21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਹਾਈਟੈੱਕ ਨਾਕਾ ਆਸਰੋਂ ਵਿਖੇ ਚੰਡੀਗੜ੍ਹ ਮਾਰਕਾ 240 ਬੋਤਲਾਂ ਸ਼ਰਾਬ ਜ਼ਬਤ ਸਵਿਫ਼ਟ ਡਿਜ਼ਾਇਰ ਕਾਰ ਸਵਾਰ ਦੋ ਵਿਅਕਤੀ ਗ੍ਰਿਫ਼ਤਾਰ

ਕਾਠਗੜ੍ਹ, 20 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)-ਥਾਣਾ ਕਾਠਗੜ੍ਹ ਅਧੀਨ ਪੈਂਦੀ ਪੁਲਿਸ ਚੌਕੀ ਆਸਰੋਂ ਅਤੇ ਆਬਕਾਰੀ ਵਿਭਾਗ ਦੀ ਟੀਮ ਵੱਲੋਂ ਹਾਈਟੈੱਕ ਨਾਕਾ ਆਸਰੋਂ ਵਿਖੇ ਸਾਂਝੀ ਚੈਕਿੰਗ ਦੌਰਾਨ ਚੰਡੀਗੜ੍ਹ ਤੋਂ ਜਲੰਧਰ ਵੱਲ ਜਾ ਰਹੀ ਇੱਕ ਸਵਿਫ਼ਟ ਡਿਜ਼ਾਇਰ ਕਾਰ ਵਿੱਚੋਂ 240 ਬੋਤਲਾਂ ਗ਼ੈਰ-ਕਾਨੂੰਨੀ ਸ਼ਰਾਬ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਈਟੈੱਕ ਨਾਕਾ ਆਸਰੋਂ ਦੇ ਚੌਕੀ ਇੰਚਾਰਜ ਏ.

Ad Position 21
No active advertisement
ਹਾਈਟੈੱਕ ਨਾਕਾ ਆਸਰੋਂ ਵਿਖੇ ਸਵਿਫ਼ਟ ਡਿਜ਼ਾਇਰ ਕਾਰ ’ਚੋਂ 240 ਬੋਤਲਾਂ ਗ਼ੈਰ-ਕਾਨੂੰਨੀ ਸ਼ਰਾਬ ਸਮੇਤ ਕਾਬੂ ਕੀਤੇ ਦੋ ਵਿਅਕਤੀ ਪੁਲਿਸ ਪਾਰਟੀ ਨਾਲ। ਤਸਵੀਰ : ਹਰਸਿਮਰਨ ਜੋਤ ਸਿੰਘ ਕਲੇਰ 21-08-2026
ਕਾਠਗੜ੍ਹ, 20 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)-ਥਾਣਾ ਕਾਠਗੜ੍ਹ ਅਧੀਨ ਪੈਂਦੀ ਪੁਲਿਸ ਚੌਕੀ ਆਸਰੋਂ ਅਤੇ ਆਬਕਾਰੀ ਵਿਭਾਗ ਦੀ ਟੀਮ ਵੱਲੋਂ ਹਾਈਟੈੱਕ ਨਾਕਾ ਆਸਰੋਂ ਵਿਖੇ ਸਾਂਝੀ ਚੈਕਿੰਗ ਦੌਰਾਨ ਚੰਡੀਗੜ੍ਹ ਤੋਂ ਜਲੰਧਰ ਵੱਲ ਜਾ ਰਹੀ ਇੱਕ ਸਵਿਫ਼ਟ ਡਿਜ਼ਾਇਰ ਕਾਰ ਵਿੱਚੋਂ 240 ਬੋਤਲਾਂ ਗ਼ੈਰ-ਕਾਨੂੰਨੀ ਸ਼ਰਾਬ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਈਟੈੱਕ ਨਾਕਾ ਆਸਰੋਂ ਦੇ ਚੌਕੀ ਇੰਚਾਰਜ ਏ.ਐੱਸ.ਆਈ ਸਿਕੰਦਰ ਪਾਲ ਸਮੇਤ ਪੁਲਿਸ ਪਾਰਟੀ ਵੱਲੋਂ ਚੰਡੀਗੜ੍ਹ ਵਾਲੇ ਪਾਸਿਓਂ ਆ ਰਹੀ ਚਿੱਟੇ ਰੰਗ ਦੀ ਸਵਿਫ਼ਟ ਡਿਜ਼ਾਇਰ ਸੀ.ਐੱਨ.ਜੀ ਕਾਰ ਨੰਬਰ ਟੀ 0 226 ਪੀ.