ਬੰਗਾ ਹਲਕੇ ਵਿੱਚ ਸਟੇਡੀਅਮ, ਓਪਨ ਜਿੰਮ ਤੇ ਖੇਡਾਂ ਲਈ 20 ਕਰੋੜ ਦੀ ਰਾਸ਼ੀ ਖਰਚ ਕੀਤੀ ਜਾਵੇਗੀ - ਡਾ. ਸੁੱਖੀ
ਬੰਗਾ, 21 ਅਗਸਤ (ਧਰਮਵੀਰ ਪਾਲ) - ਬੰਗਾ ਹਲਕੇ ਵਿੱਚ ਸਟੇਡੀਅਮ, ਓਪਨ ਜਿੰਮ ਅਤੇ ਖੇਡਾਂ ਲਈ 20 ਕਰੋੜ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬੰਗਾ ਵਿਖੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈੱਕ ਵੰਡਣ ਸਮੇਂ ਹਲਕਾ ਵਿਧਾਇਕ ਡਾਕਟਰ ਸੁਖਵਿੰਦਰ ਸੁੱਖੀ ਨੇ ਕੀਤਾ।
ਬੰਗਾ, 21 ਅਗਸਤ (ਧਰਮਵੀਰ ਪਾਲ) - ਬੰਗਾ ਹਲਕੇ ਵਿੱਚ ਸਟੇਡੀਅਮ, ਓਪਨ ਜਿੰਮ ਅਤੇ ਖੇਡਾਂ ਲਈ 20 ਕਰੋੜ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬੰਗਾ ਵਿਖੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈੱਕ ਵੰਡਣ ਸਮੇਂ ਹਲਕਾ ਵਿਧਾਇਕ ਡਾਕਟਰ ਸੁਖਵਿੰਦਰ ਸੁੱਖੀ ਨੇ ਕੀਤਾ। ਉਹਨਾਂ ਕਿਹਾ ਕਿ ਰੰਗਲਾ ਪੰਜਾਬ ਸਕੀਮ ਤਹਿਤ ਬੰਗਾ ਹਲਕੇ ਦੇ ਵਿੱਚ 77 ਓਪਨ ਜਿੰਮ, 18 ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਚੈੱਕ ਵੰਡ ਸਮਾਗਮ ਮੌਕੇ ਡਾ. ਸੁੱਖੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਦੇਣ ਦੇ ਉਦੇਸ਼ ਨਾਲ 20 ਕਰੋੜ ਦੀ ਰਾਸ਼ੀ ਦੇ ਚੈੱਕ ਵੰਡੇ ਗਏ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਗਰਾਂਟਾਂ ਦੇ ਗੱਫੇ ਵੰਡੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸਾਹਿਤ ਕਰਨ ਲਈ ਇਹ ਉਪਰਾਲੇ ਕੀਤੇ ਗਏ। ਇਸ ਮੌਕੇ ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ, ਪਵਨਜੀਤ ਸਿੰਘ ਸਿੱਧੂ ਸੰਗਠਨ ਇੰਚਾਰਜ, ਮੈਡਮ ਸਤਿੰਦਰ ਕੌਰ ਚੇਅਰਪਰਸਨ ਬਲਾਕ ਸੰਮਤੀ ਬੰਗਾ, ਮੈਡਮ ਮੀਨਾ ਕੁਮਾਰੀ ਵਾਈਸ ਚੇਅਰਮੈਨ ਬਲਾਕ ਸੰਮਤੀ ਬੰਗਾ, ਮੈਡਮ ਮੋਨਿਕਾ ਵਾਲੀਆ ਪ੍ਰਧਾਨ ਨਗਰ ਕੌਂਸਲ ਬੰਗਾ, ਰਣਧੀਰ ਸਿੰਘ ਭੁੱਲਰ, ਸਵਰਨ ਸਿੰਘ ਲਾਦੀਆਂ, ਮਨਜੀਤ ਸਿੰਘ ਬੱਬਲ, ਉਂਕਾਰ ਸਿੰਘ ਪਠਲਾਵਾ, ਰਵੀ ਕੁਮਾਰ, ਗੁਰਨੇਕ ਸਿੰਘ ਆਦਿ ਹਾਜ਼ਰ ਸਨ।