ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ‘ਬਾਲ ਮੇਲੇ’ ਵਜੋਂ ਮਨਾਇਆ ਜਾਵੇਗਾ - ਸ਼ਸ਼ੀ ਰਾਣਾ, ਡਾ. ਪਵਨ ਕੁਮਾਰ
ਕਾਠਗੜ੍ਹ, 22 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)- ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 28 ਸਤੰਬਰ ਨੂੰ ਸਮਰਪਿਤ ਪਿੰਡ ਟੌਂਸਾ ਵਿਖੇ ਇੱਕ ਵਿਸ਼ਾਲ ਅਤੇ ਵਿਲੱਖਣ ‘ਬਾਲ ਮੇਲਾ’ ਕਰਵਾਇਆ ਜਾ ਰਿਹਾ ਹੈ। ਇਹ ਅਹਿਮ ਫੈਸਲਾ ਸ਼ਹੀਦ ਭਗਤ ਸਿੰਘ ਨੌਜਵਾਨ ਫੈਡਰੇਸ਼ਨ ਇਕਾਈ ਟੌਂਸਾ ਦੀ ਮੀਟਿੰਗ ਦੌਰਾਨ ਲਿਆ ਗਿਆ, ਜਿਸਦੀ ਅਗਵਾਈ ਫੈਡਰੇਸ਼ਨ ਦੇ ਸਰਪ੍ਰਸਤ ਬੀਬੀ ਸ਼ਸ਼ੀ ਰਾਣਾ ਸਾਬਕਾ ਸਰਪੰਚ ਅਤੇ ਡਾ.
ਕਾਠਗੜ੍ਹ, 22 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)- ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 28 ਸਤੰਬਰ ਨੂੰ ਸਮਰਪਿਤ ਪਿੰਡ ਟੌਂਸਾ ਵਿਖੇ ਇੱਕ ਵਿਸ਼ਾਲ ਅਤੇ ਵਿਲੱਖਣ ‘ਬਾਲ ਮੇਲਾ’ ਕਰਵਾਇਆ ਜਾ ਰਿਹਾ ਹੈ। ਇਹ ਅਹਿਮ ਫੈਸਲਾ ਸ਼ਹੀਦ ਭਗਤ ਸਿੰਘ ਨੌਜਵਾਨ ਫੈਡਰੇਸ਼ਨ ਇਕਾਈ ਟੌਂਸਾ ਦੀ ਮੀਟਿੰਗ ਦੌਰਾਨ ਲਿਆ ਗਿਆ, ਜਿਸਦੀ ਅਗਵਾਈ ਫੈਡਰੇਸ਼ਨ ਦੇ ਸਰਪ੍ਰਸਤ ਬੀਬੀ ਸ਼ਸ਼ੀ ਰਾਣਾ ਸਾਬਕਾ ਸਰਪੰਚ ਅਤੇ ਡਾ. ਪਵਨ ਕੁਮਾਰ ਨੇ ਸਾਂਝੇ ਤੌਰ ‘ਤੇ ਕੀਤੀ। ਮੀਟਿੰਗ ਦੌਰਾਨ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਇੱਕ ਵਿਸ਼ੇਸ਼ ਤਿਆਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ। ਸ਼ਸ਼ੀ ਰਾਣਾ ਅਤੇ ਡਾ. ਪਵਨ ਕੁਮਾਰ ਨੇ ਦੱਸਿਆ ਕਿ ਨਵੀਂ ਪੀੜ੍ਹੀ ਨੂੰ ਸ਼ਹੀਦਾਂ ਦੀ ਸੋਚ ਨਾਲ ਜੋੜਨ ਲਈ ਇਸ ਮੇਲੇ ਵਿੱਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਂਟਿੰਗ, ਗੀਤ, ਕਵਿਤਾ ਤੇ ਗਿਆਨ-ਵਰਧਕ ਵਿਦਿਅਕ ਮੁਕਾਬਲੇ ਕਰਵਾਏ ਜਾਣਗੇ ਜਿਨ੍ਹਾਂ ਦੀ ਦੇਖ-ਰੇਖ ਉੱਘੇ ਅਤੇ ਤਜਰਬੇਕਾਰ ਅਧਿਆਪਕ ਕਰਨਗੇ। ਇਸ ਤੋਂ ਇਲਾਵਾ ਆਮ ਲੋਕਾਂ ਤੇ ਬੱਚਿਆਂ ਦੀ ਸਿਹਤ ਜਾਂਚ ਲਈ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਇਸ ਬਾਲ ਮੇਲੇ ਦਾ ਉਦਘਾਟਨ ਉੱਘੇ ਜਨਤਕ ਆਗੂ, ਸਾਬਕਾ ਵਿਧਾਇਕ ਤੇ ‘ਭਾਈ ਲਾਲੋ ਲੋਕ ਮੰਚ’ ਦੇ ਸੂਬਾਈ ਆਗੂ ਸਾਥੀ ਤਰਸੇਮ ਜੋਧਾ ਕਰਨਗੇ। ਸਮਾਗਮ ਦੌਰਾਨ ਪੰਜਾਬ ਦੇ ਨਾਮਵਰ ਡਾਕਟਰ ਨੌਜਵਾਨਾਂ ਨੂੰ ਘਾਤਕ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਗੇ ਤੇ ਪ੍ਰਸਿੱਧ ਵਿਗਿਆਨੀ ਇਲਾਕੇ ਵਿੱਚ ਵੱਧ ਰਹੇ ਹਵਾ ਅਤੇ ਪਾਣੀ ਦੇ ਸਨਅਤੀ ਪ੍ਰਦੂਸ਼ਣ ਦੀ ਰੋਕਥਾਮ ਬਾਰੇ ਵਿਗਿਆਨਕ ਪੱਖ ਰੱਖਣਗੇ। ਇਸ ਸ਼ੁਭ ਮੌਕੇ ‘ਤੇ ਬੇਰੁਜ਼ਗਾਰੀ ਖ਼ਿਲਾਫ਼ ਰੋਜ਼ਗਾਰ ਪ੍ਰਾਪਤੀ, ਨਸ਼ਾ ਵਿਰੋਧੀ ਮੁਹਿੰਮ ਅਤੇ ਸਨਅਤੀ ਪ੍ਰਦੂਸ਼ਣ ਰੋਕਣ ਲਈ ਭਵਿੱਖੀ ਸੰਘਰਸ਼ਾਂ ਦੀ ਰੂਪ-ਰੇਖਾ ਵੀ ਤਿਆਰ ਕੀਤੀ ਜਾਵੇਗੀ। ਫੈਡਰੇਸ਼ਨ ਦੇ ਪ੍ਰਧਾਨ ਅਬੀ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸੰਗਤਾਂ ਲਈ ਚਾਹ ਤੇ ਗੁਰੂ ਦੇ ਲੰਗਰ ਦਾ ਅਤੁੱਟ ਪ੍ਰਬੰਧ ਹੋਵੇਗਾ। ਉਨ੍ਹਾਂ ਸਮੂਹ ਇਲਾਕਾ ਵਾਸੀਆਂ ਅਤੇ ਨੌਜਵਾਨਾਂ ਨੂੰ ਪਰਿਵਾਰਾਂ ਸਮੇਤ ਇਸ ਮੇਲੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਬੀਬੀ ਸੁਖਵਿੰਦਰ ਕੌਰ ਪੰਚ, ਰਜਨੀ ਦੇਵੀ ਸਾਬਕਾ ਪੰਚ ਤੇ ਜਸਬੀਰ ਸਿੰਘ ਸਾਬਕਾ ਪੰਚ ਸਮੇਤ ਹੋਰਨਾਂ ਪਤਵੰਤਿਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।