ਬੀ 9572 ਏ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈੱਕ ਕੀਤਾ ਗਿਆ। ਕਾਰ ਵਿੱਚ ਸਵਾਰ ਦੋਵੇਂ ਵਿਅਕਤੀ ਗੱਡੀ ਵਿੱਚ ਲੱਦੀ ਸ਼ਰਾਬ ਸਬੰਧੀ ਕੋਈ ਵੀ ਜਾਇਜ਼ ਦਸਤਾਵੇਜ਼ ਜਾਂ ਤਸੱਲੀਬਖ਼ਸ਼ ਜਾਣਕਾਰੀ ਨਹੀਂ ਦੇ ਸਕੇ, ਜਿਸ ਉਪਰੰਤ ਪੁਲਿਸ ਟੀਮ ਵੱਲੋਂ ਕਾਰ, ਸ਼ਰਾਬ ਅਤੇ ਦੋਵਾਂ ਵਿਅਕਤੀਆਂ ਨੂੰ ਪੁੱਛਗਿੱਛ ਲਈ ਪੁਲਿਸ ਚੌਕੀ ਆਸਰੋਂ ਲਿਆਂਦਾ ਗਿਆ। ਚੌਕੀ ਇੰਚਾਰਜ ਏ.ਐੱਸ.ਆਈ ਸਿਕੰਦਰ ਪਾਲ ਵੱਲੋਂ ਸੂਚਿਤ ਕਰਨ ’ਤੇ ਆਬਕਾਰੀ ਨਿਰੀਖਕ ਸਰਕਲ ਬਲਾਚੌਰ ਸੁਨੀਲ ਭਾਰਦਵਾਜ ਵੀ ਚੌਕੀ ਪਹੁੰਚੇ। ਉਨ੍ਹਾਂ ਦੀ ਨਿਗਰਾਨੀ ਹੇਠ ਗੱਡੀ ਦੀ ਤਲਾਸ਼ੀ ਦੌਰਾਨ ਕੁੱਲ 240 ਬੋਤਲਾਂ ਸ਼ਰਾਬ ਬਰਾਮਦ ਹੋਈ, ਜਿਸ ਉੱਪਰ ‘ਫ਼ਾਰ ਸੇਲ ਇਨ ਯੂ.ਟੀ. ਚੰਡੀਗੜ੍ਹ ਓਨਲੀ’ ਦਰਜ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਾਰ ਚਾਲਕ ਤੀਰਥ ਗੁਰੂ ਪੁੱਤਰ ਪ੍ਰਦੇਸੀ ਅਤੇ ਉਸ ਦੇ ਨਾਲ ਬੈਠੇ ਸਾਥੀ ਕਮਲਜੀਤ ਕੁਮਾਰ ਪੁੱਤਰ ਗੁਰਮੇਲ ਲਾਲ ਦੋਵੇਂ ਵਾਸੀ ਪਿੰਡ ਤੇ ਡਾਕਖਾਨਾ ਮਸਾਣੀ ਤਹਿਸੀਲ ਫ਼ਿਲੌਰ, ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਕਾਠਗੜ੍ਹ ਵਿਖੇ ਦੋਵਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਵਰਤੀ ਗਈ ਗੱਡੀ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਮਾਮਲੇ ਦੀ ਤਫ਼ਤੀਸ਼ ਕਰ ਰਹੇ ਚੌਕੀ ਇੰਚਾਰਜ ਏ.ਐੱਸ.ਆਈ ਸਿਕੰਦਰ ਪਾਲ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਹੋਰ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
Ad Position 22
No active advertisement
ਪਿਛਲੀ ਖ਼ਬਰ ਬਰਸਾਤੀ ਚੋਅ ’ਚ ਫਸੇ ਵਾਹਨ, ਕਈ ਘੰਟੇ ਰਿਹਾ ਟ੍ਰੈਫਿਕ ਜਾਮ ਅਗਲੀ ਖ਼ਬਰ ਬਲਾਚੌਰ ਵਿਖੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਮਸ਼ਾਲ ਮਾਰਚ ਦਾ ਸਵਾਗਤ ਕੀਤਾ
Ad Position 24