21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕਾਂਗਰਸ ਦੀ ਮਜ਼ਬੂਤੀ ਲਈ ਜ਼ਿਲ੍ਹਾ ਪ੍ਰਧਾਨ ਨਾਲ ਵਿਚਾਰਾਂ ਕੀਤੀਆਂ - ਡਾ. ਬਖਸ਼ੀਸ਼

ਬੰਗਾ, 20 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ, ਧਰਮਵੀਰ ਪਾਲ) - ਕਾਂਗਰਸ ਪਾਰਟੀ ਨੇ ਦੇਸ਼ ਦੇ ਨਿਰਮਾਣ ਲਈ ਸਦਾ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਜ਼ਮੀਨ ਤੇ ਜ਼ਮੀਰ ਨਾਲ ਜੁੜੇ ਲੋਕਾਂ ਦੀ ਹੀ ਵਕਾਲਤ ਕੀਤੀ ਹੈ। ਅਜਿਹੀਆਂ ਵਿਚਾਰਾਂ ਕਰਦਿਆਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ, ਐਸ.

Ad Position 21
No active advertisement
ਅਜੀਤ ਡੈਸਕ 21-08-2026
ਬੰਗਾ, 20 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ, ਧਰਮਵੀਰ ਪਾਲ) - ਕਾਂਗਰਸ ਪਾਰਟੀ ਨੇ ਦੇਸ਼ ਦੇ ਨਿਰਮਾਣ ਲਈ ਸਦਾ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਜ਼ਮੀਨ ਤੇ ਜ਼ਮੀਰ ਨਾਲ ਜੁੜੇ ਲੋਕਾਂ ਦੀ ਹੀ ਵਕਾਲਤ ਕੀਤੀ ਹੈ। ਅਜਿਹੀਆਂ ਵਿਚਾਰਾਂ ਕਰਦਿਆਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ, ਐਸ. ਸੀ. ਵਿੰਗ ਪੰਜਾਬ ਦੇ ਸਲਾਹਕਾਰ ਕਮੇਟੀ ਦੇ ਨੁਮਾਇੰਦੇ ਡਾ. ਬਖਸ਼ੀਸ਼ ਸਿੰਘ ਅਤੇ ਕਾਂਗਰਸ ਦੇ ਬਲਾਕ ਆਗੂ ਠੇਕੇਦਾਰ ਮੱਖਣ ਸਿੰਘ ਖੋਥੜਾਂ ਨੇ ਪਾਰਟੀ ਵਰਕਰਾਂ ਨੂੰ ਕਾਂਗਰਸ ਪਾਰਟੀ ਦੇ ਮਿਸ਼ਨ ਨੂੰ ਘਰ-ਘਰ ਤੱਕ ਪੁੱਜਦਾ ਕਰਨ ਦਾ ਸੁਨੇਹਾ ਦਿੱਤਾ। ਕਾਂਗਰਸ ਦੇ ਇਹ ਆਗੂ ਪਾਰਟੀ ਦੀ ਹੋਰ ਮਜ਼ਬੂਤੀ ਅਤੇ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਸਥਾਪਤ ਕਰਨ ਸਬੰਧੀ ਵਿਚਾਰਾਂ ਕਰਨ ਇਕੱਤਰ ਹੋਏ ਸਨ। ਇਹਨਾਂ ਆਗੂਆਂ ਦਾ ਕਹਿਣਾ ਸੀ ਕਿ ਵਿਰੋਧੀ ਧਿਰਾਂ ਕਾਂਗਰਸ ਪਾਰਟੀ ਬਾਰੇ ਕੂੜ ਪ੍ਰਚਾਰ ਨੂੰ ਲੈ ਕੇ ਕਈ ਤਰ੍ਹਾਂ ਦੇ ਹੱਥ ਕੰਡੇ ਵਰਤ ਰਹੀਆਂ ਹਨ ਜਿਹਨਾਂ ਦਾ ਲੋਕਾਂ ’ਤੇ ਕੋਈ ਅਸਰ ਨਹੀਂ ਹੋ ਰਿਹਾ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਮੁੜ ਸੱਤਾ ਵਿਚ ਆਵੇਗੀ ਅਤੇ ਲੋਕਾਂ ਦੇ ਬਣਦੇ ਹੱਕਾਂ ਦੀ ਪੂਰਤੀ ਕੀਤੀ ਜਾਵੇਗੀ। ਇਨ੍ਹਾਂ ਆਗੂਆਂ ਨੇ ਦਾਅਵਾ ਕੀਤਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਨਵਾਂਸ਼ਹਿਰ, ਬਲਾਚੌਰ ਤੇ ਬੰਗਾ ਤਿੰਨੇ ਸੀਟਾਂ ਸ਼ਾਨਦਾਰ ਜਿੱਤ ਵਜੋਂ ਕਾਂਗਰਸ ਦੀ ਝੋਲੀ ਪੈਣਗੀਆਂ। ਉਹਨਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਅੰਦਰ ਪਾਰਟੀ ਆਗੂ ਅਤੇ ਵਰਕਰ ਇਕਜੁੱਟ ਹਨ ਅਤੇ ਹੁਣ ਤੋਂ ਹੀ ਕਾਂਗਰਸ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਪਸਾਰ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਬਲਾਚੌਰ ਵਿਖੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਮਸ਼ਾਲ ਮਾਰਚ ਦਾ ਸਵਾਗਤ ਕੀਤਾ ਅਗਲੀ ਖ਼ਬਰ ਨਵਾਂਸ਼ਹਿਰ ’ਚ ਛੇ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ’ਤੇ ਅਚਨਚੇਤ ਜਾਂਚ
Ad Position 24