23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਹਲਕਾ ਬੰਗਾ ਦੇ ਵਿਕਾਸ ਲਈ 13 ਕਰੋੜ ਰੁਪਏ ਦੀਆਂ ਗਰਾਂਟਾਂ ਜਾਰੀ - ਡਾ. ਸੁਖਵਿੰਦਰ ਸੁੱਖੀ

ਬੰਗਾ, 22 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ)- ਹਲਕਾ ਬੰਗਾ ਦੇ ਸਰਬਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਲਈ ਡਾ. ਸੁਖਵਿੰਦਰ ਸੁੱਖੀ ਐਮ.

Ad Position 21
No active advertisement
ਅਜੀਤ ਡੈਸਕ 23-08-2026
ਬੰਗਾ, 22 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ)- ਹਲਕਾ ਬੰਗਾ ਦੇ ਸਰਬਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਲਈ ਡਾ. ਸੁਖਵਿੰਦਰ ਸੁੱਖੀ ਐਮ.ਐਲ.ਏ. ਹਲਕਾ ਬੰਗਾ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਲਈ ਕੁੱਲ 13 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਇਸ ਵਿੱਚੋਂ 5 ਕਰੋੜ ਰੁਪਏ ਦੀਆਂ ਵਿਕਾਸ ਗਰਾਂਟਾਂ ਦੇ ਚੈੱਕ ਵੱਖ-ਵੱਖ ਗ੍ਰਾਮ ਪੰਚਾਇਤਾਂ ਨੂੰ ਸੌਂਪੇ ਗਏ, ਜਦ ਕਿ 8 ਕਰੋੜ ਰੁਪਏ ਦੀ ਰਾਸ਼ੀ 20 ਸਟੇਡੀਅਮਾਂ ਤੇ 95 ਓਪਨ ਜਿੰਮਾਂ ਲਈ ਜਾਰੀ ਕੀਤੀ ਗਈ ਹੈ। ਡਾ. ਸੁਖਵਿੰਦਰ ਸੁੱਖੀ ਨੇ ਕਿਹਾ ਕਿ ਹਲਕਾ ਬੰਗਾ ਦੇ ਹਰੇਕ ਪਿੰਡ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ। ਗ੍ਰਾਮ ਪੰਚਾਇਤਾਂ ਨੂੰ ਦਿੱਤੀਆਂ ਗਈਆਂ 5 ਕਰੋੜ ਰੁਪਏ ਦੀਆਂ ਗਰਾਂਟਾਂ ਨਾਲ ਪਿੰਡਾਂ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵੱਖ-ਵੱਖ ਬੁਨਿਆਦੀ ਅਤੇ ਵਿਕਾਸ ਕਾਰਜ ਕਰਵਾਏ ਜਾਣਗੇ। ਇਨ੍ਹਾਂ ਕਾਰਜਾਂ ਨਾਲ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ 20 ਸਟੇਡੀਅਮਾਂ ਤੇ 95 ਓਪਨ ਜਿੰਮਾਂ ਲਈ 8 ਕਰੋੜ ਰੁਪਏ ਜਾਰੀ ਕਰਨਾ ਹਲਕੇ ਦੇ ਨੌਜਵਾਨਾਂ ਤੇ ਖਿਡਾਰੀਆਂ ਲਈ ਇੱਕ ਮਹੱਤਵਪੂਰਨ ਕਦਮ ਹੈ। ਇਸ ਨਾਲ ਪਿੰਡ ਪੱਧਰ ’ਤੇ ਖੇਡਾਂ ਲਈ ਬਿਹਤਰ ਮਾਹੌਲ ਤਿਆਰ ਹੋਵੇਗਾ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਵਿੱਚ ਮਦਦ ਮਿਲੇਗੀ। ਡਾ. ਸੁੱਖੀ ਨੇ ਕਿਹਾ ਕਿ ਹਲਕਾ ਬੰਗਾ ਦੇ ਵਿਕਾਸ ਲਈ ਮਿਲ ਰਹੀਆਂ ਗਰਾਂਟਾਂ ਨੂੰ ਲੋਕ-ਹਿੱਤ ਵਿੱਚ ਵਰਤਦਿਆਂ ਪਿੰਡ-ਪਿੰਡ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਕੀਤੇ ਵਿਕਾਸ ਦੇ ਵਾਅਦਿਆਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਨਵੇਂ ਵਿਕਾਸ ਕਾਰਜਾਂ ਨੂੰ ਵੀ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕਾ ਬੰਗਾ ਦੀ ਤਰੱਕੀ ਤੇ ਲੋਕਾਂ ਦੀ ਖੁਸ਼ਹਾਲੀ ਲਈ ਵਿਕਾਸ ਕਾਰਜਾਂ ਦਾ ਇਹ ਸਿਲਸਿਲਾ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗਾ। ਹਲਕੇ ਦੇ ਹਰ ਪਿੰਡ ਨੂੰ ਬਿਹਤਰ ਬੁਨਿਆਦੀ ਸਹੂਲਤਾਂ, ਖੇਡ ਸਹੂਲਤਾਂ ਤੇ ਵਿਕਾਸ ਦੇ ਮੌਕੇ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ ਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਵਨਜੀਤ ਸਿੰਘ ਸਿੱਧੂ ਹਲਕਾ ਸੰਗਠਨ ਇੰਚਾਰਜ ਬੰਗਾ ਤੋਂ ਇਲਾਵਾ ਵੱਖ-ਵੱਖ ਵਿੰਗਾਂ ਦੇ ਚੇਅਰਮੈਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ, ਸਰਪੰਚ, ਪੰਚ ਤੇ ਵੱਖ-ਵੱਖ ਪਿੰਡਾਂ ਦੇ ਮੋਹਤਵਰ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਸਲਵਾਣਾ ਸਾਹਿਬ ਵਿਖੇ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ਸਕੂਲ ਆਫ ਐਮੀਨੈਂਸ ਨਵਾਂਸ਼ਹਿਰ ਦੀ ਵਿਦਿਆਰਥਣ ਨੇ ਰੀਵੈਲੂਏਸ਼ਨ ਉਪਰੰਤ ਬਣਾਈ ਪੰਜਾਬ ਦੀ ਮੈਰਿਟ ਸੂਚੀ ’ਚ ਥਾਂ
Ad Position 24