18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

2027 ਦੀਆਂ ਚੋਣਾਂ ਲਈ ਡੀ.ਪੀ.ਆਈ. ਤੇ ਅਕਾਲੀ ਦਲ ਦੀ ਹੋਈ ਵਿਸ਼ੇਸ਼ ਮੀਟਿੰਗ ਬੂਥ ਪੱਧਰ ਤੱਕ ਸੰਗਠਨ ਮਜ਼ਬੂਤ ਕਰਨ ਦਾ ਫੈਸਲਾ

ਰਾਹੋਂ, 18 ਅਗਸਤ (ਉਂਕਾਰ ਸਿੰਘ ਰਾਠੋਰ) - 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ। ਇਸੇ ਕੜੀ ਤਹਿਤ ਰਾਹੋਂ ਵਿਖੇ ਡੀ.

Ad Position 21
No active advertisement
ਅਜੀਤ ਡੈਸਕ 19-08-2026
ਰਾਹੋਂ, 18 ਅਗਸਤ (ਉਂਕਾਰ ਸਿੰਘ ਰਾਠੋਰ) - 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ। ਇਸੇ ਕੜੀ ਤਹਿਤ ਰਾਹੋਂ ਵਿਖੇ ਡੀ.ਪੀ.ਆਈ. ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰੋਹਨ ਚੱਢਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ ਵਿਚਕਾਰ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ 2027 ਦੀਆਂ ਚੋਣਾਂ ਲਈ ਰਣਨੀਤੀ ਤਿਆਰ ਕਰਨ ਸਬੰਧੀ ਲੰਬਾ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਦੋਵਾਂ ਆਗੂਆਂ ਨੇ ਸਪੱਸ਼ਟ ਕਰਦਿਆਂ ਦੱਸਿਆ ਕਿ ਆਉਣ ਵਾਲੀਆਂ ਚੋਣਾਂ ਲਈ ਹੁਣ ਤੋਂ ਹੀ ਜ਼ਮੀਨੀ ਪੱਧਰ ’ਤੇ ਤਿਆਰੀਆਂ ਤੇਜ਼ ਕੀਤੀਆਂ ਜਾਣਗੀਆਂ। ਇਸ ਮੌਕੇ ਦੋਵਾਂ ਧਿਰਾਂ ਦੇ ਆਗੂਆਂ ਨੇ ਇੱਕ-ਦੂਜੇ ਨੂੰ ਪੂਰਨ ਸਹਿਯੋਗ ਅਤੇ ਭਰੋਸਾ ਦਿੰਦਿਆਂ ਕਿਹਾ ਕਿ ਸਿਆਸੀ ਸਫ਼ਰ ਵਿੱਚ ਇਕੱਠੇ ਹੋ ਕੇ ਤਨ-ਮਨ ਨਾਲ ਕੰਮ ਕੀਤਾ ਜਾਵੇਗਾ ਅਤੇ ਕਿਸੇ ਵੀ ਆਗੂ ਜਾਂ ਵਰਕਰ ਦੇ ਮਾਣ-ਸਨਮਾਨ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਰੋਹਨ ਚੱਢਾ ਅਤੇ ਸੁਖਦੀਪ ਸਿੰਘ ਸ਼ੁਕਾਰ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਮਜ਼ਬੂਤੀ ਉਸਦੇ ਵਰਕਰਾਂ ਅਤੇ ਜ਼ਮੀਨੀ ਸੰਗਠਨ ਨਾਲ ਹੁੰਦੀ ਹੈ। ਇਸ ਲਈ ਜਲਦ ਹੀ ਬੂਥ ਪੱਧਰ ’ਤੇ ਕਮੇਟੀਆਂ ਦਾ ਗਠਨ ਕਰਕੇ ਹਰ ਬੂਥ ਨੂੰ ਸਰਗਰਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਿੰਡਾਂ, ਸ਼ਹਿਰ ਦੇ ਵਾਰਡਾਂ ਅਤੇ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਪਾਰਟੀ ਸਮਰਥਕਾਂ, ਵੋਟਰਾਂ ਅਤੇ ਸਪੋਰਟਰਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਵਰਕਰਾਂ ਨਾਲ ਨਿਰੰਤਰ ਮੀਟਿੰਗਾਂ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਜਾਵੇਗਾ ਅਤੇ ਉਨ੍ਹਾਂ ਦੀ ਆਵਾਜ਼ ਨੂੰ ਉੱਚ ਪੱਧਰ ਤੱਕ ਪਹੁੰਚਾਇਆ ਜਾਵੇਗਾ। ਆਗੂਆਂ ਨੇ ਕਿਹਾ ਕਿ ਸਿਰਫ਼ ਚੋਣਾਂ ਦੇ ਸਮੇਂ ਹੀ ਨਹੀਂ, ਸਗੋਂ ਆਮ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਰੀਕ ਹੋ ਕੇ ਉਨ੍ਹਾਂ ਦਾ ਭਰੋਸਾ ਜਿੱਤਣਾ ਹੀ ਪਾਰਟੀ ਦੀ ਮੁੱਖ ਤਰਜੀਹ ਰਹੇਗੀ। ਮੀਟਿੰਗ ਦੌਰਾਨ ਆਗੂਆਂ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਜਨਤਾ ਬਦਲਾਅ ਦੇ ਨਾਲ-ਨਾਲ ਮਜ਼ਬੂਤ ਅਤੇ ਵਿਕਾਸ ਪੱਖੀ ਸਿਆਸੀ ਵਿਕਲਪ ਦੀ ਉਡੀਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 2027 ਵਿੱਚ ਡੀ.ਪੀ.ਆਈ. ਅਤੇ ਅਕਾਲੀ ਦਲ ਮਿਲ ਕੇ ਸਰਕਾਰ ਬਣਾਉਣ ਲਈ ਪੂਰੀ ਤਾਕਤ ਨਾਲ ਚੋਣ ਮੈਦਾਨ ਵਿੱਚ ਉਤਰਨਗੇ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਮੁੱਦਿਆਂ ਨੂੰ ਲੈ ਕੇ ਹਰ ਘਰ ਤੱਕ ਪਹੁੰਚ ਕਰਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਸ. ਸੀ ਵਿੰਗ ਦਿਨੇਸ਼ ਕੁਮਾਰ, ਸਰਪੰਚ ਸੁਲਿੰਦਰ ਸਿੰਘ, ਰਜਿੰਦਰ ਸਿੰਘ ਨੰਗਲ ਜੱਟਾਂ, ਮਾਨਵ ਚੌਟਾਲਾ, ਹੀਰਾ ਲਾਲ ਚੱਢਾ, ਨੀਰਜ ਚੌਟਾਲਾ, ਪ੍ਰਿੰਸ ਚੌਟਾਲਾ ਤੋਂ ਇਲਾਵਾ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਲਗਰੀ ਵਿਖੇ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਮਿਲੀ ਧਮਕੀ ਅਗਲੀ ਖ਼ਬਰ ਬਲਾਚੌਰ ਵਿਖੇ ਅਜੇ ਮੰਗੂਪੁਰ ਦੀ ਅਗਵਾਈ ਹੇਠ ਬਹੁਗਿਣਤੀ ਪਰਿਵਾਰ ਕਾਂਗਰਸ ਪਾਰਟੀ ’ਚ ਹੋਏ ਸ਼ਾਮਿਲ
Ad Position 24