ਅਮਰਦੀਪ ਕਾਲਜ ਦੇ ਐੱਮ.ਕਾਮ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ
ਮੁਕੰਦਪੁਰ, 22 ਅਗਸਤ (ਅਮਰੀਕ ਸਿੰਘ ਢੀਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਐੱਮ. ਕਾਮ.
ਮੁਕੰਦਪੁਰ, 22 ਅਗਸਤ (ਅਮਰੀਕ ਸਿੰਘ ਢੀਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਐੱਮ.ਕਾਮ. ਸਮੈਸਟਰ ਦੂਜਾ ਦੇ ਨਤੀਜਿਆਂ ਵਿੱਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਿੰਸੀਪਲ ਸ. ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਵਿਸ਼ਾਲੀ ਸਪੁੱਤਰੀ ਸੁਦਾਗਰ ਰਾਮ ਵਾਸੀ ਛੋਕਰਾਂ ਨੇ 78.2 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਵਿਦਿਆਰਥਣ ਪੂਜਾ ਸਪੁੱਤਰੀ ਸ. ਬਲਵੀਰ ਸਿੰਘ ਵਾਸੀ ਢਾਹਾਂ ਨੇ 77.7 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ ’ਚੋਂ ਦੂਸਰਾ ਸਥਾਨ ਹਾਸਲ ਕੀਤਾ। ਵਿਦਿਆਰਥਣ ਦੀਕਸ਼ਾ ਮਹਿਰਾ ਸਪੁੱਤਰੀ ਸ.ਰਣਜੀਤ ਸਿੰਘ ਵਾਸੀ ਸਮਰਾੜੀ ਅਤੇ ਹਰਿੰਦਰ ਸਪੁੱਤਰੀ ਚਾਨਣ ਰਾਮ ਵਾਸੀ ਮੁਕੰਦਪੁਰ ਨੇ 76.4 ਫੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ’ਤੇ ਜਮਾਤ ’ਚੋਂ ਤੀਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਵਿਭਾਗ ਦੇ ਮੁਖੀ ਡਾ. ਕਰਮਜੀਤ ਕੌਰ, ਡਾ. ਮੇਘਨਾ ਅਗਰਵਾਲ ਅਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।