20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਭਾਈ ਜਗਤਾਰ ਸਿੰਘ ਹਵਾਰਾ ਨੂੰ ਜਲਦੀ ਪੈਰੋਲ ਦਿੱਤੀ ਜਾਵੇ- ਭੱਟੀ

ਮਜਾਰੀ/ਸਾਹਿਬਾ, 20 ਅਗਸਤ (ਨਿਰਮਲਜੀਤ ਸਿੰਘ ਚਾਹਲ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ. ਸੀ.

Ad Position 21
No active advertisement
ਰਣਵੀਰ ਸਿੰਘ ਭੱਟੀ 21-08-2026
ਮਜਾਰੀ/ਸਾਹਿਬਾ, 20 ਅਗਸਤ (ਨਿਰਮਲਜੀਤ ਸਿੰਘ ਚਾਹਲ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ. ਸੀ. ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਰਣਵੀਰ ਸਿੰਘ ਭੱਟੀ ਚਣਕੋਈ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਜਲਦੀ ਮਨਜ਼ੂਰ ਕਰਕੇ ਉਹਨਾਂ ਨੂੰ ਉਹਨਾਂ ਦੀ ਬਿਮਾਰ ਮਾਤਾ ਜੀ ਨਾਲ ਮਿਲਾਇਆ ਜਾਵੇ। ਉਹਨਾਂ ਕਿਹਾ ਕਿ ਜਗਤਾਰ ਸਿੰਘ ਹਵਾਰਾ ਤੇ ਹੋਰ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਕਦੋਂ ਦੀਆਂ ਪੂਰੀਆਂ ਕਰ ਚੁੱਕੇ ਹਨ ਜਿਨ੍ਹਾਂ ਦੀ ਰਿਹਾਈ ਬਣਦੀ ਹੈ ਪਰ ਕੇਂਦਰ ਸਰਕਾਰ ਵੱਲੋਂ ਸਿੱਖਾਂ ਨਾਲ ਪੱਖਪਾਤ ਕੀਤਾ ਜਾ ਰਿਹਾ ਹੈ। ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਰੋਲ ਨਿਭਾਉਣ ਵਾਲੀ ਸਿੱਖ ਕੌਮ ਨਾਲ ਆਜ਼ਾਦੀ ਤੋਂ ਬਾਅਦ ਪਹਿਲਾਂ ਕਾਂਗਰਸ ਦੀਆਂ ਸਰਕਾਰਾਂ ਪੱਖ ਪਾਤ ਕਰਦੀਆਂ ਰਹੀਆਂ ਹਨ। ਹੁਣ ਬੀ.ਜੇ.ਪੀ ਸਰਕਾਰ ਵੀ ਉਸੇ ਰਸਤੇ ’ਤੇ ਤੁਰ ਕੇ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਬੰਗਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਹੋਈ ਅਹਿਮ ਮੀਟਿੰਗ ਭਾਈ ਅੰਮ੍ਰਿਤਪਾਲ ਸਿੰਘ ਦਾ ਸੁਨੇਹਾ ਘਰ-ਘਰ ਪਹ... ਅਗਲੀ ਖ਼ਬਰ ਟੋਲ ਪਲਾਜ਼ਾ ਬੱਛੂਆਂ ਵਿਖੇ ਨੈਸ਼ਨਲ ਹਾਈਵੇ ’ਤੇ ਏ.ਟੀ.ਓ. ਦੀ ਕਾਰਵਾਈ, 5 ਵਾਹਨਾਂ ਦੇ ਚਲਾਨ ਕੱਟੇ
Ad Position 24