ਨਸ਼ਾ ਕਰਨ ਦੇ ਦੋਸ਼ ਹੇਠ ਇਕ ਖ਼ਿਲਾਫ਼ ਮਾਮਲਾ ਦਰਜ
ਸਨੌਰ, 21 ਅਗਸਤ (ਮੋਹਣ ਸਿੰਘ ਭੱਟੀ)-ਥਾਣਾ ਸਨੌਰ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਅਨਾਜ ਮੰਡੀ ਸਨੌਰ ਨੇੜੇ ਨਸ਼ਾ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਵਿਰੁੱਧ ਐੱਨ. ਡੀ.
ਸਨੌਰ, 21 ਅਗਸਤ (ਮੋਹਣ ਸਿੰਘ ਭੱਟੀ)-ਥਾਣਾ ਸਨੌਰ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਅਨਾਜ ਮੰਡੀ ਸਨੌਰ ਨੇੜੇ ਨਸ਼ਾ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਨੇ ਦੋਸ਼ੀ ਦੀ ਪਛਾਣ ਸਲਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਬੁੱਢਣਪੁਰ (ਥਾਣਾ ਸਨੌਰ) ਵਜੋਂ ਕੀਤੀ ਹੈ। ਜਾਣਕਾਰੀ ਅਨੁਸਾਰ ਹੌਲਦਾਰ ਰਾਜਪਾਲ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਭਾਲ ਦੇ ਸੰਬੰਧ ਵਿਚ ਅਨਾਜ ਮੰਡੀ ਸਨੌਰ ਪਾਸ ਮੌਜੂਦ ਸੀ। ਇਸ ਦੌਰਾਨ ਉਥੇ ਮੌਜੂਦ ਸਲਵਿੰਦਰ ਸਿੰਘ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈੱਕ ਕੀਤਾ ਤਾਂ ਉਸ ਵੱਲੋਂ ਨਸ਼ਾ ਕੀਤਾ ਜਾਪਦਾ ਪਾਇਆ ਗਿਆ। ਜਦੋਂ ਪੁਲਿਸ ਵਲੋਂ ਉਸ ਦਾ ਡੋਪ ਟੈਸਟ ਕਰਵਾਇਆ ਗਿਆ ਤਾਂ ਰਿਪੋਰਟ ਪਾਜ਼ੀਟਿਵ ਆਈ। ਥਾਣਾ ਸਨੌਰ ਪੁਲਿਸ ਨੇ ਇਸ ਸੰਬੰਧੀ ਕਾਰਵਾਈ ਕਰਦਿਆਂ ਦੋਸ਼ੀ ਸਲਵਿੰਦਰ ਸਿੰਘ ਵਿਰੁੱਧ ਮੁਕੱਦਮਾ ਨੰਬਰ 91 ਮਿਤੀ 20 ਅਗਸਤ 2026 ਅਧੀਨ ਧਾਰਾ 27/61/85 ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।