20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਦੌਲਤਪੁਰ ਵਿਖੇ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਮੌਕੇ ਬੂਟਾ ਲਾਇਆ

ਜਾਡਲਾ, 20 ਅਗਸਤ (ਹਰਕੰਵਲ ਸਿੰਘ ਕੌਲਗੜ੍ਹ)- ਕਸਬਾ ਜਾਡਲਾ ਦੇ ਇਤਿਹਾਸਕ ਪਿੰਡ ਬੱਬਰਾਂ ਦੀ ਧਰਤੀ ਦੌਲਤਪੁਰ ਵਿਖੇ ਰੋਜ਼ਾਨਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਮੌਕੇ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ਬੂਟਾ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 21-08-2026
ਜਾਡਲਾ, 20 ਅਗਸਤ (ਹਰਕੰਵਲ ਸਿੰਘ ਕੌਲਗੜ੍ਹ)- ਕਸਬਾ ਜਾਡਲਾ ਦੇ ਇਤਿਹਾਸਕ ਪਿੰਡ ਬੱਬਰਾਂ ਦੀ ਧਰਤੀ ਦੌਲਤਪੁਰ ਵਿਖੇ ਰੋਜ਼ਾਨਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਮੌਕੇ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ਬੂਟਾ ਲਗਾਇਆ ਗਿਆ। ਇਸ ਮੌਕੇ ਟਰੱਸਟ ਬੱਬਰ ਕਰਮ ਸਿੰਘ ਦੇ ਮੀਤ ਪ੍ਰਧਾਨ ਤਰਨਜੀਤ ਸਿੰਘ ਥਾਂਦੀ, ਪੱਤਰਕਾਰ ਹਰਕੰਵਲ ਸਿੰਘ ਕੌਲਗੜ੍ਹ, ਡਾਇਰੈਕਟਰ ਕਿਰਪਾਲ ਸਿੰਘ ਖਾਬੜਾ ਤੇ ਪ੍ਰਿੰਸੀਪਲ ਮੈਡਮ ਰਾਜ ਰਾਣੀ ਵੱਲੋਂ ਬੂਟਾ ਲਗਾ ਕੇ ਵਾਤਾਵਰਣ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੁਨੇਹਾ ਦਿੱਤਾ ਗਿਆ। ਤਰਨਜੀਤ ਸਿੰਘ ਥਾਂਦੀ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ। ਇਸ ਮੌਕੇ ਵਾਈਸ ਪ੍ਰਿੰਸੀਪਲ ਰਮਨ ਭਾਟੀਆ, ਰਣਜੀਤ ਸਿੰਘ ਮਾਨ, ਠੇਕੇਦਾਰ ਗੁਰਜਿੰਦਰ ਸਿੰਘ, ਰਾਜੇਸਪਾਲ ਸਿੰਘ ਖੰਨਾ ਸੀਨੀਅਰ ਆਪ ਆਗੂ, ਠੇਕੇਦਾਰ ਦੇਸ ਰਾਜ, ਮੈਡਮ ਪ੍ਰਭਜੋਤ ਕੌਰ, ਮੈਡਮ ਤਾਨੀਆ ਸਮੇਤ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ’ਤੇ ਉਸਮਾਨਪੁਰ ਵਿਖੇ ਬੂਟੇ ਲਗਾਏ ਅਗਲੀ ਖ਼ਬਰ ਸਾਫ ਵਾਤਾਵਰਨ ਲਈ ਡਾ. ਹਮਦਰਦ ਦੀ ਦੂਰ ਅੰਦੇਸ਼ੀ ਸੋਚ ’ਤੇ ਚੱਲਣ ਦੀ ਲੋੜ - ਜਥੇ. ਮੱਲ੍ਹਾ
Ad Position 24