ਕਿਸਾਨ ਵੀਰ ਖਾਦਾਂ ਅਤੇ ਕੀਟਨਾਸ਼ਕ ਸਿਰਫ਼ ਲਾਇਸੈਂਸਸ਼ੁਦਾ ਡੀਲਰਾਂ ਤੋਂ ਹੀ ਖਰੀਦਣ-ਡਾ. ਲੇਖ ਰਾਜ ਬੇਗੋਵਾਲ
ਔੜ, 19 ਅਗਸਤ (ਗੁਰਨਾਮ ਸਿੰਘ ਸੈਣੀ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਉੱਚ ਮਿਆਰੀ ਖੇਤੀ ਇਨਪੁਟਸ ਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਨਕਲੀ ਜਾਂ ਘਟੀਆ ਖਾਦਾਂ, ਬੀਜਾਂ ਤੇ ਕੀਟਨਾਸ਼ਕਾਂ ਦੀ ਵਿਕਰੀ ਨੂੰ ਠੱਲ੍ਹ ਪਾਉਣ ਲਈ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਲੇਖਰਾਜ ਬੇਗੋਵਾਲ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪਿੰਡ ਵਜੀਦਪੁਰ, ਭਾਰਟਾ ਕਲਾਂ, ਮਹਿਰਮਪੁਰ ਵਿਖੇ ਵਿਸ਼ੇਸ਼ ਜਾਂਚ ਕੀਤੀ ਗਈ। ਇਸੇ ਲੜੀ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ.
ਔੜ, 19 ਅਗਸਤ (ਗੁਰਨਾਮ ਸਿੰਘ ਸੈਣੀ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਉੱਚ ਮਿਆਰੀ ਖੇਤੀ ਇਨਪੁਟਸ ਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਨਕਲੀ ਜਾਂ ਘਟੀਆ ਖਾਦਾਂ, ਬੀਜਾਂ ਤੇ ਕੀਟਨਾਸ਼ਕਾਂ ਦੀ ਵਿਕਰੀ ਨੂੰ ਠੱਲ੍ਹ ਪਾਉਣ ਲਈ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਲੇਖਰਾਜ ਬੇਗੋਵਾਲ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪਿੰਡ ਵਜੀਦਪੁਰ, ਭਾਰਟਾ ਕਲਾਂ, ਮਹਿਰਮਪੁਰ ਵਿਖੇ ਵਿਸ਼ੇਸ਼ ਜਾਂਚ ਕੀਤੀ ਗਈ। ਇਸੇ ਲੜੀ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਲੇਖ ਰਾਜ ਬੇਗੋਵਾਲ ਵੱਲੋਂ ਬਲਾਕ ਔੜ ਵਿਖੇ ਵੱਖ-ਵੱਖ ਇਨਪੁਟ ਡੀਲਰਾਂ ਦੀਆਂ ਦੁਕਾਨਾਂ ਦੀ ਅਚਨਚੇਤ ਜਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਖੇਤੀਬਾੜੀ ਵਿਕਾਸ ਅਫਸਰ ਡਾ. ਮੋਨਿਕਾ ਔੜ, ਖੇਤੀਬਾੜੀ ਵਿਸਥਾਰ ਅਫਸਰ ਦੀਪਕ ਕੁਮਾਰ, ਏ.ਟੀ.ਐਮ ਲਖਵਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਹਾਜ਼ਰ ਸਨ। ਜਾਂਚ ਦੌਰਾਨ ਦੁਕਾਨਾਂ ਵਿੱਚ ਉਪਲਬਧ ਖਾਦਾਂ, ਬੀਜਾਂ ਅਤੇ ਕੀਟਨਾਸ਼ਕਾਂ ਦੇ ਸਟਾਕ, ਰਜਿਸਟਰ/ਰਿਕਾਰਡ, ਲਾਇਸੈਂਸ ਤੇ ਕੀੜੇਮਾਰ ਦਵਾਈਆਂ ਦੇ ਦੋ ਨਮੂਨੇ ਭਰੇ ਗਏ ਅਤੇ ਰੇਟ ਲਿਸਟਾਂ ਅਤੇ ਕਿਸਾਨਾਂ ਨੂੰ ਜਾਰੀ ਕੀਤੇ ਜਾ ਰਹੇ ਬਿੱਲਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ। ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਡਾ. ਲੇਖ ਰਾਜ ਬੇਗੋਵਾਲ ਨੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਨਮੂਨੇ ਭਰਨ ਦੇ ਨਿਰਧਾਰਤ ਟੀਚਿਆਂ ਤਹਿਤ ਖਾਦਾਂ ਦੇ 80 ਵਿੱਚੋਂ 42 ਅਤੇ ਕੀੜੇਮਾਰ ਦਵਾਈਆਂ ਦੇ 70 ਵਿੱਚੋਂ 36 ਟੀਚੇ ਪੂਰੇ ਕਰ ਲਏ ਗਏ ਹਨ। ਉਨ੍ਹਾਂ ਡੀਲਰਾਂ ਨੂੰ ਹਦਾਇਤਾਂ ਕੀਤੀਆਂ ਕਿ ਕਿਸਾਨਾਂ ਨੂੰ ਸਿਰਫ਼ ਸਰਕਾਰ ਵੱਲੋਂ ਮਨਜ਼ੂਰਸ਼ੁਦਾ ਅਤੇ ਮਿਆਰੀ ਖੇਤੀ ਇਨਪੁਟਸ ਹੀ ਵੇਚੇ ਜਾਣ। ਨਿਰਧਾਰਤ ਰੇਟਾਂ ਤੋਂ ਵੱਧ ਕੀਮਤ ਵਸੂਲਣ ਜਾਂ ਬਿਨਾਂ ਬਿੱਲ ਤੋਂ ਸਮੱਗਰੀ ਵੇਚਣ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਡੀਲਰਾਂ ਖ਼ਿਲਾਫ਼ ਫ਼ਰਟੀਲਾਈਜ਼ਰ ਕੰਟਰੋਲ ਆਰਡਰ ਅਤੇ ਇਨਸੈਕਟੀਸਾਈਡ ਐਕਟ ਤਹਿਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਸਾਨ ਭਰਾਵਾਂ ਨੂੰ ਜੋਰਦਾਰ ਅਪੀਲ ਕੀਤੀ ਕਿ ਖੇਤੀਬਾੜੀ ਦਾ ਕੋਈ ਵੀ ਸਮਾਨ (ਖਾਦ, ਬੀਜ ਜਾਂ ਕੀਟਨਾਸ਼ਕ) ਖਰੀਦਣ ਸਮੇਂ ਦੁਕਾਨਦਾਰ ਤੋਂ ਪੱਕਾ ਬਿੱਲ ਜ਼ਰੂਰ ਪ੍ਰਾਪਤ ਕਰਨ। ਜੇਕਰ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਜਾਂ ਵੱਧ ਰੇਟ ਵਸੂਲਣ ਦਾ ਮਾਮਲਾ ਸਾਹਮਣੇ ਆਉਂਦਾ ਹੈ, ਤਾਂ ਤੁਰੰਤ ਖੇਤੀਬਾੜੀ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ।