20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸਾਈਂ ਕਾਲਜ ਆਫ਼ ਐਜੂਕੇਸ਼ਨ ਜਾਡਲਾ ਵਿਖੇ ਟੀ.ਬੀ. ਜਾਗਰੂਕਤਾ ਸੈਮੀਨਾਰ ਕਰਵਾਇਆ

ਜਾਡਲਾ, 19 ਅਗਸਤ (ਹਰਕੰਵਲ ਸਿੰਘ ਕੌਲਗੜ੍ਹ) - ਸਾਈਂ ਕਾਲਜ ਆਫ਼ ਐਜੂਕੇਸ਼ਨ, ਜਾਡਲਾ ਦੇ ਐਨ. ਐਸ.

Ad Position 21
No active advertisement
ਅਜੀਤ ਡੈਸਕ 20-08-2026
ਜਾਡਲਾ, 19 ਅਗਸਤ (ਹਰਕੰਵਲ ਸਿੰਘ ਕੌਲਗੜ੍ਹ) - ਸਾਈਂ ਕਾਲਜ ਆਫ਼ ਐਜੂਕੇਸ਼ਨ, ਜਾਡਲਾ ਦੇ ਐਨ.ਐਸ.ਐਸ. ਯੂਨਿਟ ਵੱਲੋਂ ਕਾਲਜ ਪ੍ਰਿੰਸੀਪਲ ਡਾ. ਸੁਨੀਲਾ ਧੀਰ ਦੀ ਅਗਵਾਈ ਅਤੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਮਿਸ ਬਲਵਿੰਦਰ ਕੌਰ ਦੀ ਦੇਖ-ਰੇਖ ਹੇਠ ਟੀ.ਬੀ. (ਤਪਦਿਕ) ਸਬੰਧੀ ਜਾਗਰੂਕਤਾ ਸੈਮੀਨਾਰ ਤੇ ਸਹੁੰ ਸਮਾਗਮ ਕਰਵਾਇਆ ਗਿਆ। ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਸਟਾਫ਼ ਨੂੰ ਟੀ.ਬੀ. ਦੇ ਕਾਰਨਾਂ, ਲੱਛਣਾਂ, ਬਚਾਅ ਤੇ ਇਲਾਜ ਸਬੰਧੀ ਜਾਗਰੂਕ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਨੂੰ ਟੀ.ਬੀ. ਦੀ ਸਮੇਂ ਸਿਰ ਪਛਾਣ, ਜਾਂਚ ਤੇ ਪੂਰੇ ਇਲਾਜ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਟੀ.ਬੀ ਨਾਲ ਜੁੜੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਨ ਅਤੇ ਸਮਾਜ ਵਿੱਚ ਸਹੀ ਜਾਣਕਾਰੀ ਫੈਲਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਨੇ ਟੀ.ਬੀ. ਮੁਕਤ ਸਮਾਜ ਦੀ ਉਸਾਰੀ ਲਈ ਸਹੁੰ ਚੁੱਕੀ। ਪ੍ਰਿੰਸੀਪਲ ਡਾ. ਸੁਨੀਲਾ ਧੀਰ ਨੇ ਕਿਹਾ ਕਿ ਟੀ.ਬੀ. ਵਿਰੁੱਧ ਲੜਾਈ ਵਿੱਚ ਜਾਗਰੂਕਤਾ ਅਤੇ ਸਮਾਜ ਦੀ ਸਾਂਝੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਰਹਿਣ ਤੇ ਸਮਾਜ ਵਿੱਚ ਟੀ.ਬੀ. ਸਬੰਧੀ ਸਹੀ ਜਾਣਕਾਰੀ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਚੇਅਰਮੈਨ ਸ਼੍ਰੀ ਪੀ. ਕੇ. ਜੌਹਰ, ਵਾਇਸ ਚੇਅਰਮੈਨ ਇੰਜੀਨੀਅਰ ਗੌਰਵ ਜੌਹਰ, ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਅਨੁਪਮ ਜੌਹਰ, ਪ੍ਰਿੰਸੀਪਲ ਡਾ. ਸੁਨੀਲਾ ਧੀਰ, ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਮਿਸ ਬਲਵਿੰਦਰ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਦੀ ਸੰਗਤ ਵਲੋਂ ਸਾਵਣ ਅਸ਼ਟਮੀ ਮੌਕੇ ਕਈ ਤਰ੍ਹਾਂ ਦੇ ਪਕਵਾਨਾਂ ਦੇ ਵਿਸ਼ੇਸ਼ ਲੰਗਰ ਲਗਾਏ ਅਗਲੀ ਖ਼ਬਰ ਕਿਸਾਨ ਫਸਲੀ ਵਿਭਿੰਨਤਾ ਨੂੰ ਅਪਣਾਉਣ - ਮੁੱਖ ਖੇਤੀਬਾੜੀ ਅਫਸਰ
Ad Position 24