15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਆਜ਼ਾਦੀ ਦਿਵਸ ਮੌਕੇ ਬਲਾਚੌਰ ਦਾਣਾ ਮੰਡੀ ਵਿਖੇ ਐਸ.ਡੀ.ਐਮ. ਸੁਨੀਲ ਫੋਗਾਟ ਨੇ ਲਹਿਰਾਇਆ ਕੌਮੀ ਝੰਡਾ

ਬਲਾਚੌਰ, 16 ਅਗਸਤ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ ਦਾਣਾ ਮੰਡੀ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਐਸ. ਡੀ.

Ad Position 21
No active advertisement
ਪ੍ਰੋਗਰਾਮ ਪੇਸ਼ ਕਰਦੀਆਂ ਵਿਦਿਆਰਥਣਾਂ। ਕੌਮੀ ਝੰਡਾ ਲਹਿਰਾਉਂਦੇ ਹੋਏ ਐਸ.ਡੀ.ਐਮ. ਸੁਨੀਲ ਫੋਗਾਟ। 17-08-2026
ਬਲਾਚੌਰ, 16 ਅਗਸਤ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ ਦਾਣਾ ਮੰਡੀ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਐਸ.ਡੀ.ਐਮ ਸੁਨੀਲ ਫੋਗਾਟ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ। ਸਮਾਗਮ ਵਿੱਚ ਸਕੂਲੀ ਬੱਚਿਆਂ ਨੇ ਰਾਸ਼ਟਰੀ ਗੀਤ ਗਾਇਆ, ਜਦਕਿ ਪੰਜਾਬ ਪੁਲਿਸ ਦੀ ਟੁਕੜੀ ਅਤੇ ਸਕੂਲੀ ਬੱਚਿਆਂ ਨੇ ਮਾਰਚ ਪਾਸਟ ਕੀਤਾ ਅਤੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ। ਇਸ ਤੋਂ ਬਾਅਦ ਮੁੱਖ ਮਹਿਮਾਨ ਸੁਨੀਲ ਫੋਗਾਟ ਨੇ ਸਾਰਿਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਦੇ ਨਾਲ-ਨਾਲ ਸਾਡੇ ਜਵਾਨ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਵੀ ਕਰ ਰਹੇ ਹਨ। ਉਨ੍ਹਾਂ ਆਜ਼ਾਦੀ ਵਿੱਚ ਦੇਸ਼ ਭਗਤੀ ਦੇ ਅਹਿਮ ਯੋਗਦਾਨ ਦੀ ਸ਼ਲਾਘਾ ਕਰਦਿਆਂ ਹੋਇਆਂ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਕਰਨ ਵਾਲੇ ਸ਼ਹੀਦ ਯੋਧਿਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਪ੍ਰੋਗਰਾਮ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ, ਦੇਸ਼ ਭਗਤੀ ਦੇ ਗੀਤ ਅਤੇ ਕੋਰੀਓਗ੍ਰਾਫੀ ਦੀ ਸ਼ਲਾਘਾ ਕੀਤੀ ਗਈ। ਤਹਿਸੀਲ ਬਲਾਚੌਰ ਅੰਦਰ ਵੱਖ-ਵੱਖ ਖੇਤਰਾਂ ਵਿੱਚ ਵੱਡੀਆਂ ਪ੍ਰਾਪਤੀਆਂ ਕਰਨ ਤੇ ਵੱਖ-ਵੱਖ ਵਿਭਾਗਾਂ ਅੰਦਰ ਚੰਗੀਆਂ ਸੇਵਾਵਾਂ ਨਿਭਾਉਣ ਵਾਲੀਆਂ ਸ਼ਖਸ਼ੀਅਤਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ ਗੁਰਮੁੱਖ ਸਿੰਘ, ਨਾਈਬ ਤਹਿਸੀਲਦਾਰ ਗੁਰਵਿੰਦਰ ਸਿੰਘ, ਚੌਧਰੀ ਕਰਨਵੀਰ ਕਟਾਰੀਆ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸੀਨੀਅਰ ਆਪ ਆਗੂ ਚੌਧਰੀ ਸਤਨਾਮ ਜਲਾਲਪੁਰ, ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ ਸੇਠੀ ਉਧਨਵਾਲ, ਪ੍ਰਧਾਨ ਨਗਰ ਕੌਂਸਲ ਬਲਾਚੌਰ ਸੁਨੀਲ ਕੁਮਾਰ ਲਾਡੀ ਰਾਣਾ, ਸੀਨੀਅਰ ਵਾਈਸ ਪ੍ਰਧਾਨ ਹਰਵਿੰਦਰ ਕੌਰ ਸਿਆਣ, ਚੇਅਰਮੈਨ ਸੰਤੋਖ ਸਿੰਘ ਸ਼ਿਵਾਲਿਕ, ਚੇਅਰਮੈਨ ਗੁਰਪ੍ਰੀਤ ਸਿੰਘ ਸੈਣੀ, ਰਣਵੀਰ ਸਿੰਘ ਧਾਲੀਵਾਲ ਜੱਟਪੁਰ, ਕਾਰਜ ਸਾਧਕ ਅਫਸਰ ਸਿਮਰਨ ਢੀਂਡਸਾ, ਚੌਧਰੀ ਰਾਮ ਪਾਲ ਮਹੈਸ਼ੀ, ਰਾਮਾ ਧੀਮਾਨ ਚੇਅਰਮੈਨ, ਪਰਵਿੰਦਰ ਮੇਨਕਾ ਐਮ.ਸੀ, ਪੰਮਾ ਭਾਟੀਆ ਐਮ.ਸੀ, ਚੌਧਰੀ ਬਲਦੇਵ ਰਾਜ ਸੇਵਾ ਮੁਕਤ ਇੰਸਪੈਕਟਰ, ਡਾ. ਰਾਜ ਕੁਮਾਰ, ਬੀ.ਡੀ.ਪੀ.ਓ ਬਲਾਚੌਰ ਵਰਿੰਦਰ ਕੁਮਾਰ, ਬੀ.ਡੀ.ਪੀ.ਓ ਸੜੌਆ ਸਤਿੰਦਰਪਾਲ ਸਿੰਘ, ਡੀ.ਐਸ.ਪੀ ਬਲਾਚੌਰ ਹੇਮੰਤ ਮਲਹੋਤਰਾ, ਥਾਣਾ ਸਿਟੀ ਇੰਚਾਰਜ ਰਾਜ ਪਰਵਿੰਦਰ ਕੌਰ, ਐਸ.ਐਚ.ਓ ਥਾਣਾ ਸਦਰ ਬਲਾਚੌਰ ਰੁਬਨੀਵ ਸਿੰਘ ਬਾਜਵਾ, ਬਲਦੇਵ ਸਿੰਘ ਸੈਣੀ ਸੁਪਰਡੈਂਟ, ਜਸਵਿੰਦਰ ਸਿੰਘ ਸਟੈਨੋ, ਮੁਲਾਜ਼ਮ ਆਗੂ ਬਗੀਚਾ ਸਿੰਘ ਰੱਕੜ ਅਤੇ ਹੋਰ ਵੱਖ-ਵੱਖ ਸ਼ਖਸ਼ੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੌਲਤਪੁਰ ’ਚ ਦੋ ਘਰਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ ਅਲਮਾਰੀਆਂ ਤੋੜ ਕੇ ਸੋਨੇ-ਚਾਂਦੀ ਦੇ ਗਹਿਣੇ ਕੀਤੇ ਚੋਰੀ ਅਗਲੀ ਖ਼ਬਰ ਦਾਣਾ ਮੰਡੀ ਬੰਗਾ ਵਿਖੇ ਮਨਾਇਆ ਅਜ਼ਾਦੀ ਦਿਵਸ
Ad Position 24