21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਔੜ ਬੱਸ ਅੱਡੇ ’ਚ ਧਰਨੇ ’ਤੇ ਬੈਠੇ ਕਮਲਜੀਤ ਸਾਜਨ ’ਤੇ ਹਮਲਾ, 3 ਜ਼ਖਮੀ

ਔੜ, 20 ਅਗਸਤ (ਪੱਤਰ ਪ੍ਰੇਰਕ) - ਨਸ਼ਾ ਤਸਕਰੀ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਕਸਬਾ ਔੜ ਦੇ ਬੱਸ ਅੱਡੇ ’ਤੇ ਪਿਛਲੇ ਚਾਰ ਦਿਨਾਂ ਤੋਂ ਧਰਨੇ ’ਤੇ ਬੈਠੇ ਨਸ਼ਾ ਵਿਰੋਧੀ ਕਮੇਟੀ ਦੇ ਪ੍ਰਧਾਨ ਕਮਲਜੀਤ ਸਾਜਨ ’ਤੇ ਬੀਤੀ ਰਾਤ ਇੱਕ ਵਜੇ ਦੇ ਕਰੀਬ ਅਣਪਛਾਤੇ ਤੇਜ਼ਧਾਰ ਹਥਿਆਰਬੰਦ ਵਿਅਕਤੀਆਂ ਨੇ ਹਮਲਾ ਕਰਕੇ ਕਮਲਜੀਤ ਸਾਜਨ ਸਣੇ ਤਿੰਨ ਵਿਅਕਤੀਆਂ ਨੂੰ ਜ਼ਖਮੀ ਕਰ ਦਿੱਤਾ। ਮੌਕੇ ਤੋਂ ਇਕੱਠੀ ਕੀਤੀ ਜਾਣਕਾਰੀ ਦੌਰਾਨ ਕਮਲਜੀਤ ਸਾਜਨ ਨੇ ਦੱਸਿਆ ਮੈਂ ਆਪਣੇ ਸਾਥੀ ਕੁਲਦੀਪ ਕੁਮਾਰ ਅਤੇ ਹਰਮੇਸ਼ ਲਾਲ (ਫੁੱਨਾ ਬਾਬਾ) ਜੋ ਰਾਤ ਸਮੇਂ ਧਰਨੇ ’ਤੇ ਮੌਜੂਦ ਸਨ ਜਿਨ੍ਹਾਂ ’ਤੇ ਗੱਡੀ ਅਤੇ ਦੋਪਹੀਆ ਵਾਹਨਾਂ ’ਤੇ ਸਵਾਰ ਹੋ ਕੇ ਮੂੰਹ ਬੰਨ੍ਹਕੇ ਆਏ 10-15 ਤੇਜ਼ਧਾਰ ਹਥਿਆਰਬੰਦ ਵਿਅਕਤੀਆਂ ਨੇ ਆਉਂਦਿਆਂ ਹੀ ਹਮਲਾ ਕਰ ਦਿੱਤਾ ਜਿਸ ਕਾਰਨ ਮੇਰੇ ਸਮੇਤ ਮੇਰੇ ਸਾਥੀਆਂ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ।

Ad Position 21
No active advertisement
ਅਜੀਤ ਡੈਸਕ 21-08-2026
ਔੜ, 20 ਅਗਸਤ (ਪੱਤਰ ਪ੍ਰੇਰਕ) - ਨਸ਼ਾ ਤਸਕਰੀ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਕਸਬਾ ਔੜ ਦੇ ਬੱਸ ਅੱਡੇ ’ਤੇ ਪਿਛਲੇ ਚਾਰ ਦਿਨਾਂ ਤੋਂ ਧਰਨੇ ’ਤੇ ਬੈਠੇ ਨਸ਼ਾ ਵਿਰੋਧੀ ਕਮੇਟੀ ਦੇ ਪ੍ਰਧਾਨ ਕਮਲਜੀਤ ਸਾਜਨ ’ਤੇ ਬੀਤੀ ਰਾਤ ਇੱਕ ਵਜੇ ਦੇ ਕਰੀਬ ਅਣਪਛਾਤੇ ਤੇਜ਼ਧਾਰ ਹਥਿਆਰਬੰਦ ਵਿਅਕਤੀਆਂ ਨੇ ਹਮਲਾ ਕਰਕੇ ਕਮਲਜੀਤ ਸਾਜਨ ਸਣੇ ਤਿੰਨ ਵਿਅਕਤੀਆਂ ਨੂੰ ਜ਼ਖਮੀ ਕਰ ਦਿੱਤਾ। ਮੌਕੇ ਤੋਂ ਇਕੱਠੀ ਕੀਤੀ ਜਾਣਕਾਰੀ ਦੌਰਾਨ ਕਮਲਜੀਤ ਸਾਜਨ ਨੇ ਦੱਸਿਆ ਮੈਂ ਆਪਣੇ ਸਾਥੀ ਕੁਲਦੀਪ ਕੁਮਾਰ ਅਤੇ ਹਰਮੇਸ਼ ਲਾਲ (ਫੁੱਨਾ ਬਾਬਾ) ਜੋ ਰਾਤ ਸਮੇਂ ਧਰਨੇ ’ਤੇ ਮੌਜੂਦ ਸਨ ਜਿਨ੍ਹਾਂ ’ਤੇ ਗੱਡੀ ਅਤੇ ਦੋਪਹੀਆ ਵਾਹਨਾਂ ’ਤੇ ਸਵਾਰ ਹੋ ਕੇ ਮੂੰਹ ਬੰਨ੍ਹਕੇ ਆਏ 10-15 ਤੇਜ਼ਧਾਰ ਹਥਿਆਰਬੰਦ ਵਿਅਕਤੀਆਂ ਨੇ ਆਉਂਦਿਆਂ ਹੀ ਹਮਲਾ ਕਰ ਦਿੱਤਾ ਜਿਸ ਕਾਰਨ ਮੇਰੇ ਸਮੇਤ ਮੇਰੇ ਸਾਥੀਆਂ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਜਿਨ੍ਹਾਂ ਨੂੰ ਇਲਾਜ ਲਈ ਪਹਿਲਾਂ ਔੜ ਦੇ ਇੱਕ ਨਿੱਜੀ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੋਂ ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਮੁਕੰਦਪੁਰ ਵਿਖੇ ਰੈਫਰ ਕਰ ਦਿੱਤਾ ਗਿਆ, ਜਿੱਥੋਂ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਰੈਫਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਵੀ ਉਸ ਦੀ ਸਹੀ ਤਰੀਕੇ ਨਾਲ ਦੇਖ-ਰੇਖ ਨਾ ਹੋਣ ਕਰਕੇ ਉਸਨੂੰ ਨਵਾਂਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਕਿ ਧਰਨੇ ’ਤੇ ਬੈਠਣ ਸਮੇਂ ਪੁਲਿਸ ਵੱਲੋਂ ਕੋਈ ਸੁਰੱਖਿਆ ਪ੍ਰਦਾਨ ਨਹੀਂ ਕਰਵਾਈ ਗਈ ਸੀ ਜਿਸ ਕਰਕੇ ਇਹ ਭਾਣਾ ਵਾਪਰਿਆ, ਜਿਸ ਤੋਂ ਇਹ ਵੀ ਸ਼ੱਕ ਜਾਹਰ ਕੀਤਾ ਜਾਂਦਾ ਹੈ ਕਿ ਇਹ ਹਮਲਾ ਮਿਲੀ-ਭੁਗਤ ਨਾਲ ਕੀਤਾ ਗਿਆ ਹੈ। ਉਹਨਾਂ ਆਖਿਆ ਕਿ ਉਨ੍ਹਾਂ ਦੇ ਪਰਿਵਾਰ ਵੱਲੋਂ ਨਸ਼ਿਆਂ ਖ਼ਿਲਾਫ਼ ਉਠਾਈ ਜਾ ਰਹੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪਰਿਵਾਰ ਵੱਲੋਂ ਨਸ਼ਿਆਂ ਖਿਲਾਫ ਜੰਗ ਇਸੇ ਤਰਾਂ ਹੀ ਜਾਰੀ ਰੱਖੀ ਜਾਵੇਗੀ। ਐਸ.ਐਚ.ਓ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਇਸ ਘਟਨਾ ’ਤੇ ਤੁਰੰਤ ਐਕਸ਼ਨ ਲੈਂਦਿਆਂ ਮੌਕੇ ’ਤੇ ਪੁੱਜ ਕੇ ਆਲੇ ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਹਮਲਾਵਰਾਂ ਤੱਕ ਪੁੱਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜਦੋਂ ਪੱਤਰਕਾਰਾਂ ਵੱਲੋਂ ਪੁੱਛਿਆ ਗਿਆ ਕਿ ਧਰਨੇ ’ਤੇ ਬੈਠੇ ਕਮਲਜੀਤ ਸਾਜਨ ਦੀ ਸੁਰੱਖਿਆ ਦਾ ਇੰਤਜ਼ਾਮ ਕਿਉਂ ਨਹੀਂ ਕੀਤਾ ਗਿਆ ਤਾਂ ਉਨ੍ਹਾਂ ਨੇ ਜਵਾਬ ਦਿੱਤਾ ਕਿ ਸੁਰੱਖਿਆ ਦਾ ਇੰਤਜ਼ਾਮ ਕੀਤਾ ਸੀ ਪਰ 112 ਨੰਬਰ ’ਤੇ ਆਈ ਸ਼ਿਕਾਇਤ ਸਬੰਧੀ ਪੁਲਿਸ ਮੁਲਾਜ਼ਮ ਓਧਰ ਗਏ ਹੋਏ ਸਨ ਕਿ ਪਿੱਛੋਂ ਹਮਲਾਵਰਾਂ ਨੇ ਘਟਨਾ ਨੂੰ ਅੰਜਾਮ ਦੇ ਦਿੱਤਾ। ਉਹਨਾਂ ਦੱਸਿਆ ਕਿ ਇਸ ਘਟਨਾ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਸਬੰਧੀ ਪੁਲਿਸ ਦੇ ਉੱਚ ਅਫਸਰਾਂ ਨੂੰ ਵੀ ਸੂਚਿਤ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਨੂੰ ਬਚਾਉਣ ’ਚ ਅਦਾਰਾ ‘ਅਜੀਤ’ ਦੀ ਸਮੁੱਚੀ ਟੀਮ ਦਾ ਵਿਸ਼ੇਸ਼ ਯੋਗਦਾਨ- ਕੁਲਦੀਪ ਕੌਰ ਬੰਗੜ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ
Ad Position 24