ਕੌਮੀ ਇਨਸਾਫ਼ ਮੋਰਚੇ ਦੇ ਪੰਜਾਬ ਬੰਦ ਦੇ ਸੱਦੇ ਨੂੰ ਨਵਾਂਸ਼ਹਿਰ ’ਚ ਮਿਲਿਆ ਭਰਵਾਂ ਹੁੰਗਾਰਾ
ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਅਤੇ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਬਾਜ਼ਾਰ ਰਹੇ ਮੁਕੰਮਲ ਬੰਦ
ਨਵਾਂਸ਼ਹਿਰ, 21 ਅਗਸਤ (ਜਸਬੀਰ ਸਿੰਘ ਨੂਰਪੁਰ, ਦੀਦਾਰ ਸਿੰਘ ਸ਼ੇਤਰਾ, ਹਰਮਿੰਦਰ ਸਿੰਘ ਪਿੰਟੂ) - ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਨਵਾਂਸ਼ਹਿਰ ਵਿਖੇ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਅਤੇ ਇਲਾਕੇ ਦੀਆਂ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੀ ਅਗਵਾਈ ਵਿੱਚ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਦੇ ਸਮੂਹ ਬਾਜ਼ਾਰਾਂ ਅਤੇ ਦੁਕਾਨਾਂ ਨੂੰ ਮੁਕੰਮਲ ਤੌਰ ’ਤੇ ਬੰਦ ਰੱਖਿਆ ਗਿਆ।
ਨਵਾਂਸ਼ਹਿਰ, 21 ਅਗਸਤ (ਜਸਬੀਰ ਸਿੰਘ ਨੂਰਪੁਰ, ਦੀਦਾਰ ਸਿੰਘ ਸ਼ੇਤਰਾ, ਹਰਮਿੰਦਰ ਸਿੰਘ ਪਿੰਟੂ) - ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਨਵਾਂਸ਼ਹਿਰ ਵਿਖੇ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਅਤੇ ਇਲਾਕੇ ਦੀਆਂ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੀ ਅਗਵਾਈ ਵਿੱਚ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਦੇ ਸਮੂਹ ਬਾਜ਼ਾਰਾਂ ਅਤੇ ਦੁਕਾਨਾਂ ਨੂੰ ਮੁਕੰਮਲ ਤੌਰ ’ਤੇ ਬੰਦ ਰੱਖਿਆ ਗਿਆ। ਇਹ ਬੰਦ ਪੂਰੀ ਤਰ੍ਹਾਂ ਸ਼ਾਂਤੀ ਪੂਰਵਕ ਰਿਹਾ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਸੇਵਾਦਾਰਾਂ ਨੇ ਹੱਥਾਂ ਵਿੱਚ ਬੈਨਰ ਫੜ੍ਹ ਕੇ ‘ਸਤਿਨਾਮ ਵਾਹਿਗੁਰੂ’ ਦਾ ਜਾਪ ਕਰਦਿਆਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਸ਼ਾਂਤਮਈ ਮਾਰਚ ਕੀਤਾ। ਇਸ ਮੌਕੇ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਨੇ ਕੇਂਦਰ ਅਤੇ ਰਾਜ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਫਿਰ ਵੀ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕ ਕੇ ਰੱਖਣਾ ਸੰਵਿਧਾਨ ਅਤੇ ਕਾਨੂੰਨ ਦਾ ਸ਼ਰੇਆਮ ਕਤਲ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਆਪਣੇ ਸਿੰਘਾਂ ਦੇ ਮਨੁੱਖੀ ਅਧਿਕਾਰਾਂ ਦੀ ਇਸ ਲੁੱਟ ਨੂੰ ਹੋਰ ਬਰਦਾਸ਼ਤ ਨਹੀਂ ਕਰੇਗੀ ਤੇ ਸਰਕਾਰਾਂ ਨੂੰ ਬੰਦੀ ਸਿੰਘ ਤੁਰੰਤ ਰਿਹਾਅ ਕਰਨੇ ਪੈਣਗੇ। ਸੀਨੀਅਰ ਯੂਥ ਆਗੂ ਰਜਿੰਦਰ ਸਿੰਘ ਚੱਕਸਿੰਘਾ ਨੇ ਨੌਜਵਾਨਾਂ ਦੇ ਰੋਸ ਨੂੰ ਪ੍ਰਗਟ ਕਰਦਿਆਂ ਕਿਹਾ ਕਿ ਕਾਨੂੰਨ ਮੁਤਾਬਕ ਸਜ਼ਾਵਾਂ ਭੁਗਤ ਚੁੱਕੇ ਸਿੰਘਾਂ ਨੂੰ ਕਦੇ ਪੈਰੋਲ ਤੱਕ ਨਹੀਂ ਦਿੱਤੀ ਗਈ। ਦੇਸ਼ ਵਿੱਚ ਸਿੱਖਾਂ ਲਈ ਇਹ ਅਲੱਗ ਕਾਨੂੰਨ ਅਤੇ ਵਿਤਕਰਾ ਤੁਰੰਤ ਬੰਦ ਹੋਣਾ ਚਾਹੀਦਾ ਹੈ। ਆਗੂ ਪ੍ਰਿਤਪਾਲ ਸਿੰਘ ਹਵੇਲੀ ਨੇ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੀ ਗਈ ਇਹ ਲਹਿਰ ਹੁਣ ਜਨ-ਅੰਦੋਲਨ ਬਣ ਚੁੱਕੀ ਹੈ। ਉਨ੍ਹਾਂ ਵਾਅਦਾ ਕੀਤਾ ਕਿ ਅੱਗੇ ਤੋਂ ਵੀ ਜੇਕਰ ਮੋਰਚੇ ਜਾਂ ਜਥੇਬੰਦੀਆਂ ਵੱਲੋਂ ਵੱਡੇ ਪੱਧਰ ’ਤੇ ਕੋਈ ਸੰਘਰਸ਼ ਜਾਂ ਬੰਦ ਦਾ ਸੱਦਾ ਆਉਂਦਾ ਹੈ ਤਾਂ ਨਵਾਂਸ਼ਹਿਰ ਦੀ ਸੰਗਤ ਮਿਲ ਕੇ ਇਸ ਵਿੱਚ ਹੋਰ ਵੀ ਵੱਧ-ਚੜ੍ਹ ਕੇ ਸਹਿਯੋਗ ਦੇਵੇਗੀ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਤੋਂ ਅਮਰਜੀਤ ਸਿੰਘ ਖਾਲਸਾ ਨੇ ਨਵਾਂਸ਼ਹਿਰ ਦੇ ਸਮੂਹ ਦੁਕਾਨਦਾਰਾਂ, ਕਾਰੋਬਾਰੀਆਂ ਤੇ ਸ਼ਹਿਰ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਅਮਨਦੀਪ ਸਿੰਘ, ਕਰਮਜੀਤ ਸਿੰਘ ਸੋਢੀ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਸਾਹਲੋ, ਪ੍ਰਦੀਪ ਸਿੰਘ ਧਾਮੀ, ਲਖਵਿੰਦਰ ਸਿੰਘ ਲੱਖਾ, ਜੋਧਾ ਸਿੰਘ, ਹਰਮਨ ਸਿੰਘ, ਹਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਅਮਨਦੀਪ ਸਿੰਘ, ਜਸਵਿੰਦਰ ਸਿੰਘ ਕਾਮਾ, ਭੁਪਿੰਦਰ ਸਿੰਘ, ਰਣਜੀਤ ਸਿੰਘ ਲੋਕ ਇਨਸਾਫ਼ ਮੋਰਚਾ, ਮਨਜੀਤ ਸਿੰਘ, ਮਾਨ ਸਿੰਘ, ਆਕਾਸ਼ਦੀਪ ਸਿੰਘ, ਰਣਦੀਪ ਸਿੰਘ, ਗੁਰਵਿੰਦਰ ਸਿੰਘ, ਜੋਗਾ ਸਿੰਘ ਅਤੇ ਬਲਦੀਪ ਸਿੰਘ ਆਦਿ ਹਾਜ਼ਰ ਸਨ। ਬੰਗਾ ਸ਼ਹਿਰ ਰਿਹਾ ਮੁਕੰਮਲ ਬੰਦ, ਵਿਦਿਅਕ ਅਦਾਰੇ ਵੀ ਰਹੇ ਬੰਦ ਬੰਗਾ, (ਸੁਰਿੰਦਰ ਸਿੰਘ ਕਰਮ ਲਧਾਣਾ, ਧਰਮਵੀਰ ਪਾਲ) - ਪੰਜਾਬ ਅਤੇ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਅਤੇ ਸਹਿਯੋਗੀ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੇ ਸਬੰਧ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮੀ ਸ਼ਹਿਰ ਬੰਗਾ ਮੁਕੰਮਲ ਬੰਦ ਰਿਹਾ। ਬੰਗਾ ਦੀਆਂ ਸੜਕਾਂ ’ਤੇ ਮਾਰਚ ਕੱਢਣ ਵਾਲੀਆਂ ਜਥੇਬੰਦੀਆਂ ਵਿੱਚ ਉਕਤ ਜਥੇਬੰਦੀਆਂ ਤੋਂ ਇਲਾਵਾ ਵੱਖ-ਵੱਖ ਕਿਸਾਨ ਜਥੇਬੰਦੀਆਂ, ਇਨਸਾਫ ਦੀ ਆਵਾਜ਼ ਜਥੇਬੰਦੀ, ਸ਼੍ਰੋਮਣੀ ਅਕਾਲੀ ਦਲ ਬਾਦਲ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਸ਼੍ਰੋਮਣੀ ਅਕਾਲੀ ਦਲ (ਅ), ਅਕਾਲੀ ਦਲ ਵਾਰਿਸ ਪੰਜਾਬ ਦੇ, ਦਲ ਖਾਲਸਾ, ਹਵਾਰਾ ਕਮੇਟੀ ਅਤੇ ਹੋਰ ਕਈ ਸਮਾਜਿਕ ਜਥੇਬੰਦੀਆਂ ਤੇ ਆਮ ਲੋਕ ਸ਼ਾਮਲ ਸਨ ਜਿਨਾਂ ਨੇ ਬੀ.ਕੇ.ਯੂ. ਏਕਤਾ ਸਿੱਧੂਪੁਰ ਦੇ ਪ੍ਰਧਾਨ ਬਲਕਾਰ ਸਿੰਘ ਢੀਂਡਸਾ ਨਵਾਂਸ਼ਹਿਰ, ਸੁਲੱਖਣ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਕਾਰ ਸਿੰਘ ਲਾਖਾ, ਸੁਖਮਨ ਕੱਟ, ਬਲਜਿੰਦਰ ਸਿੰਘ ਮੁਕੰਦਪੁਰ, ਬਰਿੰਦਰ ਸਿੰਘ, ਜਸਵਿੰਦਰ ਸਿੰਘ, ਮਨਦੀਪ ਸਿੰਘ ਗੋਬਿੰਦਪੁਰੀ, ਮਾਸਟਰ ਸਵਰਨਜੀਤ ਸਿੰਘ ਬੰਗਾ, ਦੀਪਾ ਬਲੀ ਰਸੂਲਪੁਰ, ਪੰਮਾ ਚਾਹਲ ਖੁਰਦ, ਸੱਬਾ ਪਹਿਲਵਾਨ, ਤਰਸੇਮ ਪਠਲਾਵਾ, ਤਰਲੋਚਨ ਸਿੰਘ ਪਠਲਾਵਾ, ਇਨਸਾਫ ਦੀ ਆਵਾਜ਼ ਜਥੇਬੰਦੀ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅਤੇ ਸਟੇਟ ਦੇ ਵਿੱਤ ਸਕੱਤਰ ਸਰਦਾਰ ਗੁਰਦੀਪ ਸਿੰਘ ਝਿੱਕਾ, ਮਾਸਟਰ ਰਮੇਸ਼ ਕੁਮਾਰ ਪਠਲਾਵਾ, ਜਸਵੀਰ ਸਿੰਘ ਬੰਗਾ, ਮਲਕੀਤ ਸਿੰਘ ਲਧਾਣਾ ਉੱਚਾ, ਜਸਵੀਰ ਸਿੰਘ ਝਿੱਕਾ ਅਤੇ ਹੋਰ ਭਾਰੀ ਗਿਣਤੀ ਵਿੱਚ ਲੋਕ ਹਾਜ਼ਰ ਸਨ। (ਬਾਕੀ ਸਫਾ 6 ’ਤੇ)