21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਨਵਾਂਸ਼ਹਿਰ ’ਚ ਛੇ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ’ਤੇ ਅਚਨਚੇਤ ਜਾਂਚ

ਨਵਾਂਸ਼ਹਿਰ, 20 ਅਗਸਤ (ਦੀਦਾਰ ਸਿੰਘ ਸ਼ੇਤਰਾ) - ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.

Ad Position 21
No active advertisement
ਕਾਨੂੰਨ ਤੋੜਨ ਵਾਲੇ ਜਾਣਗੇ ਜੇਲ੍ਹ : ਡਾ. ਹਰੀਸ਼ ਕਿਰਪਾਲ 21-08-2026
ਨਵਾਂਸ਼ਹਿਰ, 20 ਅਗਸਤ (ਦੀਦਾਰ ਸਿੰਘ ਸ਼ੇਤਰਾ) - ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਵੱਲੋਂ ਨਵਾਂਸ਼ਹਿਰ ’ਚ ਛੇ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਜਾਂਚ ਕੀਤੀ ਗਈ। ਇਸ ਦੌਰਾਨ ਉਨ੍ਹਾਂ ਇਨ੍ਹਾਂ ਸੈਂਟਰਾਂ ਦੇ ਰਿਕਾਰਡ ਦੀ ਬਰੀਕੀ ਨਾਲ ਜਾਂਚ ਕੀਤੀ। ਕਾਰਵਾਈ ਦੌਰਾਨ ਕਾਰਜਕਾਰੀ ਪੀ.ਐਨ.ਡੀ.ਟੀ. ਕੋਆਰਡੀਨੇਟਰ ਹਰਨੇਕ ਸਿੰਘ ਵੀ ਮੌਜੂਦ ਰਹੇ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਅਿਾ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਜਾਂ ਕਰਵਾਉਣਾ ਗੰਭੀਰ ਅਪਰਾਧ ਹੈ ਤੇ ਦੋਸ਼ੀ ਸਾਬਤ ਹੋਣ ’ਤੇ ਘੱਟੋ-ਘੱਟ ਤਿੰਨ ਸਾਲ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਐਕਟ ਦਾ ਮੁੱਖ ਉਦੇਸ਼ ਕੰਨਿਆ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ’ਤੇ ਰੋਕ ਲਗਾਉਣਾ ਤੇ ਮੈਡੀਕਲ ਤਕਨੀਕਾਂ ਦੀ ਗਲਤ ਵਰਤੋਂ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਇਸ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਤੇ ਹਰ ਗਤੀਵਿਧੀ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੰਨਿਆ ਭਰੂਣ ਹੱਤਿਆ ਮਨੁੱਖਤਾ ’ਤੇ ਕਾਲਾ ਦਾਗ ਹੈ ਤੇ ਇਸਨੂੰ ਖਤਮ ਕਰਨ ਲਈ ਸਿਰਫ਼ ਕਾਨੂੰਨੀ ਕਾਰਵਾਈ ਹੀ ਨਹੀਂ, ਸਗੋਂ ਸਮਾਜ ਦੀ ਸੋਚ ਵਿੱਚ ਵੀ ਵੱਡੇ ਬਦਲਾਅ ਦੀ ਲੋੜ ਹੈ। ਔਰਤਾਂ ਦੀ ਮਹੱਤਤਾ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਔਰਤਾਂ ਤੋਂ ਬਿਨਾਂ ਸਮਾਜ ਦੀ ਹੋਂਦ ਅਸੰਭਵ ਹੈ। ਇਸ ਲਈ ਉਨ੍ਹਾਂ ਪ੍ਰਤੀ ਸਨਮਾਨ ਅਤੇ ਸਮਾਨਤਾ ਵਾਲੀ ਸੋਚ ਅਪਣਾਉਣਾ ਬਹੁਤ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਮਜ਼ਬੂਤੀ ਲਈ ਜ਼ਿਲ੍ਹਾ ਪ੍ਰਧਾਨ ਨਾਲ ਵਿਚਾਰਾਂ ਕੀਤੀਆਂ - ਡਾ. ਬਖਸ਼ੀਸ਼ ਅਗਲੀ ਖ਼ਬਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫ਼ਤ ਥਾਇਰਾਇਡ ਤੇ ਸ਼ੂਗਰ ਜਾਂਚ ਕੈਂਪ ਅੱਜ
Ad Position 24