20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

23 ਨੂੰ ਮੁੱਖ ਮੰਤਰੀ ਦੇ ਪਿੰਡ ਸਤੌਜ ਵਿਖੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ- ਸੇਖੋਂ, ਅਮਿਤ ਕੁਮਾਰ

ਬਲਾਚੌਰ, 20 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਲੰਬੇ ਸਮੇਂ ਤੋਂ ਲੱਟਕ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਵੱਲੋਂ ਸੂਬਾ ਪੱਧਰੀ ਕਾਲ ਦੇ ਸੱਦੇ ‘ਤੇ 17 ਅਗਸਤ ਤੋਂ ਆਰੰਭ ਕੀਤੀ ਕਲਮ ਛੋੜ ਤੇ ਕੰਪਿਊਟਰ ਬੰਦ ਦੀ ਹੜਤਾਲ ਤਹਿਤ ਤਹਿਸੀਲ ਕੰਪਲੈਕਸ ਬਲਾਚੌਰ ਦੇ ਮੁਲਾਜ਼ਮਾਂ ਵੱਲੋਂ ਅੱਜ ਵੀ ਕੰਮ ਬੰਦ ਰੱਖਿਆ ਗਿਆ। ਹੜਤਾਲ ਕਾਰਨ ਕੰਮ ਕਰਾਉਣ ਆਉਣ ਵਾਲੇ ਲੋਕਾਂ ਨੂੰ ਬੇਰੰਗ ਵਾਪਿਸ ਪਰਤਣਾ ਪਿਆ।

Ad Position 21
No active advertisement
ਅਜੀਤ ਡੈਸਕ 21-08-2026
ਬਲਾਚੌਰ, 20 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਲੰਬੇ ਸਮੇਂ ਤੋਂ ਲੱਟਕ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਵੱਲੋਂ ਸੂਬਾ ਪੱਧਰੀ ਕਾਲ ਦੇ ਸੱਦੇ ‘ਤੇ 17 ਅਗਸਤ ਤੋਂ ਆਰੰਭ ਕੀਤੀ ਕਲਮ ਛੋੜ ਤੇ ਕੰਪਿਊਟਰ ਬੰਦ ਦੀ ਹੜਤਾਲ ਤਹਿਤ ਤਹਿਸੀਲ ਕੰਪਲੈਕਸ ਬਲਾਚੌਰ ਦੇ ਮੁਲਾਜ਼ਮਾਂ ਵੱਲੋਂ ਅੱਜ ਵੀ ਕੰਮ ਬੰਦ ਰੱਖਿਆ ਗਿਆ। ਹੜਤਾਲ ਕਾਰਨ ਕੰਮ ਕਰਾਉਣ ਆਉਣ ਵਾਲੇ ਲੋਕਾਂ ਨੂੰ ਬੇਰੰਗ ਵਾਪਿਸ ਪਰਤਣਾ ਪਿਆ। ਪ੍ਰਧਾਨ ਅਮਿਤ ਕੁਮਾਰ ਅਤੇ ਸਤਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਪ੍ਰਤੀ ਸਰਕਾਰ ਗੰਭੀਰ ਨਾ ਹੋਣ ਕਾਰਨ ਸੂਬਾ ਪੱਧਰੀ ਕਮੇਟੀ ਅਤੇ ਮੁਲਾਜ਼ਮ ਮਹਾਂਸੰਘ ਦੇ ਸੱਦੇ ‘ਤੇ ਇਹ ਸੰਘਰਸ਼ ਸ਼ੁਰੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡ ਸਤੌਜ ਵਿਖੇ 23 ਅਗਸਤ ਨੂੰ ਰੈਲੀ ਕਰਕੇ ਮੁਲਾਜ਼ਮ ਸ਼ਕਤੀ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਤੇ 27 ਅਗਸਤ ਨੂੰ ਸਮੁੱਚੇ ਪੰਜਾਬ ਭਰ ਦੇ ਸਮੁੱਚੇ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਮਹਾਂਬੰਦ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਜਸਵਿੰਦਰ ਸਿੰਘ, ਗੁਰਿੰਦਰ ਸਿੰਘ, ਧੀਰਜ ਕੁਮਾਰ, ਬਲਤੇਜਵੀਰ ਸਿੰਘ, ਕੁਲਦੀਪ ਸਿੰਘ, ਲਭਲੇਸ਼ ਕੁਮਾਰ, ਨੀਰਜ ਕੁਮ ਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸੋਇਤਾ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਚਰਨ ਕੰਵਲ ਜੀਂਦੋਵਾਲ ਬੰਗਾ ਵਿਖੇ ਗੁਰਮਤਿ ਸਮਾਗਮ 30 ਨੂੰ
Ad Position 24