19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਕਾਰ ਦੀ ਟੱਕਰ ਵੱਜਣ ਨਾਲ ਕੈਰੀ ਗੱਡੀ ਬੇਕਾਬੂ ਹੋ ਕੇ ਨੈਸ਼ਨਲ ਹਾਈਵੇ ਦੇ ਵਿਚਕਾਰ ਪਲਟੀ

ਕਾਠਗੜ੍ਹ, 18 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਰੋਪੜ ਬਲਾਚੌਰ ਨੈਸ਼ਨਲ ਹਾਈਵੇ ’ਤੇ ਨੇੜੇ ਮੁੱਤੋਂ ਕੱਟ ਦੇ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ. ਐਸ.

Ad Position 21
No active advertisement
ਹਾਦਸੇ ’ਚ ਨੁਕਸਾਨੇ ਵਾਹਨ। ਤਸਵੀਰ : ਹਰਸਿਮਰਨ ਜੋਤ ਸਿੰਘ ਕਲੇਰ 19-08-2026
ਕਾਠਗੜ੍ਹ, 18 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਰੋਪੜ ਬਲਾਚੌਰ ਨੈਸ਼ਨਲ ਹਾਈਵੇ ’ਤੇ ਨੇੜੇ ਮੁੱਤੋਂ ਕੱਟ ਦੇ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ. ਐਸ. ਐਫ ਟੀਮ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਮਿਲੀ ਕਿ ਮੁੱਤੋਂ ਕੱਟ ਨਜ਼ਦੀਕ ਐਕਸੀਡੈਂਟ ਹੋਇਆ ਹੈ। ਉਨ੍ਹਾਂ ਨੇ ਤੁਰੰਤ ਆਪਣੀ ਟੀਮ ਨਾਲ ਮੌਕੇ ’ਤੇ ਜਾ ਕੇ ਦੇਖਿਆ ਕਿ ਇੱਕ ਮਰੂਤੀ ਸਜੂਕੀ ਕੈਰੀ ਗੱਡੀ ਜਿਸ ਦਾ ਨੰਬਰ ਪੀ.ਬੀ 11ਸੀ ਐਮ 2031 ਜਿਸਨੂੰ ਅਨੂੰ ਕੁਮਾਰ ਪੁੱਤਰ ਸਵਰਨ ਸਿੰਘ ਵਾਸੀ ਬੈਰਸਿਆਂ ਜ਼ਿਲ੍ਹਾ ਸ਼ਹੀਦ ਨਗਰ ਚਲਾ ਰਿਹਾ ਸੀ ਜੋ ਕੇ ਬਲਾਚੌਰ ਤੋਂ ਰੋਪੜ ਵੱਲ ਜਾ ਰਿਹਾ ਸੀ ਜਦੋਂ ਇਹ ਗੱਡੀ ਮੁੱਤੋਂ ਕੱਟ ਨਜ਼ਦੀਕ ਪਹੁੰਚੀ ਤਾਂ ਪਿੱਛੋਂ ਆ ਰਹੀ ਕਾਰ ਪੀ ਬੀ 02ਈ ਡਬਲੂ 0454 ਜਿਸ ਨੂੰ ਸੁਖਪ੍ਰੀਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਅੰਮ੍ਰਿਤਸਰ ਚਲਾ ਰਿਹਾ ਸੀ ਉਸ ਨੇ ਟੈਂਪੂ ਪਿੱਛੇ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਨਾਲ ਟੈਂਪੂ ਬੇਕਾਬੂ ਹੋ ਕੇ ਨੈਸ਼ਨਲ ਹਾਈਵੇ ਦੇ ਵਿੱਚਕਾਰ ਪਲਟ ਗਿਆ। ਜਿਸ ਨਾਲ ਕਾਰ ਅਤੇ ਟੈਂਪੂ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ। ਹਾਦਸੇ ਵਿੱਚ ਦੋਵੇਂ ਵਾਹਨ ਚਾਲਕਾਂ ਦਾ ਵਾਲ ਵਾਲ ਬਚਾਅ ਹੋ ਗਿਆ। ਐਸ. ਐਸ. ਐਫ ਟੀਮ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ ਵੈਨ ਮੰਗਵਾ ਕੇ ਟੈਂਪੂ ਸਿੱਧਾ ਕਰਵਾ ਕੇ ਰੋਡ ਕਲੀਅਰ ਕਰਵਾਇਆ ਅਤੇ ਆਵਾਜ਼ਾਈ ਨੂੰ ਸੂਚਾਰੂ ਢੰਗ ਨਾਲ ਬਹਾਲ ਕਰਵਾਇਆ। ਹਾਦਸੇ ਸਬੰਧੀ ਕੰਟ੍ਰੋਲ ਰੂਮ ਨਵਾਂਸ਼ਹਿਰ ਅਤੇ ਥਾਣਾ ਕਾਠਗੜ੍ਹ ਨੂੰ ਸੂਚਿਤ ਕਰ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਕਥਿਤ ਦੋਸ਼ੀ ਸੰਬੰਧੀ ਜਾਣਕਾਰੀ ਦਿੰਦੀ ਪੁਲਿਸ ਪਾਰਟੀ। 30 ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ
Ad Position 24