19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਬੀ . ਐਲ . ਐਮ . ਗਰਲਜ਼ ਕਾਲਜ ਵਿਖੇ ‘ ਵੰਡ ਦੀ ਤ੍ਰਾਸਦੀ ਯਾਦਗਾਰੀ ਦਿਵਸ ’ ਮਨਾਇਆ

ਨਵਾਂਸ਼ਹਿਰ, 18 ਅਗਸਤ (ਜਸਬੀਰ ਸਿੰਘ ਨੂਰਪੁਰ) - ਬੀ. ਐਲ.

Ad Position 21
No active advertisement
ਅਜੀਤ ਡੈਸਕ 19-08-2026
ਨਵਾਂਸ਼ਹਿਰ, 18 ਅਗਸਤ (ਜਸਬੀਰ ਸਿੰਘ ਨੂਰਪੁਰ) - ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਵੰਡ ਦੀ ਤ੍ਰਾਸਦੀ ਯਾਦਗਾਰੀ ਦਿਵਸ’ ਮਨਾਇਆ ਗਿਆ। ਇਸ ਮੌਕੇ 1947 ਦੀ ਵੰਡ ਦੌਰਾਨ ਜਾਨਾਂ ਗੁਆਉਣ ਵਾਲੇ ਬੇਗੁਨਾਹ ਲੋਕਾਂ ਅਤੇ ਵੰਡ ਦੀ ਤ੍ਰਾਸਦੀ ਦਾ ਸੰਤਾਪ ਹੰਢਾਉਣ ਵਾਲੇ ਪਰਿਵਾਰਾਂ ਨੂੰ ਯਾਦ ਕਰਦਿਆਂ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਵਿਦਿਆਰਥਣਾਂ ਲਈ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ। ਵਿਦਿਆਰਥਣਾਂ ਨੇ ਆਪਣੇ ਸਿਰਜਣਾਤਮਕ ਪੋਸਟਰਾਂ ਰਾਹੀਂ 1947 ਦੀ ਵੰਡ ਦੀ ਤ੍ਰਾਸਦੀ, ਸ਼ਹੀਦਾਂ ਦੀਆਂ ਕੁਰਬਾਨੀਆਂ, ਦੇਸ਼ਭਗਤੀ, ਏਕਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਹ ਪ੍ਰੋਗਰਾਮ ਸੋਸ਼ਲ ਸਾਇੰਸ ਫੋਰਮ ਦੀ ਇੰਚਾਰਜ ਡਾ. ਰੂਬੀ ਬਾਲਾ ਅਤੇ ਐਨ.ਐਸ.ਐਸ. ਇੰਚਾਰਜ ਡਾ. ਹਰਦੀਪ ਕੌਰ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਦੋਵਾਂ ਨੇ ਵਿਦਿਆਰਥਣਾਂ ਨੂੰ 1947 ਦੀ ਵੰਡ ਨਾਲ ਜੁੜੇ ਇਤਿਹਾਸਕ ਅਤੇ ਮਨੁੱਖੀ ਪੱਖਾਂ ਬਾਰੇ ਜਾਣਕਾਰੀ ਦਿੰਦਿਆਂ ਸ਼ਾਂਤੀ, ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ। ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਤਨਪ੍ਰੀਤ ਕੌਰ ਵਾਲੀਆ ਨੇ ਵਿਦਿਆਰਥਣਾਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਤਿਹਾਸ ਦੀਆਂ ਦੁਖਦਾਈ ਘਟਨਾਵਾਂ ਨੂੰ ਯਾਦ ਕਰਨਾ ਸਾਨੂੰ ਮਨੁੱਖਤਾ, ਸਹਿਣਸ਼ੀਲਤਾ ਅਤੇ ਆਪਸੀ ਸਦਭਾਵਨਾ ਦੀ ਮਹੱਤਤਾ ਸਮਝਾਉਂਦਾ ਹੈ। ਤਸਵੀਰ 18 ਨਵਾਂਸ਼ਹਿਰ 05 ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਦੀਆਂ ਵਿਦਿਆਰਥਣਾਂ ‘ਵੰਡ ਦੀ ਤ੍ਰਾਸਦੀ ਯਾਦਗਾਰੀ ਦਿਵਸ’ ਦੌਰਾਨ ਆਪਣੇ ਬਣਾਏ ਗਏ ਪੋਸਟਰਾਂ ਨਾਲ।
Ad Position 22
No active advertisement
ਪਿਛਲੀ ਖ਼ਬਰ ਦੌਲਤਪੁਰ ’ਚ ਅਕਾਲੀ ਵਰਕਰਾਂ ਦੀ ਮੀਟਿੰਗ, ਚੋਣਾਂ ਲਈ ਕੀਤਾ ਲਾਮਬੰਦ ਅਗਲੀ ਖ਼ਬਰ ਉਟਾਲਾਂ ਦੇ ਸਰਬਪੱਖੀ ਵਿਕਾਸ ਦੀ ਗੂੰਜ-ਸਰਪੰਚ ਮਨਦੀਪ ਸਿੰਘ ਅਟਵਾਲ ਸਨਮਾਨਿਤ
Ad Position 24