20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬਾਲ ਸਾਇੰਸ ਕਾਂਗਰਸ ਸੰਬੰਧੀ ਸਾਇੰਸ ਅਧਿਆਪਕਾਂ ਦੀ ਓਰੀਐਂਟੇਸ਼ਨ ਵਰਕਸ਼ਾਪ ਲਗਾਈ

ਬੰਗਾ, 20 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਭਾਰਤ ਸਰਕਾਰ ਦੇ ਅਦਾਰੇ ਡਿਪਾਰਟਮੈਂਟ ਆਫ ਸਾਇੰਸ ਐਂਡ ਟੈਕਨੌਲੋਜੀ ਨਵੀਂ ਦਿੱਲੀ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੌਜੀ ਚੰਡੀਗੜ੍ਹ ਦੇ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਚਿਲਡਰਨ ਸਾਇੰਸ ਕਾਂਗਰਸ ਦੇ ਪ੍ਰੋਜੈਕਟ ਬਾਲ ਸਾਇੰਸ ਕਾਂਗਰਸ 2026 ਅਧੀਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਾਇੰਸ ਅਧਿਆਪਕਾਂ ਦੀ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਅਨੀਤਾ ਸ਼ਰਮਾ ਅਤੇ ਉੱਪ-ਜ਼ਿਲ੍ਹਾ ਸਿੱਖਿਆ ਅਫਸਰ ਲਖਬੀਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੌਰਾ ਵਿਖੇ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ। ਜ਼ਿਲ੍ਹਾ ਕੋਆਰਡੀਨੇਟਰ ਸਤਨਾਮ ਸਿੰਘ ਅਤੇ ਜ਼ਿਲ੍ਹਾ ਅਕੈਡਮਿਕ ਕੋਆਰਡੀਨੇਟਰ ਡਾਕਟਰ ਸੁਖਜੀਤ ਸਿੰਘ ਵਲੋਂ ਇਸ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 21-08-2026
ਬੰਗਾ, 20 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਭਾਰਤ ਸਰਕਾਰ ਦੇ ਅਦਾਰੇ ਡਿਪਾਰਟਮੈਂਟ ਆਫ ਸਾਇੰਸ ਐਂਡ ਟੈਕਨੌਲੋਜੀ ਨਵੀਂ ਦਿੱਲੀ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੌਜੀ ਚੰਡੀਗੜ੍ਹ ਦੇ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਚਿਲਡਰਨ ਸਾਇੰਸ ਕਾਂਗਰਸ ਦੇ ਪ੍ਰੋਜੈਕਟ ਬਾਲ ਸਾਇੰਸ ਕਾਂਗਰਸ 2026 ਅਧੀਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਾਇੰਸ ਅਧਿਆਪਕਾਂ ਦੀ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਅਨੀਤਾ ਸ਼ਰਮਾ ਅਤੇ ਉੱਪ-ਜ਼ਿਲ੍ਹਾ ਸਿੱਖਿਆ ਅਫਸਰ ਲਖਬੀਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੌਰਾ ਵਿਖੇ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ। ਜ਼ਿਲ੍ਹਾ ਕੋਆਰਡੀਨੇਟਰ ਸਤਨਾਮ ਸਿੰਘ ਅਤੇ ਜ਼ਿਲ੍ਹਾ ਅਕੈਡਮਿਕ ਕੋਆਰਡੀਨੇਟਰ ਡਾਕਟਰ ਸੁਖਜੀਤ ਸਿੰਘ ਵਲੋਂ ਇਸ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ। ਸਤਨਾਮ ਸਿੰਘ ਨੇ ਦੱਸਿਆ ਕਿ ਬਾਲ ਸਾਇੰਸ ਕਾਂਗਰਸ 1993 ਤੋਂ ਲਗਾਤਾਰ ਭਾਰਤ ਸਰਕਾਰ ਵੱਲੋਂ ਸਕੂਲਾਂ ਵਿੱਚ ਪ੍ਰੋਜੈਕਟ ਲਾਗੂ ਕੀਤਾ ਗਿਆ ਹੈ ਜਿਸ ਵਿੱਚ ਵਿਦਿਆਰਥੀਆਂ ਨੂੰ ਦੋ ਗਰੁੱਪਾਂ ਵਿੱਚ ਵੰਡਿਆ ਗਿਆ ਹੈ। 10 ਤੋਂ 14 ਸਾਲ ਦੀ ਉਮਰ ਦੇ ਵਿਦਿਆਰਥੀਆਂ ਨੂੰ ਜੂਨੀਅਰ ਗਰੁੱਪ ਤੇ 14 ਤੋਂ 17 ਸਾਲ ਦੀ ਉਮਰ ਦੇ ਵਿਦਿਆਰਥੀਆਂ ਨੂੰ ਸੀਨੀਅਰ ਗਰੁੱਪ ਵਿੱਚ ਰੱਖਿਆ ਗਿਆ ਹੈ। ਸਾਲ 2026 ਦਾ ਫੋਕਲ ਥੀਮ ‘ਸਥਿਰਤਾ ਲਈ ਵਿਗਿਆਨ ਤੇ ਨਵੀਨਤਾ’ ਵਿਸ਼ੇ ਬਾਰੇ ਅਧਿਆਪਕਾਂ ਨੂੰ ਦੱਸਿਆ ਗਿਆ ਤੇ ਇਸ ਦੇ ਅਧੀਨ ਆਉਣ ਵਾਲੇ ਛੇ ਸਬ ਥੀਮਾਂ ਦੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਡਾਕਟਰ ਸੁਖਜੀਤ ਸਿੰਘ ਵੱਲੋਂ ਅਧਿਆਪਕਾਂ ਨੂੰ ਇਸ ਪ੍ਰੋਜੈਕਟ ਦੀ ਭਰਪੂਰ ਜਾਣਕਾਰੀ ਦਿੱਤੀ ਗਈ ਤੇ ਦੱਸਿਆ ਗਿਆ ਕਿ ਕਿਸ ਤਰੀਕੇ ਨਾਲ ਅਸੀਂ ਇਸ ਪ੍ਰੋਜੈਕਟ ਨੂੰ ਸਕੂਲਾਂ ਵਿੱਚ ਲਾਗੂ ਕਰਕੇ ਆਪਣੀਆਂ ਸਥਾਨਕ ਸਮੱਸਿਆਵਾਂ ਦਾ ਹੱਲ ਲੱਭਣਾ ਹੈ। ਰਿਸੋਰਸ ਪਰਸਨ ਜਗਦੀਪ ਕੁਮਾਰ ਲੈਕਚਰਾਰ ਬਾਇਓ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨਾਣਾ ਨੇ ਦੱਸਿਆ ਕਿ ਇਸ ਦੇ ਸਬ ਥੀਮ ਅਨੁਸਾਰ ਵਿਦਿਆਰਥੀਆਂ ਵਿੱਚ ਇਸ ਤਰੀਕੇ ਨਾਲ ਵਿਗਿਆਨਕ ਰੁਚੀ ਪੈਦਾ ਕਰਕੇ ਪ੍ਰੋਜੈਕਟ ਤਿਆਰ ਕੀਤਾ ਜਾਂਦਾ ਹੈ। ਇਸ ਮੌਕੇ ਰਿਸੋਰਸ ਪਰਸਨ ਸੁਰਿੰਦਰ ਸਿੰਘ ਨਵਾਂਸ਼ਹਿਰ ਨੇ ਆਪਣੇ ਤਜਰਬੇ ਨੂੰ ਅਧਿਆਪਕਾਂ ਨਾਲ ਸਾਂਝਾ ਕਰਦਿਆਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਰਾਹੀਂ ਅਸੀਂ ਵਿਦਿਆਰਥੀਆਂ ਨੂੰ ਬਾਲ ਵਿਗਿਆਨੀ ਬਣਾ ਸਕਦੇ ਹਾਂ। ਮੈਡਮ ਨਵਨੀਤ ਕੌਰ ਲੈਕ: ਬਾਇਓ ਵਲੋਂ ਇਸ ਪ੍ਰੋਜੈਕਟ ਨੂੰ ਮਿੰਨੀ ਪੀ. ਐਚ. ਡੀ ਕਿਹਾ ਗਿਆ। ਇਸ ਮੌਕੇ ਸਕੂਲ ਇੰਚਾਰਜ ਮੈਡਮ ਰਵਿਤਾ ਢਿੱਲੋਂ ਵੱਲੋਂ ਅੰਤ ਵਿੱਚ ਆਏ ਹੋਏ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਕਾਠਗੜ੍ਹ ਵਿਖੇ ਆਜ਼ਾਦ ਸਪੋਰਟਸ ਕਲੱਬ ਬਾਗੋਵਾਲ ਵੱਲੋਂ ਸ਼ਾਨਦਾਰ ਅਥਲੈਟਿਕ ਮੀਟ ਅਗਲੀ ਖ਼ਬਰ ਚੌਧਰੀ ਵਿਜੇ ਭਾਟੀਆ ਵੱਲੋਂ ਅਗਾਮੀ ਵਿਧਾਨ ਸਭਾ ਦੀਆਂ ਚੋਣਾਂ ਸੰਬੰਧੀ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ
Ad Position 24