15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸੁਖਬੀਰ ਸਿੰਘ ਬਾਦਲ ’ਤੇ ਹਮਲਾ, ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ - ਡੀਸੀ ਗੁੱਜਰ ਮੰਗੂਪੁਰ

ਟੱਪਰੀਆਂ ਖੁਰਦ, 16 ਅਗਸਤ (ਬੂਥਗੜ੍ਹੀਆ) - ਵਿਧਾਨ ਸਭਾ ਹਲਕਾ ਬਲਾਚੌਰ ਦੇ ਸੀਨੀਅਰ ਯੂਥ ਅਕਾਲੀ ਆਗੂ ਡੀਸੀ ਗੁੱਜਰ ਮੰਗੂਪੁਰ ਵੱਲੋਂ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਹਜ਼ੂਰ ਸਾਹਿਬ ਵਿਖੇ ਹੋਏ ਹਮਲੇ ਨੂੰ ਮੰਦਭਾਗੀ ਘਟਨਾ ਦੱਸਦਿਆ ਸ਼ਖਤ ਨਿਖੇਧੀ ਕੀਤੀ। ਡੀਸੀ ਗੁੱਜਰ ਮੰਗੂਪੁਰ ਨੇ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਪੰਜਾਬ ਸੂਬੇ ਦੇ ਲੋਕਾਂ ਦੀ ਆਵਾਜ਼ ਹਨ ਤੇ ਉਨ੍ਹਾਂ ’ਤੇ ਦੂਜੀ ਵਾਰ ਗੁਰਦੁਆਰਾ ਸਾਹਿਬ ਦੇ ਬਾਹਰ ਹਮਲਾ ਕਰਕੇ ਆਖ਼ਰ ਕੋਣ ਪੰਜਾਬ ਨੂੰ ਬੰਦ ਅਤੇ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਘੜ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 17-08-2026
ਟੱਪਰੀਆਂ ਖੁਰਦ, 16 ਅਗਸਤ (ਬੂਥਗੜ੍ਹੀਆ) - ਵਿਧਾਨ ਸਭਾ ਹਲਕਾ ਬਲਾਚੌਰ ਦੇ ਸੀਨੀਅਰ ਯੂਥ ਅਕਾਲੀ ਆਗੂ ਡੀਸੀ ਗੁੱਜਰ ਮੰਗੂਪੁਰ ਵੱਲੋਂ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਹਜ਼ੂਰ ਸਾਹਿਬ ਵਿਖੇ ਹੋਏ ਹਮਲੇ ਨੂੰ ਮੰਦਭਾਗੀ ਘਟਨਾ ਦੱਸਦਿਆ ਸ਼ਖਤ ਨਿਖੇਧੀ ਕੀਤੀ। ਡੀਸੀ ਗੁੱਜਰ ਮੰਗੂਪੁਰ ਨੇ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਪੰਜਾਬ ਸੂਬੇ ਦੇ ਲੋਕਾਂ ਦੀ ਆਵਾਜ਼ ਹਨ ਤੇ ਉਨ੍ਹਾਂ ’ਤੇ ਦੂਜੀ ਵਾਰ ਗੁਰਦੁਆਰਾ ਸਾਹਿਬ ਦੇ ਬਾਹਰ ਹਮਲਾ ਕਰਕੇ ਆਖ਼ਰ ਕੋਣ ਪੰਜਾਬ ਨੂੰ ਬੰਦ ਅਤੇ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਘੜ ਰਿਹਾ ਹੈ। ਮੰਗੂਪੁਰ ਨੇ ਕਿਹਾ ਕਿ ਇਸ ਦਾ ਪਰਦਾਫਾਸ਼ ਹੋਣਾ ਬਹੁਤ ਜ਼ਰੂਰੀ ਹੈ। ਇਸ ਤੋਂ ਪਹਿਲੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਾਹਰ ਵੀ ਸੁਖਬੀਰ ਸਿੰਘ ਬਾਦਲ ’ਤੇ ਇਸ ਤਰ੍ਹਾਂ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਰਗੇ ਪਵਿੱਤਰ ਗੁਰਧਾਮਾਂ ਵਿਖੇ ਕਿਸੇ ਵਿਅਕਤੀ ’ਤੇ ਹਿੰਸਕ ਕਾਰਵਾਈ ਕਰਨ ਦੀ ਕੋਸ਼ਿਸ਼ ਕਰਨਾ ਬੇਹੱਦ ਨਿੰਦਣਯੋਗ ਹੈ ਉਹਨਾਂ ਨੇ ਕਿਹਾ ਕਿ ਸਿਆਸੀ ਜਾਂ ਵਿਚਾਰਕ ਮਤਭੇਦ ਆਪਣੀ ਥਾਂ ਹੋ ਸਕਦੇ ਹਨ ਪਰ ਕਿਸੇ ਵੀ ਮਤਭੇਦ ਦਾ ਹੱਲ ਹਿੰਸਾ ਨਹੀਂ ਹੋ ਸਕਦਾ ਹੈ
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਬੰਗਾ ਵਿਖੇ ਮਨਾਇਆ ਅਜ਼ਾਦੀ ਦਿਵਸ ਅਗਲੀ ਖ਼ਬਰ ਬਲਾਕ ਸੜੋਆ ਵਿਖੇ ਫਾਇਰ ਬ੍ਰਿਗੇਡ ਸਟੇਸ਼ਨ ਸਥਾਪਿਤ ਕਰਨ ਦੀ ਮੰਗ
Ad Position 24