20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਹੁਸ਼ਿਆਰਪੁਰ ਫੋਟੋਗ੍ਰਾਫਰ ਐਸੋਸੀਏਸ਼ਨ ਵਲੋਂ ਖ਼ੂਨਦਾਨ ਕੈਂਪ ਸੀਨੀਅਰ ਵਕੀਲ ਕੇ. ਡੀ. ਘੁੰਮਣ ਦੇ ਪਿਤਾ ਅਪਾਰ ਸਿੰਘ ਘੁੰਮਣ ਨਹੀਂ ਰਹੇ

ਹੁਸ਼ਿਆਰਪੁਰ, 19 ਅਗਸਤ (ਨਰਿੰਦਰ ਸਿੰਘ ਬੱਡਲਾ)- ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਹੁਸ਼ਿਆਰਪੁਰ ਫੋਟੋਗ੍ਰਾਫਰ ਐਸੋਸੀਏਸ਼ਨ ਵੱਲੋਂ ਐਸੋਸੀਏਸ਼ਨ ਦੇ ਪ੍ਰਧਾਨ ਹਰਜਾਪ ਸਿੰਘ ਦੀ ਅਗਵਾਈ ਹੇਠ ਅਤੇ ਪੂਰੀ ਟੀਮ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸੰਤ ਅਜੀਤ ਸਿੰਘ ਮਿੱਠਾ ਟਿਵਾਣਾ ਤੇ ਗੁਰਪ੍ਰੀਤ ਸਿੰਘ ਸੀ.

Ad Position 21
No active advertisement
ਅਜੀਤ ਡੈਸਕ 20-08-2026
ਹੁਸ਼ਿਆਰਪੁਰ, 19 ਅਗਸਤ (ਨਰਿੰਦਰ ਸਿੰਘ ਬੱਡਲਾ)- ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਹੁਸ਼ਿਆਰਪੁਰ ਫੋਟੋਗ੍ਰਾਫਰ ਐਸੋਸੀਏਸ਼ਨ ਵੱਲੋਂ ਐਸੋਸੀਏਸ਼ਨ ਦੇ ਪ੍ਰਧਾਨ ਹਰਜਾਪ ਸਿੰਘ ਦੀ ਅਗਵਾਈ ਹੇਠ ਅਤੇ ਪੂਰੀ ਟੀਮ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸੰਤ ਅਜੀਤ ਸਿੰਘ ਮਿੱਠਾ ਟਿਵਾਣਾ ਤੇ ਗੁਰਪ੍ਰੀਤ ਸਿੰਘ ਸੀ.ਈ.ਓ. ਹੁਸ਼ਿਆਰਪੁਰ ਆਟੋ ਮੋਬਾਈਲ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਸਮਾਗਮ ਦੌਰਾਨ ਫੋਟੋਗ੍ਰਾਫਰ ਭਾਈਚਾਰੇ ਦੇ ਮੈਂਬਰਾਂ ਨੇ ਵੱਡੀ ਗਿਣਤੀ ’ਚ ਹਿੱਸਾ ਲੈਂਦਿਆਂ ਖ਼ੂਨਦਾਨ ਕੀਤਾ ਤੇ ਸਮਾਜ ਨੂੰ ਮਨੁੱਖਤਾ ਦੀ ਸੇਵਾ ਦਾ ਸੁਨੇਹਾ ਦਿੱਤਾ। ਐਸੋਸੀਏਸ਼ਨ ਵੱਲੋਂ ਸਾਰੇ ਖ਼ੂਨਦਾਨੀਆਂ ਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸੰਤ ਅਜੀਤ ਸਿੰਘ ਮਿੱਠਾ ਟਿਵਾਣਾ ਤੇ ਹੁਸ਼ਿਆਰਪੁਰ ਆਟੋ ਮੋਬਾਈਲ ਦੇ ਸੀ.ਈ.ਓ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਖ਼ੂਨਦਾਨ ਸਭ ਤੋਂ ਵੱਡਾ ਦਾਨ ਹੈ, ਜਿਸ ਨਾਲ ਲੋੜਵੰਦ ਮਰੀਜ਼ਾਂ ਦੀ ਜਾਨ ਬਚਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰਨਾਂ ਸਮਾਜਿਕ ਬੁਰਾਈਆਂ ਨੂੰ ਛੱਡ ਖ਼ੂਨਦਾਨ ਤੇ ਹੋਰਨਾਂ ਸਮਾਜ ਭਲਾਈ ਦੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਚੇਅਰਮੈਨ ਲਾਲ ਸਿੰਘ, ਸਕੱਤਰ ਸੰਜੀਵ ਕੁਮਾਰ ਅਰੋੜਾ, ਕੈਸ਼ੀਅਰ ਨਰੇਸ਼ ਕੁਮਾਰ, ਕਰਮਜੀਤ ਸਿੰਘ, ਅਸ਼ਵਨੀ ਕੁਮਾਰ, ਗੁਰਮੇਲ ਸਿੰਘ, ਚਰਨਜੀਤ ਸਿੰਘ, ਬਰਜਿੰਦਰਜੀਤ ਸਿੰਘ, ਕਮਲ ਕੁਮਾਰ ਵਰਮਾ, ਹਰਜਿੰਦਰ ਕੁਮਾਰ, ਰਣਦੀਪ ਸਿੰਘ, ਜੁਆਲਾ ਸਿੰਘ ਅਤੇ ਹੋਰ ਵੱਡੀ ਗਿਣਤੀ ਵਿਚ ਫੋਟੋਗ੍ਰਾਫਰ ਮੌਜੂਦ ਸਨ। ਅੰਤ ਵਿਚ ਸੰਜੀਵ ਕੁਮਾਰ ਵੱਲੋਂ ਮੁੱਖ ਮਹਿਮਾਨਾਂ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਐੱਸ . ਪੀ . ਐਨ . ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ’ ਚ ਬੂਟੇ ਲਗਾਏ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਉੱਚ ਪੱਧਰੀ ਜਾਂਚ ਹੋਵੇ-ਅਮਨ ਗਿੱਲ ਝਿੰਗੜ
Ad Position 24