ਸਚਿਨ ਕੁਮਾਰ ਰਾਜੂ ਦਾ ਯੂਥ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਦੀ ਨਿਯੁਕਤੀ ਸਬੰਧੀ ਵਿਸ਼ੇਸ਼ ਸਨਮਾਨ ਕਰਦੇ ਹੋਏ ਹਰਪ੍ਰੀਤ ਸਿੰਘ ਖਾਰਾ ਅਤੇ ਹੋਰ ਅਕਾਲੀ ਆਗੂ।
ਸਚਿਨ ਕੁਮਾਰ ਰਾਜੂ ਦਾ ਯੂਥ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਦੀ ਨਿਯੁਕਤੀ ਸੰਬੰਧੀ ਵਿਸ਼ੇਸ਼ ਸਨਮਾਨ
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ) - ਬੇਟ ਖੇਤਰ ਦੇ ਹਲਕਾ ਨਵਾਂਸ਼ਹਿਰ ਦੇ ਪਿੰਡ ਸ਼ਾਹਪੁਰ ਪੱਟੀ ਦੇ ਵਸਨੀਕ ਮਰਹੂਮ ਡਾਕਟਰ ਦੇਵ ਰਾਜ ਦੇ ਪੁੱਤਰ ਟਕਸਾਲੀ ਅਕਾਲੀ ਆਗੂ ਸਚਿਨ ਕੁਮਾਰ ਰਾਜੂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਖਾਰਾ ਦੀ ਅਗਵਾਈ ਹੇਠ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖਾਰਾ ਨੇ ਕਿਹਾ ਕਿ ਸਚਿਨ ਕੁਮਾਰ ਦਾ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਬਾਦਲ ਨਾਲ ਜੁੜਿਆ ਹੋਇਆ ਹੈ।
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ) - ਬੇਟ ਖੇਤਰ ਦੇ ਹਲਕਾ ਨਵਾਂਸ਼ਹਿਰ ਦੇ ਪਿੰਡ ਸ਼ਾਹਪੁਰ ਪੱਟੀ ਦੇ ਵਸਨੀਕ ਮਰਹੂਮ ਡਾਕਟਰ ਦੇਵ ਰਾਜ ਦੇ ਪੁੱਤਰ ਟਕਸਾਲੀ ਅਕਾਲੀ ਆਗੂ ਸਚਿਨ ਕੁਮਾਰ ਰਾਜੂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਖਾਰਾ ਦੀ ਅਗਵਾਈ ਹੇਠ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖਾਰਾ ਨੇ ਕਿਹਾ ਕਿ ਸਚਿਨ ਕੁਮਾਰ ਦਾ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਬਾਦਲ ਨਾਲ ਜੁੜਿਆ ਹੋਇਆ ਹੈ। ਉਹ ਪਾਰਟੀ ਦੇ ਇੱਕ ਸੱਚੇ ਅਤੇ ਵਫਾਦਾਰ ਸਿਹਾਪੀ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ। ਇਸ ਮੌਕੇ ਸਚਿਨ ਕੁਮਾਰ ਨੇ ਕਿਹਾ ਕਿ ਉਹ ਹਮੇਸ਼ਾ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਖੜ੍ਹੇ ਹਨ ਅਤੇ ਉਹ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕਰਨਗੇ। ਇਸ ਮੌਕੇ ਪਾਰਟੀ ਆਗੂਆਂ ਵਲੋਂ ਸਚਿਨ ਕੁਮਾਰ ਦਾ ਸਿਰੋਪਾਉ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜਥੇਦਾਰ ਅਮਰੀਕ ਸਿੰਘ ਜ਼ਿਲ੍ਹਾ ਪ੍ਰਧਾਨ ਬੀ. ਸੀ ਵਿੰਗ, ਕੁਲਦੀਪ ਰਾਮ ਉਸਮਾਨਪੁਰ, ਕਪਿਲ ਕਿਰਪਾਲ, ਕੁਲਵਿੰਦਰ ਸਿੰਘ ਕਾਜਮਪੁਰ, ਕੰਵਰ ਖਾਰਾ, ਹਰਸ਼ ਜਾਂਗੜਾ ਆਦਿ ਵੀ ਹਾਜਰ ਸਨ।