18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪਿੰਡ ਨਿੱਘੀ ਵਿਖੇ ਆਜ਼ਾਦੀ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਕਾਠਗੜ੍ਹ , 18 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਪਿੰਡ ਨਿੱਘੀ ਵਿਖੇ ਦੇਸ਼ ਦਾ 80ਵਾਂ ਅਜ਼ਾਦੀ ਦਿਵਸ ਸ਼ਰਧਾ, ਦੇਸ਼ ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਨਿੱਘੀ ਵਿਖੇ ਕਰਵਾਏ ਸਮਾਗਮ ਦੌਰਾਨ ਬੱਚਿਆਂ ਵਲੋਂ ਰਾਸ਼ਟਰੀ-ਗਾਨ ਕੀਤਾ ਗਿਆ ਅਤੇ ਸ੍ਰੀਮਤੀ ਮਿੰਦੋ ਦੇਵੀ, ਸਰਪੰਚ ਨਿੱਘੀ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 19-08-2026
ਕਾਠਗੜ੍ਹ , 18 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਪਿੰਡ ਨਿੱਘੀ ਵਿਖੇ ਦੇਸ਼ ਦਾ 80ਵਾਂ ਅਜ਼ਾਦੀ ਦਿਵਸ ਸ਼ਰਧਾ, ਦੇਸ਼ ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਨਿੱਘੀ ਵਿਖੇ ਕਰਵਾਏ ਸਮਾਗਮ ਦੌਰਾਨ ਬੱਚਿਆਂ ਵਲੋਂ ਰਾਸ਼ਟਰੀ-ਗਾਨ ਕੀਤਾ ਗਿਆ ਅਤੇ ਸ੍ਰੀਮਤੀ ਮਿੰਦੋ ਦੇਵੀ, ਸਰਪੰਚ ਨਿੱਘੀ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਸ. ਹਿੰਮਤ ਸਿੰਘ ਚੇਚੀ ਵੱਲੋਂ ਆਜ਼ਾਦੀ ਦਿਵਸ ਦੀ ਮਹੱਤਤਾ ਸਬੰਧੀ ਵਿਸਥਾਰਪੂਰਵਕ ਭਾਸ਼ਣ ਦਿੱਤਾ ਗਿਆ। ਉਨ੍ਹਾਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਾਨੂੰ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਤਰੱਕੀ ਲਈ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਉੱਘੇ ਸਮਾਜ ਸੇਵੀ ਕਾਬਲ ਸਿੰਘ ਚੇਚੀ, ਰੂਪ ਲਾਲ, ਰਾਮ ਰਤਨ, ਪੰਕਜ ਕੁਮਾਰ, ਬਲਵੀਰ ਚੰਦ, ਬਲਵੀਰ ਫ਼ੌਜੀ, ਦਿਲਬਾਗ ਰਾਏ ਠੇਕੇਦਾਰ, ਰਾਮ ਦਾਸ ਠੇਕੇਦਾਰ, ਮੇਲਾ ਰਾਮ ਰਿਟਾ: ਨਾਇਬ ਤਹਿਸੀਲਦਾਰ, ਸੂਬੇਦਾਰ ਮਦਨ ਲਾਲ ਚੇਚੀ, ਸੇਠੀ ਖੇਪੜ, ਰਤਨ ਮੀਲੂ, ਦੇਵ ਰਾਜ, ਤਿਲਕ ਰਾਜ, ਰੋਸ਼ਨ ਲਾਲ ਦੇਦੜ, ਕਮਲਜੀਤ, ਅਜੀਤ ਸਿੰਘ, ਸਿਰੀ ਰਾਮ ਕਟਾਰੀਆ, ਬਲਦੇਵ ਰਾਜ ਬਿੰਦੀ, ਸਰਬਣ ਭਗਤ, ਰਾਮ ਜੀ, ਬਲਵਿੰਦਰ ਚੇਚੀ, ਸੰਤ ਰਾਮ, ਕਮਲ ਸਿੰਘ, ਮੈਂਬਰ ਪੰਚਾਇਤ ਸੰਤੋਸ਼, ਸੁਰਿੰਦਰ, ਦਵਿੰਦਰ ਕੁਮਾਰ, ਦੇਸ ਰਾਜ, ਗੀਤਾ, ਵਿੱਦਿਆ, ਹਰਬੰਸ ਕੌਰ ਆਦਿ ਹਾਜ਼ਰ ਸਨ। ਪਿੰਡ ਦੇ ਬਜ਼ੁਰਗਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਬਲਵੀਰ ਚੇਚੀ ਤੇ ਰਾਮ ਦਾਸ ਵਲੋਂ ਸਮੂਹ ਹਾਜ਼ਰੀਨ ਨੂੰ ਲੱਡੂ ਵੰਡੇ ਗਏ। ਸਮਾਗਮ ਦੌਰਾਨ ਪਿੰਡ ਵਾਸੀਆਂ ਅਤੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰੀ ਸੀਜ਼ਨ ’ਚ ਖੋਏ ਦੀਆਂ ਬਣੀਆਂ ਮਠਿਆਈਆਂ ਤੋਂ ਸਾਵਧਾਨ ਰਹਿਣ ਦੀ ਲੋੜ -ਪ੍ਰਧਾਨ ਮਨਜੀਤ ਸਿੰਘ ਰਾਏ ਅਗਲੀ ਖ਼ਬਰ ਆਜ਼ਾਦੀ ਦਿਹਾੜਾ ਮਨਾਉਣ ਮੌਕੇ ਸਮਾਗਮ ਦੌਰਾਨ ਪੜ੍ਹਾਈ ’ਚੋਂ ਹੁਸ਼ਿਆਰ ਵਿਦਿਆਰਥਣ ਦਾ ਕੀਤਾ ਸਨਮਾਨ
Ad Position 24