18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੁਖਬੀਰ ਸਿੰਘ ਬਾਦਲ ’ਤੇ ਹਮਲਾ ਸਿਰਫ਼ ਇੱਕ ਵਿਅਕਤੀ ’ਤੇ ਹਮਲਾ ਸਮਝਣਾ ਵੱਡੀ ਭੁੱਲ - ਸਾਬਾਕ ਚੈਅਰਮੈਨ ਅਸ਼ੋਕ ਬਜਾੜ

ਟੱਪਰੀਆਂ ਖੁਰਦ, 18 ਅਗਸਤ (ਬੂਥਗੜ੍ਹੀਆ) - ਵਿਧਾਨ ਸਭਾ ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਚੌਧਰੀ ਨੰਦ ਲਾਲ ਦੇ ਸਪੁੱਤਰ ਸਾਬਕਾ ਚੇਅਰਮੈਨ ਸੀਨੀਅਰ ਅਕਾਲੀ ਆਗੂ ਚੌਧਰੀ ਅਸ਼ੋਕ ਕੁਮਾਰ ਬਜਾੜ ਕਰੀਮਪੁਰ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਮਹਾਂਰਾਸ਼ਟਰ ਦੇ ਸ੍ਰੀ ਹਜ਼ੂਰ ਸਾਹਿਬ, ਨੰਦੇੜ ਵਿਖੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਤੇ ਇਸ ਪੂਰੇ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ ਤੋਂ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਹਨਾਂ ਗੱਲਬਾਤ ਕਰਦਿਆਂ ਇਸ ਘਟਨਾ ’ਤੇ ਗਹਿਰਾ ਰੋਸ ਪ੍ਰਗਟ ਕੀਤਾ ਗਿਆ ਅਤੇ ਉਹਨਾਂ ਵੱਲੋ ਸੁਖਬੀਰ ਸਿੰਘ ਬਾਦਲ ਦੀ ਚੜ੍ਹਦੀ ਕਲਾ ਅਤੇ ਪੂਰਨ ਸਿਹਤਯਾਬੀ ਲਈ ਅਰਦਾਸ ਵੀ ਕੀਤੀ।

Ad Position 21
No active advertisement
ਅਜੀਤ ਡੈਸਕ 19-08-2026
ਟੱਪਰੀਆਂ ਖੁਰਦ, 18 ਅਗਸਤ (ਬੂਥਗੜ੍ਹੀਆ) - ਵਿਧਾਨ ਸਭਾ ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਚੌਧਰੀ ਨੰਦ ਲਾਲ ਦੇ ਸਪੁੱਤਰ ਸਾਬਕਾ ਚੇਅਰਮੈਨ ਸੀਨੀਅਰ ਅਕਾਲੀ ਆਗੂ ਚੌਧਰੀ ਅਸ਼ੋਕ ਕੁਮਾਰ ਬਜਾੜ ਕਰੀਮਪੁਰ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਮਹਾਂਰਾਸ਼ਟਰ ਦੇ ਸ੍ਰੀ ਹਜ਼ੂਰ ਸਾਹਿਬ, ਨੰਦੇੜ ਵਿਖੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਤੇ ਇਸ ਪੂਰੇ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ ਤੋਂ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਹਨਾਂ ਗੱਲਬਾਤ ਕਰਦਿਆਂ ਇਸ ਘਟਨਾ ’ਤੇ ਗਹਿਰਾ ਰੋਸ ਪ੍ਰਗਟ ਕੀਤਾ ਗਿਆ ਅਤੇ ਉਹਨਾਂ ਵੱਲੋ ਸੁਖਬੀਰ ਸਿੰਘ ਬਾਦਲ ਦੀ ਚੜ੍ਹਦੀ ਕਲਾ ਅਤੇ ਪੂਰਨ ਸਿਹਤਯਾਬੀ ਲਈ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ ਅਤੇ ਪੰਜਾਬ ਦੀ ਧਰਤੀ ਨੇ ਹਮੇਸ਼ਾ ਅਮਨ ਸ਼ਾਂਤੀ, ਭਾਈਚਾਰੇ ਅਤੇ ਸਾਂਝ ਦਾ ਸੰਦੇਸ਼ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਕੁਰਬਾਨੀਆਂ ਦੀ ਲੰਮੀ ਪਰੰਪਰਾ ਵਿੱਚੋਂ ਪੈਦਾ ਹੋਈ ਉਹ ਜਮਹੂਰੀ ਜਥੇਬੰਦੀ ਹੈ, ਜਿਸ ਨੇ ਹਮੇਸ਼ਾ ਪੰਥ, ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਸਿਰਫ਼ ਇੱਕ ਵਿਅਕਤੀ ’ਤੇ ਹਮਲਾ ਸਮਝਣਾ ਵੱਡੀ ਭੁੱਲ ਹੋਵੇਗੀ। ਇਹ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਚੁਣੌਤੀ ਦੇਣ ਵਾਲੀ ਘਟਨਾ ਹੈ। ਅਜਿਹੀਆਂ ਘਟਨਾਵਾਂ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸੰਕੇਤ ਹੋ ਸਕਦੀਆਂ ਹਨ, ਇਸ ਲਈ ਹਰ ਪੰਜਾਬੀ ਨੂੰ ਸੁਚੇਤ ਰਹਿਣ ਦੀ ਲੋੜ ਹੈ। ਤਸਵੀਰ 18 ਨਵਾਂਸ਼ਹਿਰ 08 ਸਾਬਕਾ ਚੇਅਰਮੈਨ ਸੀਨੀਅਰ ਅਕਾਲੀ ਆਗੂ ਅਸ਼ੋਕ ਬਜਾੜ ਕਰੀਮਪੁਰ ਧਿਆਨੀ
Ad Position 22
No active advertisement
ਪਿਛਲੀ ਖ਼ਬਰ ਖੂਨਦਾਨ ਕਰਨਾ ਕਿਸੇ ਲੋੜਵੰਦ ਨੂੰ ਨਵਾਂ ਜੀਵਨ ਦੇਣ ਦੇ ਬਰਾਬਰ - ਅਜੇ ਮੰਗੂਪੁਰ ਅਗਲੀ ਖ਼ਬਰ ਮੰਦਰ ’ਚ ਸਤਿਕਾਰ ਸਹਿਤ ਸ਼ਿਵਲਿੰਗ ਦੀ ਕੀਤੀ ਸਥਾਪਨਾ
Ad Position 24