15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਨਵਾਂਸ਼ਹਿਰ ਸਰਕਾਰੀ ਆਈ.ਟੀ.ਆਈ ਗਰਾਊਂਡ ਵਿਖੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਨਿਚਰਵਾਰ ਨੂੰ ਭਾਰਤ ਦੇ 80ਵੇਂ ਆਜ਼ਾਦੀ ਦਿਵਸ ਦੇ ਮੌਕੇ ‘ਤੇ ਕੌਮੀ ਝੰਡਾ ਲਹਿਰਾਉਣ ਸਮੇਂ। ਨਵਾਂਸ਼ਹਿਰ ’ਚ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ

ਨਵਾਂਸ਼ਹਿਰ, 16 ਅਗਸਤ (ਜਸਬੀਰ ਸਿੰਘ ਨੂਰਪੁਰ)- ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਸਕੂਲ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਅਤੇ ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਰਤ ਦੇ 80ਵੇਂ ਆਜ਼ਾਦੀ ਦਿਵਸ ਦੇ ਮੌਕੇ ‘ਤੇ ਸਰਕਾਰੀ ਆਈ. ਟੀ.

Ad Position 21
No active advertisement
ਅਜੀਤ ਡੈਸਕ 17-08-2026
ਨਵਾਂਸ਼ਹਿਰ, 16 ਅਗਸਤ (ਜਸਬੀਰ ਸਿੰਘ ਨੂਰਪੁਰ)- ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਸਕੂਲ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਅਤੇ ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਰਤ ਦੇ 80ਵੇਂ ਆਜ਼ਾਦੀ ਦਿਵਸ ਦੇ ਮੌਕੇ ‘ਤੇ ਸਰਕਾਰੀ ਆਈ.ਟੀ.ਆਈ ਗਰਾਊਂਡ ਵਿਖੇ ਕੌਮੀ ਝੰਡਾ ਲਹਿਰਾਇਆ। ਇਸ ਸਮਾਗਮ ਦੌਰਾਨ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਿਛਲੇ ਚਾਰ ਸਾਲਾਂ ਦੀਆਂ ਪਰਿਵਰਤਨਸ਼ੀਲ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਖੁਸ਼ਹਾਲ ਪੰਜਾਬ ਬਣਾਉਣ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ। ਇਸ ਮੌਕੇ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ, ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ, ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰਪਾਲ ਸਿੰਘ ਖੁਰਮੀ, ਚੇਅਰਮੈਨ ਨਗਰ ਸੁਧਾਰ ਟਰੱਸਟ ਸਤਨਾਮ ਸਿੰਘ ਜਲਵਾਹਾ, ਵਾਈਸ ਚੇਅਰਮੈਨ ਕੁਲਜੀਤ ਸਰਹਾਲ, ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ, ਜ਼ਿਲਾ ਪ੍ਰਧਾਨ ਦਿਨੇਸ਼ ਸੂਰੀ ਵੀ ਹਾਜ਼ਰ ਸਨ। ਤਿਰੰਗਾ ਲਹਿਰਾਉਣ ਤੋਂ ਬਾਅਦ ਮੰਤਰੀ ਨੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਐਸ.ਐਸ.ਪੀ ਤੁਸ਼ਾਰ ਗੁਪਤਾ ਨਾਲ ਪਰੇਡ ਦਾ ਨਿਰੀਖਣ ਕੀਤਾ ਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸੂਬਾ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਵਿੱਚ ਮਾਵਾਂ ਧੀਆਂ ਸਤਿਕਾਰ ਯੋਜਨਾ, ਮੁੱਖ ਮੰਤਰੀ ਸਿਹਤ ਯੋਜਨਾ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮੁਫ਼ਤ ਬਿਜਲੀ, ਪੰਜਾਬ ਸਿੱਖਿਆ ਕ੍ਰਾਂਤੀ ਅਤੇ ਹੋਰ ਪਹਿਲਕਦਮੀਆਂ ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸਾਲ ਭਰ ਚੱਲਣ ਵਾਲੇ ਸਮਾਗਮਾਂ ਤਹਿਤ ਪੰਜਾਬ ਵਿੱਚ 650 ਏਕੜ ਜ਼ਮੀਨ ’ਤੇ ਗੁਰੂ ਰਵਿਦਾਸ ਜੀ ਦੀਆਂ ਬਗੀਚੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਪੰਜਾਬ ਸਰਕਾਰ ਨੇ ਆਈ.ਟੀ.ਆਈ ਦੀਆਂ ਸੀਟਾਂ 35,000 ਤੋਂ ਵਧਾ ਕੇ 52,000 ਕਰ ਦਿੱਤੀਆਂ ਹਨ। ਇਸੇ ਤਰ੍ਹਾਂ 25 ਨਵੀਆਂ ਆਈ.ਟੀ.ਆਈ ਬਣਾਈਆਂ ਜਾ ਰਹੀਆਂ ਹਨ, ਜਦੋਂ ਕਿ 13 ਮੌਜੂਦਾ ਸੰਸਥਾਵਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਕੇਰਲ ਵਰਗੇ ਰਾਜਾਂ ਨੂੰ ਪਛਾੜ ਕੇ ਦੇਸ਼ ਵਿੱਚ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ। ਇਸੇ ਤਰ੍ਹਾਂ ਗੈਂਗਸਟਰਾਂ ‘ਤੇ ਨਕੇਲ ਕਸਣ ਲਈ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦੇ 59,000 ਤੋਂ ਵੱਧ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਫ਼ਤ ਬਿਜਲੀ ਦੇ ਲਾਭਾਂ ‘ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਕਰੀਬ 90 ਪ੍ਰਤੀਸ਼ਤ ਘਰੇਲੂ ਖਪਤਕਾਰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਲੈ ਰਹੇ ਹਨ। ਇਸੇ ਤਰ੍ਹਾਂ ਆਵਾਜਾਈ, ਪ੍ਰਸ਼ਾਸਨਿਕ ਸੁਧਾਰਾਂ, ਪੇਂਡੂ ਵਿਕਾਸ, ਖੇਤੀਬਾੜੀ ਅਤੇ ਹੋਰ ਕਈ ਖੇਤਰਾਂ ਵਿੱਚ ਵੀ ਅਹਿਮ ਪ੍ਰਾਪਤੀਆਂ ਕੀਤੀਆਂ ਗਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੈ ਕਿ ਸਰਕਾਰ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ-ਤਰਸੇਮ ਸਿੰਘ ਖ਼ਲਸਾ ਗੁਰਪ੍ਰੀਤ... ਅਗਲੀ ਖ਼ਬਰ ਕਾਂਗਰਸ ਕਮੇਟੀ ਨੇ ਉਤਸ਼ਾਹ ਪੂਰਵਕ ਮਨਾਇਆ ਆਜ਼ਾਦੀ ਦਿਵਸ
Ad Position 24