ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਉੱਚ ਪੱਧਰੀ ਜਾਂਚ ਹੋਵੇ-ਅਮਨ ਗਿੱਲ ਝਿੰਗੜ
ਖੁੱਡਾ, 19 ਅਗਸਤ (ਸਰਬਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ (ਮਹਾਰਾਸ਼ਟਰ) ਵਿਖੇ ਹੋਏ ਹਮਲੇ ਦੀ ਨਿੰਦਾ ਕਰਦੇ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਮਨਪ੍ਰੀਤ ਸਿੰਘ ਗਿੱਲ ਝਿੰਗੜ ਨੇ ਕਿਹਾ ਕਿ ਇਹ ਇਕ ਬਹੁਤ ਹੀ ਦੁੱਖ ਦੀ ਖ਼ਬਰ ਹੈ। ਜਦੋਂ ਕਿ ਉਹ ਆਪਣੇ ਪਰਿਵਾਰ ਸਮੇਤ ਉਨ੍ਹਾਂ ਦੀ ਧਰਮ-ਪਤਨੀ ਹਰਸਿਮਰਤ ਕੌਰ ਬਾਦਲ ਐਮ.
ਖੁੱਡਾ, 19 ਅਗਸਤ (ਸਰਬਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ (ਮਹਾਰਾਸ਼ਟਰ) ਵਿਖੇ ਹੋਏ ਹਮਲੇ ਦੀ ਨਿੰਦਾ ਕਰਦੇ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਮਨਪ੍ਰੀਤ ਸਿੰਘ ਗਿੱਲ ਝਿੰਗੜ ਨੇ ਕਿਹਾ ਕਿ ਇਹ ਇਕ ਬਹੁਤ ਹੀ ਦੁੱਖ ਦੀ ਖ਼ਬਰ ਹੈ। ਜਦੋਂ ਕਿ ਉਹ ਆਪਣੇ ਪਰਿਵਾਰ ਸਮੇਤ ਉਨ੍ਹਾਂ ਦੀ ਧਰਮ-ਪਤਨੀ ਹਰਸਿਮਰਤ ਕੌਰ ਬਾਦਲ ਐਮ. ਪੀ. ਅਤੇ ਹੋਰ ਪਰਿਵਾਰਿਕ ਮੈਂਬਰ ਵੀ ਨਾਲ ਸਨ ਤੇ ਉਨ੍ਹਾਂ ’ਤੇ ਇਕ ਵਰਸ਼ੇ ਨਾਲ ਹਮਲਾ ਕਰ ਦਿੱਤਾ ਗਿਆ । ਗਿੱਲ ਨੇ ਕਿਹਾ ਕਿ ਜਿੱਥੇ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ ਉੱਥੇ ਹੀ ਗੁਰੂ ਘਰ ਦੀ ਮਾਨ ਮਰਯਾਦਾ ਦੀ ਸਿੱਧੇ ਤੌਰ ’ਤੇ ਤੌਹੀਨ ਹੈ। ਹਰ ਸਿੱਖ ਭਾਵਨਾ ਨਾਲ ਗੁਰੂ ਘਰ ਆਉਂਦਾ ਹੈ ਅਤੇ ਕਿਸੇ ਸ਼ਰਧਾਲੂ ’ਤੇ ਸਿੱਧਾ ਹਮਲਾ ਸਿੱਖ ਸ਼ਰਧਾ ਨੂੰ ਸਿੱਧੀ ਠੇਸ ਹੈ ਅਤੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਆਪਸ ਵਿਚ ਲੜਾ ਕੇ ਕੌਮ ਦੀ ਸ਼ਕਤੀ ਨੂੰ ਕਮਜ਼ੋਰ ਕਰਨਾ ਚਹੁੰਦੀਆਂ ਹਨ ਪਰੰਤੂ ਅਜਿਹੇ ਮਨਸੂਬੀਆਂ ਲਈ ਹੀ ਅਜਿਹੀਆਂ ਕਰਵਾਇਆ ਹੋ ਰਹੀਆਂ ਹਨ। ਗਿੱਲ ਨੇ ਕਿਹਾ ਕਿ ਸਮੂਹ ਯੂਥ ਅਕਾਲੀ ਦਲ ਦੇ ਅਹੁਦੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਤੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਕਿ ਸਬੰਧਿਤ ਹਮਲਾ ਕਰਨ ਵਾਲੇ ਵਿਅਕਤੀ ਦੇ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। 18 ਐਮਯੂਕੇ04 ਅਮਨ ਗਿੱਲ ਝਿੰਗੜ