ਭਾਰਤੀ ਕਿਸਾਨ ਯੂਨੀਅਨ ਦੋਆਬਾ ਨੇ ਕੈਬਨਿਟ ਮੰਤਰੀ ਖੁੱਡੀਆਂ ਨਾਲ ਕੀਤੀ ਮੁਲਾਕਾਤ
ਫਗਵਾੜਾ ਮਿੱਲ ਮਾਲਕਾਂ ਤੇ ਸਰਕਾਰ ਵੱਲ ਬਕਾਇਆ ਰਾਸ਼ੀ ਜਲਦ ਅਦਾਇਗੀ ਦੀ ਕੀਤੀ ਮੰਗ
ਬਹਿਰਾਮ, 18 ਅਗਸਤ (ਨਛੱਤਰ ਸਿੰਘ ਬਹਿਰਾਮ)-ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਸਾਥੀਆਂ ਨੇ ਸਿਵਲ ਸਕੱਤਰੇਤ ਪੰਜਾਬ ਚੰਡੀਗੜ੍ਹ ਵਿਖੇ ਫਗਵਾੜਾ ਸ਼ੂਗਰ ਮਿੱਲ ਦੇ ਬਕਾਇਆ ਭੁਗਤਾਨ ਸਬੰਧੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਮਿੱਲ ਦੇ ਮਾਲਕ ਰਾਣਾ ਇੰਦਰ ਪ੍ਰਤਾਪ ਸਿੰਘ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਡਾ.
ਬਹਿਰਾਮ, 18 ਅਗਸਤ (ਨਛੱਤਰ ਸਿੰਘ ਬਹਿਰਾਮ)-ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਸਾਥੀਆਂ ਨੇ ਸਿਵਲ ਸਕੱਤਰੇਤ ਪੰਜਾਬ ਚੰਡੀਗੜ੍ਹ ਵਿਖੇ ਫਗਵਾੜਾ ਸ਼ੂਗਰ ਮਿੱਲ ਦੇ ਬਕਾਇਆ ਭੁਗਤਾਨ ਸਬੰਧੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਮਿੱਲ ਦੇ ਮਾਲਕ ਰਾਣਾ ਇੰਦਰ ਪ੍ਰਤਾਪ ਸਿੰਘ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਵੀ ਮੌਜੂਦ ਸਨ। ਇਸ ਸਬੰਧੀ ਇਥੇ ਜਾਣਕਾਰੀ ਦਿੰਦਿਆ ਕਿਸਾਨ ਆਗੂ ਦਵਿੰਦਰ ਸਿੰਘ ਸੰਧੂ ਸੰਧਵਾਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਫਗਵਾੜਾ ਦੀ ਸ਼ੂਗਰ ਮਿੱਲ ਵੱਲ ਲੰਬੇ ਸਮੇਂ ਤੋਂ ਬਕਾਇਆ ਪਏ ਲਗਭਗ 28 ਕਰੋੜ ਰੁਪਏ ਦੇ ਭੁਗਤਾਨ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ। ਇਸ ਤੋਂ ਇਲਾਵਾ ਗੰਨੇ ਦੇ 68 ਰੁਪਏ 50 ਪੈਸੇ ਪ੍ਰਤੀ ਕੁਇੰਟਲ ਮੁੱਲ ਮੁਤਾਬਕ ਬਣਦੀ ਬਕਾਇਆ ਰਕਮ 18 ਕਰੋੜ 93 ਲੱਖ ਰੁਪਏ ਅਤੇ ਅਤੇ ਗੰਨਾ ਮਿੱਲਾਂ ਵੱਲੋਂ ਕਿਸਾਨਾਂ ਨੂੰ ਗੁੰਮਰਾਹ ਕਰਕੇ ਕੱਟੀ ਗਈ 41 ਰੁਪਏ 60 ਪੈਸੇ ਪ੍ਰਤੀ ਕੁਇੰਟਲ ਪੈਨਲਟੀ ਦੀ ਰਾਸ਼ੀ ਵੀ ਜਲਦ ਤੋਂ ਜਲਦ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਹੋਰ ਕਿਹਾ ਕਿ ਯੂਨੀਅਨ ਦੇ ਪੰਜਾਬ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਸੂਬਾ ਪ੍ਰੈਸ ਸਕੱਤਰ ਗੁਰਪਾਲ ਸਿੰਘ ਪਾਲਾ ਮੌਲੀ ਨੇ ਮੀਟਿੰਗ ‘ਚ ਕਿਹਾ ਕਿ ਬਕਾਇਆ ਰਾਸ਼ੀ ਲੰਬੇ ਸਮੇਂ ਤੋਂ ਨਾ ਮਿਲਣ ਦੇ ਚਲਦਿਆਂ ਕਿਸਾਨਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੇ ਹੱਕ ਦੀ ਰਾਸ਼ੀ ਬਿਨਾਂ ਹੋਰ ਦੇਰੀ ਤੋਂ ਜਾਰੀ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਰਾਹਤ ਮਿਲ ਸਕੇ। ਉਨ੍ਹਾ ਇਹ ਵੀ ਦੱਸਿਆ ਕਿ ਖੇਤੀਬਾੜੀ ਮੰਤਰੀ ਵੱਲੋਂ ਭਰੋਸਾ ਦਿੱਤਾ ਗਿਆ ਕਿ ਸਰਕਾਰ ਵੱਲ ਬਕਾਇਆ 18 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਬਹੁਤ ਜਲਦ ਜਾਰੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸ਼ੂਗਰ ਮਿੱਲ ਫਗਵਾੜਾ ਵੱਲ ਲਗਭਗ 28 ਕਰੋੜ ਰੁਪਏ ਦੇ ਬਕਾਏ ਦੀ ਵਸੂਲੀ ਸਬੰਧੀ ਵੀ ਜਲਦ ਹੱਲ ਲੱਭਣ ਦਾ ਭਰੋਸਾ ਦਿੱਤਾ ਗਿਆ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਕਪੂਰਥਲਾ ਅਤੇ ਡਾ. ਅਰਸ਼ਦੀਪ ਸਿੰਘ ਥਿੰਦ ਤੋਂ ਇਲਾਵਾ ਕਿਸਾਨ ਆਗੂ ਕਿਰਪਾਲ ਸਿੰਘ ਮੂਸਾਪੁਰ, ਦਵਿੰਦਰ ਸਿੰਘ ਸੰਧੂ ਸੰਧਵਾਂ, ਕੁਲਵਿੰਦਰ ਸਿੰਘ ਅਠੌਲੀ, ਬਲਜਿੰਦਰ ਸਿੰਘ ਚੱਕ ਮੰਡੇਰ, ਬਲਜੀਤ ਸਿੰਘ ਹਰਦਾਸਪੁਰ, ਮਨਜੀਤ ਸਿੰਘ ਲੱਲੀ, ਮੇਜਰ ਸਿੰਘ ਅਠੌਲੀ, ਹਰਜੀਤ ਸਿੰਘ ਢੇਸੀ, ਕਸ਼ਮੀਰ ਸਿੰਘ ਪੰਨੂ, ਤਰਸੇਮ ਸਿੰਘ ਢਿੱਲੋਂ, ਗੁਰਭੇਜ ਸਿੰਘ ਭੋਗਪੁਰ ਅਤੇ ਬਿੰਦਰ ਫਰਾਲਾ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ। ਤਸਵੀਰ 18 ਨਵਾਂਸ਼ਹਿਰ 58 ਖੇਤੀਬਾੜੀ ਮੰਤਰੀ ਅਤੇ ਸ਼ੂਗਰ ਮਿੱਲ ਮਾਲਕਾਂ ਨਾਲ ਮੀਟਿੰਗ ਦੌਰਾਨ ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਨੁਮਾਇੰਦੇ।