ਬੰਗਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਹੋਈ ਅਹਿਮ ਮੀਟਿੰਗ
ਭਾਈ ਅੰਮ੍ਰਿਤਪਾਲ ਸਿੰਘ ਦਾ ਸੁਨੇਹਾ ਘਰ-ਘਰ ਪਹੁੰਚਾਵਾਂਗੇ -ਰਾਠੌਰ
ਬੰਗਾ, 20 ਅਗਸਤ (ਧਰਮਵੀਰ ਪਾਲ)- ਅਕਾਲੀ ਦਲ ਵਾਰਿਸ ਪੰਜਾਬ ਦੇ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਬੰਗਾ ਦੇ ਇੱਕ ਨਿੱਜੀ ਰੈਸਟੋਰੈਂਟ ਵਿੱਖੇ ਹੋਈ। ਇਸ ਮੌਕੇ ਪਾਰਟੀ ਦੇ ਸੂਬਾਈ ਬੁਲਾਰੇ ਗੰਗਵੀਰ ਸਿੰਘ ਰਾਠੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਭਾਈ ਅੰਮ੍ਰਿਤਪਾਲ ਸਿੰਘ ਦਾ ਸੁਨੇਹਾ ਸੂਬੇ ਦੇ ਹਰ ਪਿੰਡ ਅਤੇ ਘਰ-ਘਰ ਵਿੱਚ ਪਹੁੰਚਾਉਣ ਲਈ ਵਚਨਵੱਧ ਹਾਂ।
ਬੰਗਾ, 20 ਅਗਸਤ (ਧਰਮਵੀਰ ਪਾਲ)- ਅਕਾਲੀ ਦਲ ਵਾਰਿਸ ਪੰਜਾਬ ਦੇ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਬੰਗਾ ਦੇ ਇੱਕ ਨਿੱਜੀ ਰੈਸਟੋਰੈਂਟ ਵਿੱਖੇ ਹੋਈ। ਇਸ ਮੌਕੇ ਪਾਰਟੀ ਦੇ ਸੂਬਾਈ ਬੁਲਾਰੇ ਗੰਗਵੀਰ ਸਿੰਘ ਰਾਠੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਭਾਈ ਅੰਮ੍ਰਿਤਪਾਲ ਸਿੰਘ ਦਾ ਸੁਨੇਹਾ ਸੂਬੇ ਦੇ ਹਰ ਪਿੰਡ ਅਤੇ ਘਰ-ਘਰ ਵਿੱਚ ਪਹੁੰਚਾਉਣ ਲਈ ਵਚਨਵੱਧ ਹਾਂ। ਉਹਨਾਂ ਕਿਹਾ ਕਿ ਪੰਜਾਬ ਵਿੱਚ ਜਿੱਥੇ ਨਸ਼ਿਆਂ ਤੇ ਗੈਂਗਸਟਰਵਾਦ ਦੀ ਭਰਮਾਰ ਹੈ ਉੱਥੇ ਲਾਅ ਐਂਡ ਆਰਡਰ, ਕਾਨੂੰਨ ਵਿਵਸਥਾ ਤੇ ਵਿਕਾਸ ਆਦਿ ਦੇ ਮੁੱਖ ਮੁੱਦੇ ਹਨ, ਜਿਨ੍ਹਾਂ ‘ਤੇ ਸਰਕਾਰ ਮੌਨ ਬੈਠੀ ਹੈ। ਉਹਨਾਂ ਕਿਹਾ ਕਿ ਸਾਡੀਆਂ ਨਸਲਾਂ ‘ਤੇ ਹਮਲੇ ਹੋ ਰਹੇ ਹਨ। ਉਹਨਾਂ ਕਿਹਾ ਕਿ ਨੌਜਵਾਨ ਪੀੜੀ ਡਰੱਗ ਸਮਗਲਰਾਂ ਹੱਥੇ ਚੜ੍ਹ ਕੇ ਜਿੱਥੇ ਆਪਣੀ ਜਵਾਨੀ ਨੂੰ ਨਸ਼ਿਆਂ ਵਿਚ ਗਲਤਾਨ ਕਰ ਰਹੀ ਹੈ ਉੱਥੇ ਖੁਦ ਨਸ਼ਾ ਤਸਕਰੀ ਵਿਚ ਲਿਪਤ ਹੋ ਕੇ ਆਪਣਾ ਜੀਵਨ ਬਰਬਾਦ ਕਰ ਰਹੇ ਹਨ। ਬੇਰੁਜ਼ਗਾਰੀ, ਗੈਂਗਸਟਰਵਾਦ ਅਤੇ ਨਸ਼ਿਆਂ ਨੂੰ ਨੱਥ ਪਾ ਕੇ “ਨਵਾਂ ਪੰਜਾਬ” ਸਿਰਜਣ ਦਾ ਸੁਪਨਾ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵਾਰਿਸ ਪੰਜਾਬ ਹੀ ਪੂਰਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਹਜ਼ਾਰਾਂ ਨੌਜਵਾਨਾਂ ਨੂੰ ਨਸ਼ਾ ਛੁਡਾ ਕੇ ਤੇ ਅੰਮ੍ਰਿਤ ਛਕਾ ਕੇ ਗੁਰੂ ਘਰ ਦੇ ਲੜ ਲਾਇਆ ਪਰ ਸਮੇਂ ਦੀਆਂ ਸਰਕਾਰਾਂ ਨੂੰ ਇਹ ਸਭ ਮਨਜ਼ੂਰ ਨਹੀਂ ਸੀ। ਰਾਠੌਰ ਨੇ ਕਿਹਾ ਕਿ ਪਾਰਟੀ ਦਾ ਸੰਗਠਨ ਲਗਾਤਾਰ ਵਧ ਰਿਹਾ ਹੈ। ਉਹਨਾਂ ਨੇ ਕਿਹਾ ਕਿ ਕੌਮੀ ਇਨਸਾਫ ਮੋਰਚੇ ਵਲੋਂ ਦਿੱਤੀ ਬੰਦ ਦੀ ਕਾਲ ਦਾ ਉਹ ਵੀ ਸਮਰਥਨ ਕਰਦੇ ਹਨ। ਉਹਨਾਂ ਕਿਹਾ ਕਿ ਪਿੰਡ ਪੱਧਰ ‘ਤੇ ਅਤੇ ਬੂਥ ਪੱਧਰ ‘ਤੇ ਪਾਰਟੀ ਨੂੰ ਮਜਬੂਤ ਕੀਤਾ ਜਾਵੇਗਾ। ਇਸ ਮੌਕੇ ਮਨਜੀਤ ਸਿੰਘ ਭੰਗਲ ਰਿਟਾਇਰਡ ਇੰਸਪੈਕਟਰ ਸੀ.ਆਈ.ਡੀ ਜੋ ਹਾਲ ਹੀ ਵਿੱਚ ਪਾਰਟੀ ਵਿੱਚ ਸ਼ਾਮਿਲ ਹੋਏ ਹਨ, ਨੇ ਕਿਹਾ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀਆਂ ਨੀਤੀਆਂ ਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਵਿਚਾਰਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਏ ਹਨ। ਇਸ ਮੌਕੇ ਅਮਨਪ੍ਰੀਤ ਸਿੰਘ ਅਨੋਖਰਵਾਲ ਭਾਈ ਮਨਪ੍ਰੀਤ ਸਿੰਘ ਦੇ ਭਰਾ, ਨੰਬਰਦਾਰ ਹਰਭਗਤ ਸਿੰਘ, ਉਂਕਾਰ ਸਿੰਘ ਖੋਜ ਕਾਰਜਕਾਰੀ ਮੈਂਬਰ, ਪ੍ਰਭਪ੍ਰੀਤ ਸਿੰਘ ਮੱਲਾਂ ਸੋਢੀਆਂ, ਨਿਸ਼ਾਨ ਸਿੰਘ ਨਾਗਰਾ ਕਾਰਜਕਾਰੀ ਮੈਂਬਰ, ਬਲਵਿੰਦਰ ਸਿੰਘ ਬੀਕਾ, ਅਵਤਾਰ ਸਿੰਘ, ਮਨਪ੍ਰੀਤ ਸਿੰਘ, ਮੰਗਤ ਰਾਏ ਮੂਸਾਪੁਰ, ਐਡਵੋਕੇਟ ਪ੍ਰਵੇਸ਼ ਖੋਸਲਾ ਬਲਾਚੌਰ ਜ਼ਿਲ੍ਹਾ ਜਨਰਲ ਸਕੱਤਰ, ਅਮਿਤ ਮੂਸਾਪੁਰ ਤੇ ਰਮਨ ਕੁਮਾਰ ਆਦਿ ਹਾਜ਼ਰ ਸਨ।