ਕਥਿਤ ਦੋਸ਼ੀ ਸੰਬੰਧੀ ਜਾਣਕਾਰੀ ਦਿੰਦੀ ਪੁਲਿਸ ਪਾਰਟੀ।
30 ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ
ਨਵਾਂਸ਼ਹਿਰ, 18 ਅਗਸਤ (ਜਸਬੀਰ ਸਿੰਘ ਨੂਰਪੁਰ) - ਸਦਰ ਨਵਾਂਸ਼ਹਿਰ ਦੇ ਐਸ. ਐਚ.
ਨਵਾਂਸ਼ਹਿਰ, 18 ਅਗਸਤ (ਜਸਬੀਰ ਸਿੰਘ ਨੂਰਪੁਰ) - ਸਦਰ ਨਵਾਂਸ਼ਹਿਰ ਦੇ ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ 30 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਨ੍ਹਾਂ ਆਖਿਆ ਕਿ ਏ.ਐਸ.ਆਈ ਜਸਵਿੰਦਰ ਪਾਲ ਅਤੇ ਪੁਲਿਸ ਪਾਰਟੀ ਪਿੰਡ ਰਾਮਪੁਰ ਰਾਏ ਤੋਂ ਹੁੰਦੇ ਹੋਏ ਸਜਾਵਲਪੁਰ ਵੱਲ ਨੂੰ ਜਾ ਰਹੀ ਸੀ ਤੇ ਜਦੋਂ ਉਹ ਸਜਾਵਲਪੁਰ ਤੋਂ 100 ਮੀਟਰ ਪਿੱਛੇ ਹੀ ਸੀ ਤਾਂ ਉਹਨਾਂ ਨੂੰ ਸਾਹਮਣੇ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ ਤੇ ਪੁਲਿਸ ਪਾਰਟੀ ਵਲੋਂ ਸ਼ੱਕ ਦੇ ਆਧਾਰ ’ਤੇ ਉਸ ਕੋਲੋ ਤਲਾਸ਼ੀ ਲੈਣ ’ਤੇ 30 ਨਸ਼ੀਲੀਆਂ ਗੋਲੀਆਂ ਫੜ੍ਹੀਆਂ ਗਈਆਂ, ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸ ਦੀ ਪਹਿਚਾਣ ਮਨਪ੍ਰੀਤ ਪੁੱਤਰ ਅਸ਼ੋਕ ਕੁਮਾਰ ਵਾਸੀ ਮੁਹੱਲਾ ਨਿੰਮ ਵਾਲਾ ਚੌਂਕ, ਗੁਰੂ ਰਵਿਦਾਸ ਨਗਰ ਨਵਾਂਸ਼ਹਿਰ ਵਜੋਂ ਹੋਈ ਹੈ। ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਮੌਕੇ ਪੁਲਿਸ ਪਾਰਟੀ ਮੌਜੂਦ ਸੀ।