ਸੁਖਬੀਰ ਸਿੰਘ ਬਾਦਲ ਦੀ ਬਲਾਚੌਰ ਆਮਦ ਸਬੰਧੀ ਅਕਾਲੀ ਆਗੂਆਂ ਦੀ ਮੀਟਿੰਗ
ਮਜਾਰੀ/ਸਾਹਿਬਾ, 20 ਅਗਸਤ (ਨਿਰਮਲਜੀਤ ਸਿੰਘ ਚਾਹਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਵਿਧਾਨ ਸਭਾ ਹਲਕਾ ਬਲਾਚੌਰ ਦਾਣਾ ਮੰਡੀ ਵਿਖੇ 12 ਸਤੰਬਰ ਦਿਨ ਸ਼ਨੀਵਾਰ ਦੀ ਆਮਦ ਨੂੰ ਮੁੱਖ ਰੱਖ ਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਹਨੀ ਟੌਂਸਾ ਵਲੋਂ ਆਪਣੀ ਟੀਮ ਨਾਲ ਪਿੰਡ ਰੱਕੜਾਂ ਢਾਹਾਂ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ। ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਨੀ ਟੌਂਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਰੈਲੀ ਨੂੰ ਕਾਮਯਾਬ ਕਰਨ ਲਈ ਪਿੰਡ-ਪਿੰਡ ਜਾ ਕੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।
ਮਜਾਰੀ/ਸਾਹਿਬਾ, 20 ਅਗਸਤ (ਨਿਰਮਲਜੀਤ ਸਿੰਘ ਚਾਹਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਵਿਧਾਨ ਸਭਾ ਹਲਕਾ ਬਲਾਚੌਰ ਦਾਣਾ ਮੰਡੀ ਵਿਖੇ 12 ਸਤੰਬਰ ਦਿਨ ਸ਼ਨੀਵਾਰ ਦੀ ਆਮਦ ਨੂੰ ਮੁੱਖ ਰੱਖ ਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਹਨੀ ਟੌਂਸਾ ਵਲੋਂ ਆਪਣੀ ਟੀਮ ਨਾਲ ਪਿੰਡ ਰੱਕੜਾਂ ਢਾਹਾਂ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ। ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਨੀ ਟੌਂਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਰੈਲੀ ਨੂੰ ਕਾਮਯਾਬ ਕਰਨ ਲਈ ਪਿੰਡ-ਪਿੰਡ ਜਾ ਕੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਉਨਾਂ ਆਗੂਆਂ ਤੇ ਵਰਕਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ ਅਤੇ ਹਲਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵੀ ਚਰਚਾ ਕੀਤੀ ਗਈ। ਇਸ ਮੌਕੇ ਸਾਬਕਾ ਸਰਪੰਚ ਸੁਖਦੇਵ ਸਿੰਘ ਨੇ ਹਨੀ ਟੌਂਸਾ ਨੂੰ ਯਕੀਨ ਦਵਾਇਆ ਕਿ ਸਾਡੇ ਪਿੰਡ ਤੋਂ ਵੱਡੀ ਗਿਣਤੀ ਵਿਚ ਲੋਕ ਰੈਲੀ ਵਿਚ ਪਹੁੰਚਣਗੇ। ਇਸ ਮੌਕੇ ਗੁਰਦੀਪ ਸਿੰਘ ਬਕਾਪੁਰ ਸਰਕਲ ਪ੍ਰਧਾਨ, ਚੇਅਰਮੈਨ ਤਰਲੋਚਨ ਸਿੰਘ ਰੱਕੜ, ਚੌ. ਬਿਮਲ ਕੁਮਾਰ, ਦਲਜੀਤ ਸਿੰਘ ਮਾਣੇਵਾਲ, ਕੇਵਲ ਸਿੰਘ, ਪ੍ਰੇਮ ਰੱਕੜ ਸਰਪੰਚ, ਭਾਗ ਸਿੰਘ ਰੱਕੜ, ਗੋਪਾਲ ਸਿੰਘ, ਗੁਰਨੇਕ ਸਿੰਘ, ਪਰਵਿੰਦਰ ਸਿੰਘ ਫੌਜੀ, ਮੁਹਿੰਦਰ ਸਿੰਘ, ਇੰਦਰਜੀਤ ਸਿੰਘ, ਮਨਪ੍ਰੀਤ ਸਿੰਘ ਮੰਨਾ, ਬਲਵੀਰ ਸਿੰਘ, ਬਲਦੇਸ਼ ਰਾਜ ਸ਼ਾਸਤਰੀ, ਕੁਲਵਿੰਦਰ ਕੌਰ ਪੰਚ ਆਦਿ ਹਾਜ਼ਰ ਸਨ।