ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
ਨਵਾਂਸ਼ਹਿਰ, 21 ਅਗਸਤ (ਜਸਬੀਰ ਸਿੰਘ ਨੂਰਪੁਰ) - ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਐਸ. ਬੀ.
ਨਵਾਂਸ਼ਹਿਰ, 21 ਅਗਸਤ (ਜਸਬੀਰ ਸਿੰਘ ਨੂਰਪੁਰ) - ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਐਸ.ਬੀ.ਐਸ ਨਗਰ ਦੇ ਐਸ. ਐਸ. ਪੀ ਤੁਸ਼ਾਰ ਗੁਪਤਾ ਤੇ ਡੀ.ਐਸ.ਪੀ ਪੰਕਜ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਨੂੰ ਠੱਲ੍ਹ ਪਾਉਂਦੇ ਹੋਏ ਬੀਤੇ ਕੱਲ੍ਹ ਸਦਰ ਨਵਾਂਸ਼ਹਿਰ ਦੇ ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਤੇ ਐਸ.ਆਈ ਬਲਵੀਰ ਸਿੰਘ ਵਲੋਂ 02 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਹਨਾਂ ਆਖਿਆ ਕਿ ਪੁਲਿਸ ਪਾਰਟੀ ਜਦੋਂ ਪਿੰਡ ਸਜਾਵਲਪੁਰ ਤੋਂ ਸਹਾਬਪੁਰ ਵੱਲ ਨੂੰ ਜਾ ਰਹੀ ਸੀ ਤੇ ਜਦੋਂ ਪੁਲਿਸ ਹਾਲੇ ਪਿੰਡ ਸਹਾਬਪੁਰ ਤੋਂ 150 ਮੀਟਰ ਪਿੱਛੇ ਹੀ ਸੀ ਤਾਂ ਉੱਥੇ ਉਹਨਾਂ ਨੂੰ ਇਕ ਸ਼ੱਕੀ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਸ਼ੱਕ ਦੇ ਆਧਾਰ ’ਤੇ ਉਸ ਤੋਂ ਪੁੱਛ-ਗਿੱਛ ਕਰਨ ਤੇ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ 02 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸ ਦੀ ਪਹਿਚਾਣ ਮਨਦੀਪ ਕੁਮਾਰ ਪੁੱਤਰ ਜਗਦੀਪ ਰਾਮ ਵਾਸੀ ਲੰਗੜੋਆ ਥਾਣਾ ਸਦਰ ਨਵਾਂਸ਼ਹਿਰ ਜ਼ਿਲ੍ਹਾ ਸ.ਭ.ਸ ਨਗਰ ਵਜੋਂ ਹੋਈ ਹੈ। ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ। ਇਸ ਮੌਕੇ ਪੁਲਿਸ ਪਾਰਟੀ ਮੌਜੂਦ ਸੀ।