਜਾਹਰਾ
Ad Position 24