23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਇਤਿਹਾਸਕ ਗੁਰਦੁਆਰਾ ਸਲਵਾਣਾ ਸਾਹਿਬ ਵਿਖੇ ਗੁਰਮਤਿ ਸਮਾਗਮ ਅੱਜ

ਔੜ/ ਝਿੰਗੜਾਂ, 22 ਅਗਸਤ (ਕੁਲਦੀਪ ਸਿੰਘ ਝਿੰਗੜ) - ਵਿਧਾਨ ਸਭਾ ਹਲਕਾ ਬੰਗਾ ਅਧੀਨ ਪੈਂਦੇ ਪਿੰਡ ਮਾਲੋ ਮਜਾਰਾ ਦੇ ਬਿਸਤ ਦੁਆਬ ਨਹਿਰ ਨੇੜੇ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਸਲਵਾਣਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ 23 ਅਗਸਤ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਸੇਵਾਦਾਰ ਭਾਈ ਜਬਰਜੰਗ ਸਿੰਘ ਨੇ ਦੱਸਿਆ ਕਿ ਇਹ ਗੁਰਮਤਿ ਸਮਾਗਮ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸ਼ਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਅਤੇ ਮਾਤਾ ਯਸ਼ਪਾਲ ਕੌਰ ਦੀ ਰਹਿਨੁਮਾਈ ਹੇਠ ਸ਼ਾਮ 4 ਤੋਂ 7 ਵਜੇ ਤੱਕ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਭਾਈ ਜਬਰਜੰਗ ਸਿੰਘ। 23-08-2026
ਔੜ/ ਝਿੰਗੜਾਂ, 22 ਅਗਸਤ (ਕੁਲਦੀਪ ਸਿੰਘ ਝਿੰਗੜ) - ਵਿਧਾਨ ਸਭਾ ਹਲਕਾ ਬੰਗਾ ਅਧੀਨ ਪੈਂਦੇ ਪਿੰਡ ਮਾਲੋ ਮਜਾਰਾ ਦੇ ਬਿਸਤ ਦੁਆਬ ਨਹਿਰ ਨੇੜੇ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਸਲਵਾਣਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ 23 ਅਗਸਤ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਸੇਵਾਦਾਰ ਭਾਈ ਜਬਰਜੰਗ ਸਿੰਘ ਨੇ ਦੱਸਿਆ ਕਿ ਇਹ ਗੁਰਮਤਿ ਸਮਾਗਮ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸ਼ਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਅਤੇ ਮਾਤਾ ਯਸ਼ਪਾਲ ਕੌਰ ਦੀ ਰਹਿਨੁਮਾਈ ਹੇਠ ਸ਼ਾਮ 4 ਤੋਂ 7 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਸ੍ਰੀ ਸਹਿਜ ਪਾਠ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪੈਣ ਉਪਰੰਤ ਗੁਰਮਤਿ ਵਿਦਿਆਲਾ ਦੇ ਬੱਚਿਆਂ ਵੱਲੋਂ ਕੀਰਤਨ ਕੀਤਾ ਜਾਵੇਗਾ। ਉਥੇ ਪੰਥ ਦੇ ਪ੍ਰਸਿੱਧ ਕਥਾ ਵਾਚਕ ਭਾਈ ਦਲਵਿੰਦਰ ਸਿੰਘ ਅੱਪਰਾ ਵਾਲੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਉਪਰੰਤ ਭਾਈ ਕੁਲਦੀਪ ਸਿੰਘ ਪੱਖੋਕੇ ਗੁਰਦੁਆਰਾ ਚਰਨ ਕੰਵਲ ਸਾਹਿਬ ਲਸਾੜਾ ਵਾਲਿਆਂ ਦਾ ਜਥਾ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ‘ਬਾਲ ਮੇਲੇ’ ਵਜੋਂ ਮਨਾਇਆ ਜਾਵੇਗਾ - ਸ਼ਸ਼ੀ ਰਾਣਾ, ਡਾ. ਪਵਨ ਕੁਮਾਰ ਅਗਲੀ ਖ਼ਬਰ ਹਲਕਾ ਬੰਗਾ ਦੇ ਵਿਕਾਸ ਲਈ 13 ਕਰੋੜ ਰੁਪਏ ਦੀਆਂ ਗਰਾਂਟਾਂ ਜਾਰੀ - ਡਾ. ਸੁਖਵਿੰਦਰ ਸੁੱਖੀ
Ad Position 24