21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਜਸ਼ਨਪ੍ਰੀਤ ਸਿੰਘ ਕਤਲ ਮਾਮਲੇ ’ਚ ਮੁੱਖ ਦੋਸ਼ੀਆਂ ਨੂੰ ਪਨਾਹ ਤੇ ਮਾਲੀ ਮਦਦ ਦੇਣ ਦੇ ਦੋਸ਼ ਹੇਠ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ ਅਦਾਲਤ ਨੇ ਦਿੱਤਾ 2 ਦਿਨਾਂ ਦਾ ਪੁਲਿਸ ਰਿਮਾਂਡ

ਸਨੌਰ, 21 ਅਗਸਤ (ਮੋਹਣ ਸਿੰਘ ਭੱਟੀ)-ਕਸਬਾ ਸਨੌਰ ਵਿਖੇ ਖਾਲਸਾ ਵਰਕਸ਼ਾਪ ਨੇੜੇ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਵਿਰਕ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰਨ ਅਤੇ ਉਸ ਦੇ ਸਾਥੀ ਬਲਦੇਵ ਸਿੰਘ ਨੂੰ ਜ਼ਖ਼ਮੀ ਕਰਨ ਦੇ ਚਰਚਿਤ ਮਾਮਲੇ ਵਿਚ ਥਾਣਾ ਸਨੌਰ ਪੁਲਿਸ ਨੇ ਇਕ ਅਹਿਮ ਸਫ਼ਲਤਾ ਹਾਸਿਲ ਕਰਦਿਆਂ ਮੁੱਖ ਮੁਲਜ਼ਮਾਂ ਨੂੰ ਪਨਾਹ ਦੇਣ ਤੇ ਮਾਲੀ ਮਦਦ ਮੁਹੱਈਆ ਕਰਵਾਉਣ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਸਬ-ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਮਾਮਲੇ ਦੀ ਡੂੰਘਾਈ ਨਾਲ ਪੁੱਛਗਿੱਛ ਲਈ ਦੋਵਾਂ ਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ਮਨਜ਼ੂਰ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 22-08-2026
ਸਨੌਰ, 21 ਅਗਸਤ (ਮੋਹਣ ਸਿੰਘ ਭੱਟੀ)-ਕਸਬਾ ਸਨੌਰ ਵਿਖੇ ਖਾਲਸਾ ਵਰਕਸ਼ਾਪ ਨੇੜੇ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਵਿਰਕ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰਨ ਅਤੇ ਉਸ ਦੇ ਸਾਥੀ ਬਲਦੇਵ ਸਿੰਘ ਨੂੰ ਜ਼ਖ਼ਮੀ ਕਰਨ ਦੇ ਚਰਚਿਤ ਮਾਮਲੇ ਵਿਚ ਥਾਣਾ ਸਨੌਰ ਪੁਲਿਸ ਨੇ ਇਕ ਅਹਿਮ ਸਫ਼ਲਤਾ ਹਾਸਿਲ ਕਰਦਿਆਂ ਮੁੱਖ ਮੁਲਜ਼ਮਾਂ ਨੂੰ ਪਨਾਹ ਦੇਣ ਤੇ ਮਾਲੀ ਮਦਦ ਮੁਹੱਈਆ ਕਰਵਾਉਣ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਸਬ-ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਮਾਮਲੇ ਦੀ ਡੂੰਘਾਈ ਨਾਲ ਪੁੱਛਗਿੱਛ ਲਈ ਦੋਵਾਂ ਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ਮਨਜ਼ੂਰ ਕਰ ਲਿਆ ਹੈ। ਐੱਸ. ਐੱਚ. ਓ. ਅਵਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਦੀਪ ਸਿੰਘ ਉਰਫ਼ ਗੱਗੀ ਪਿੰਡ ਭੁਨਰਹੇੜੀ (ਥਾਣਾ ਸਦਰ ਪਟਿਆਲਾ) ਤੇ ਪਵਨ ਵਾਸੀ ਉਕਲਾਣਾ ਮੰਡੀ (ਜ਼ਿਲ੍ਹਾ ਹਿਸਾਰ, ਹਰਿਆਣਾ) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਬੀਤੀ 10 ਅਗਸਤ ਨੂੰ ਅਕਾਲਗੜ੍ਹ ਗੁਰਦੁਆਰਾ ਸਾਹਿਬ ਸਨੌਰ ਨੇੜੇ ਪੁਰਾਣੀ ਰੰਜਿਸ਼ ਤਹਿਤ ਅਮਿਤ, ਸੁਮਿਤ, ਮੋਨੂੰ, ਦਕਸ਼, ਆਕਾਸ਼ਦੀਪ ਸਿੰਘ, ਅਮਨਦੀਪ ਸਿੰਘ ਅਤੇ ਹੋਰ ਅਣਪਛਾਤਿਆਂ ਵਲੋਂ ਤੇਜ਼ਧਾਰ ਕਿਰਚਾਂ ਨਾਲ ਜਸ਼ਨਪ੍ਰੀਤ ਸਿੰਘ ’ਤੇ ਕਾਤਲਾਨਾ ਹਮਲਾ ਕੀਤਾ ਗਿਆ ਸੀ। ਇਸ ਦੌਰਾਨ ਜਦੋਂ ਬਲਦੇਵ ਸਿੰਘ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ `ਤੇ ਵੀ ਵਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਸੀ। ਦੋਵਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਜਸ਼ਨਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਸੀ। ਥਾਣਾ ਮੁਖੀ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿਚ ਸ਼ਿਕਾਇਤਕਰਤਾ ਅਮਰੀਕ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮੁਕੱਦਮਾ ਨੰਬਰ 88 ਮਿਤੀ 11 ਅਗਸਤ 2026 ਅਧੀਨ ਧਾਰਾਵਾਂ 103(1), 109, 191(3), 190, 118(1), 249 ਅਤੇ 253 ਭਾਰਤੀ ਨਿਆਇ ਸੰਹਿਤਾ (ਭਂਸ਼) ਤਹਿਤ ਦਰਜ ਕੀਤਾ ਗਿਆ ਸੀ। ਤਫ਼ਤੀਸ਼ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ `ਤੇ ਪੁਲਿਸ ਨੇ ਗੁਰਦੀਪ ਸਿੰਘ ਗੱਗੀ ਅਤੇ ਪਵਨ ਨੂੰ ਮੁਕੱਦਮੇ ਵਿਚ ਨਾਮਜ਼ਦ ਕਰਕੇ 20 ਅਗਸਤ ਨੂੰ ਕਾਬੂ ਕੀਤਾ। ਐੱਸ. ਐੱਚ. ਓ. ਅਵਤਾਰ ਸਿੰਘ ਨੇ ਕਿਹਾ ਕਿ ਰਿਮਾਂਡ ਦੌਰਾਨ ਦੋਵਾਂ ਮੁਲਜ਼ਮਾਂ ਕੋਲੋਂ ਫ਼ਰਾਰ ਮੁੱਖ ਦੋਸ਼ੀਆਂ ਦੇ ਲੁਕਣ ਵਾਲੇ ਟਿਕਾਣਿਆਂ, ਉਨ੍ਹਾਂ ਨੂੰ ਦਿੱਤੀ ਗਈ ਵਿੱਤੀ ਮਦਦ ਅਤੇ ਹੋਰ ਅਹਿਮ ਪਹਿਲੂਆਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ’ਚ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ ਸ਼ਹਿਰ ਵਿਚ ਦੁਕਾਨਦਾਰਾਂ, ਵਪਾਰੀਆਂ ਨੇ ਆਪਣੇ ਕਾਰੋਬਾਰਾ... ਅਗਲੀ ਖ਼ਬਰ ਨਸ਼ਾ ਕਰਨ ਦੇ ਦੋਸ਼ ਹੇਠ ਇਕ ਖ਼ਿਲਾਫ਼ ਮਾਮਲਾ ਦਰਜ
Ad Position 24