ਚੌਧਰੀ ਵਿਜੇ ਭਾਟੀਆ ਵੱਲੋਂ ਅਗਾਮੀ ਵਿਧਾਨ ਸਭਾ ਦੀਆਂ ਚੋਣਾਂ ਸੰਬੰਧੀ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ
ਬਲਾਚੌਰ, 20 ਅਗਸਤ (ਨਰੇਸ਼ ਧੌਲ) - ਹਲਕਾ ਬਲਾਚੌਰ ਤੋਂ ਭਾਜਪਾ ਦੇ ਸੀਨੀਅਰ ਆਗੂ ਚੌਧਰੀ ਵਿਜੇ ਭਾਟੀਆ ਵੱਲੋਂ ਪੰਜਾਬ ਭਾਜਪਾ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਵਿਜੇ ਭਾਟੀਆ ਨੇ ਦੱਸਿਆ ਕਿ ਭਾਜਪਾ ਪ੍ਰਧਾਨ ਢਿੱਲੋਂ ਨਾਲ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਵ
ਵਿਧਾਨ ਸਭਾ ਹਲਕਾ ਬਲਾਚੌਰ ਤੋਂ ਸੀਨੀਅਰ ਭਾਜਪਾ ਆਗੂ ਚੌਧਰੀ ਵਿਜੇ ਭਾਟੀਆ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਹਾਜ਼ਰ ਵੱਖ-ਵੱਖ ਸ਼ਖਸੀਅਤਾਂ ਸਮੇਤ। ਅਜੀਤ ਤਸਵੀਰ
21-08-2026
ਬਲਾਚੌਰ, 20 ਅਗਸਤ (ਨਰੇਸ਼ ਧੌਲ) - ਹਲਕਾ ਬਲਾਚੌਰ ਤੋਂ ਭਾਜਪਾ ਦੇ ਸੀਨੀਅਰ ਆਗੂ ਚੌਧਰੀ ਵਿਜੇ ਭਾਟੀਆ ਵੱਲੋਂ ਪੰਜਾਬ ਭਾਜਪਾ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਵਿਜੇ ਭਾਟੀਆ ਨੇ ਦੱਸਿਆ ਕਿ ਭਾਜਪਾ ਪ੍ਰਧਾਨ ਢਿੱਲੋਂ ਨਾਲ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਵਰਕਰਾਂ ਨਾਲ ਤਾਲਮੇਲ ਵਧਾਉਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਪੂਰੀ ਤਿਆਰੀ ਨਾਲ ਦਿਨ ਰਾਤ ਇੱਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੇ ਬਹੁ ਗਿਣਤੀ ਸੂਬਿਆਂ ਵਿੱਚ ਭਾਜਪਾ ਵੱਲੋਂ ਸਰਕਾਰ ਬਣਾਈ ਗਈ ਹੈ ਉਸੇ ਤਰ੍ਹਾਂ ਇਸ ਵਾਰ ਪੰਜਾਬ ਅੰਦਰ ਵੀ ਸਮੁੱਚੇ ਪੰਜਾਬ ਵਾਸੀਆਂ ਅਤੇ ਪਾਰਟੀ ਦੇ ਵਰਕਰਾਂ, ਅਹੁਦੇਦਾਰਾਂ ਦੇ ਸਹਿਯੋਗ ਨਾਲ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਬਣਾਈ ਜਾਵੇਗੀ। ਵਿਜੇ ਭਾਟੀਆ ਨੇ ਪੰਜਾਬ ਪ੍ਰਧਾਨ ਕੇਵਲ ਢਿੱਲੋਂ ਨੂੰ ਪੂਰਾ ਯਕੀਨ ਦਵਾਇਆ ਕਿ ਉਹ ਸਮੁੱਚੇ ਭਾਜਪਾ ਵਰਕਰਾਂ ਦੇ ਸਹਿਯੋਗ ਨਾਲ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਹਲਕਾ ਬਲਾਚੌਰ ਵਿੱਚ ਵੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਸਰਗਰਮੀਆਂ ਜਾਰੀ ਰੱਖੀਆਂ ਜਾਣਗੀਆਂ।