20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਐੱਸ . ਪੀ . ਐਨ . ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ’ ਚ ਬੂਟੇ ਲਗਾਏ

ਮੁਕੇਰੀਆਂ, 19 ਅਗਸਤ (ਰਾਮਗੜ੍ਹੀਆ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੀ ਯਾਦ ਨੂੰ ਸਮਰਪਿਤ ਐੱਸ. ਪੀ.

Ad Position 21
No active advertisement
ਅਜੀਤ ਡੈਸਕ 20-08-2026
ਮੁਕੇਰੀਆਂ, 19 ਅਗਸਤ (ਰਾਮਗੜ੍ਹੀਆ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੀ ਯਾਦ ਨੂੰ ਸਮਰਪਿਤ ਐੱਸ.ਪੀ.ਐਨ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਐੱਸ.ਪੀ.ਐਨ. ਕਾਲਜ ਮੁਕੇਰੀਆਂ ਦੇ ਕੈਂਪਸ ਵਿਖੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੌਕੇ ਕਾਲਜ ਤੇ ਸਕੂਲ ਕੈਂਪਸ ਵਿਚ 50 ਤੋਂ ਵੱਧ ਬੂਟੇ ਲਗਾਏ ਅਤੇ ਵੰਡੇ ਗਏ। ਉਪਰਾਲੇ ਰਾਹੀਂ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਦੱਸਿਆ ਗਿਆ ਅਤੇ ਉਨ੍ਹਾਂ ਨੂੰ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਵਰਸ਼ਾ ਸਵਰਾਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਮੀਨਾਕਸ਼ੀ ਆਨੰਦ, ਅਲਕਾ ਲਖਨਪਾਲ ਤੇ ਰੇਣੂ ਅਗਰਵਾਲ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ। ਉਨ੍ਹਾਂ ਨੇ ਬੂਟੇ ਲਗਾਉਣ ਦੀ ਮੁਹਿੰਮ ਵਿਚ ਭਾਗ ਲੈਂਦਿਆਂ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ. ਸਮੀਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਸਿਰਫ਼ ਇਕ ਵਿਅਕਤੀ ਜਾਂ ਸੰਸਥਾ ਦੀ ਨਹੀਂ, ਸਗੋਂ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਸਕੂਲ ਇੰਚਾਰਜ ਪ੍ਰੋ. ਮਨਦੀਪ ਕੌਰ ਦੀ ਅਗਵਾਈ ਹੇਠ ਇਸ ਮੁਹਿੰਮ ਨੂੰ ਸਫਲਤਾ-ਪੂਰਵਕ ਨੇਪਰੇ ਚਾੜ੍ਹਿਆ ਗਿਆ। ਇਸ ਮੌਕੇ ਉਨ੍ਹਾਂ ਨੇ ਸਕੂਲ ਪ੍ਰਬੰਧਕ ਕਮੇਟੀ ਤੇ ਸਕੂਲ ਦੇ ਡਾਇਰੈਕਟਰ ਡਾ. ਸਮੀਰ ਸ਼ਰਮਾ ਦਾ ਵਿਸ਼ੇਸ਼ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿਖੇ ਐਨ.ਸੀ.ਸੀ. ਕੈਡਟਾਂ ਦੀ ਚੋਣ ਪ੍ਰਕਿਰਿਆ ਹੋਈ ਮੁਕੰਮਲ ਅਗਲੀ ਖ਼ਬਰ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਹੁਸ਼ਿਆਰਪੁਰ ਫੋਟੋਗ੍ਰਾਫਰ ਐਸੋਸੀਏਸ਼ਨ ਵਲੋਂ ਖ਼ੂਨਦਾਨ ਕੈਂਪ ਸੀਨੀਅਰ ਵਕੀਲ ਕੇ. ਡੀ. ਘੁੰਮਣ...
Ad Position 24