23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪੰਜਾਬ ਦੇਸ਼ ਦਾ ਪਹਿਲਾ ਸੂਬਾ ਜਿਸ ਨੇ ਹਸਪਤਾਲਾਂ ਵਲੋਂ ਬਕਾਇਆ ਬਿੱਲਾਂ ਕਾਰਨ ਮ੍ਰਿਤਕ ਦੇਹਾਂ ਨੂੰ ਰੋਕ ਕੇ ਰੱਖਣ ’ਤੇ ਲਾਈ ਪਾਬੰਦੀ - ਜਤਿੰਦਰ ਸਿੰਘ ਸ਼ੰਟੀ

ਪੋਜੇਵਾਲ ਸਰਾਂ, 22 ਅਗਸਤ (ਨਵਾਂਗਰਾਈਂ, ਹਰਮੇਲ ਸਹੁੰਗੜਾ, ਬੂਥਗੜ੍ਹੀਆ)- ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕੁਲਦੀਪ ਰਿਜੋਰਟ ਨਵਾਂਗਰਾਂ ਵਿਖੇ ਖੁੱਲਾ ਸੁਣਵਾਈ ਕੈਂਪ ਲਗਾਇਆ। ਕੈਂਪ ਦੌਰਾਨ ਮੈਂਬਰ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਨਿਰਦੇਸ਼ ਜਾਰੀ ਕੀਤੇ।

Ad Position 21
No active advertisement
ਕੈਂਪ ਸਮੇਂ ਹਾਜ਼ਰ ਪਤਵੰਤੇ ਅਤੇ ਆਮ ਲੋਕ। ਤਸਵੀਰ : ਨਵਾਂਗਰਾਈਂ 23-08-2026
ਪੋਜੇਵਾਲ ਸਰਾਂ, 22 ਅਗਸਤ (ਨਵਾਂਗਰਾਈਂ, ਹਰਮੇਲ ਸਹੁੰਗੜਾ, ਬੂਥਗੜ੍ਹੀਆ)- ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕੁਲਦੀਪ ਰਿਜੋਰਟ ਨਵਾਂਗਰਾਂ ਵਿਖੇ ਖੁੱਲਾ ਸੁਣਵਾਈ ਕੈਂਪ ਲਗਾਇਆ। ਕੈਂਪ ਦੌਰਾਨ ਮੈਂਬਰ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਨਿਰਦੇਸ਼ ਜਾਰੀ ਕੀਤੇ। ਪੰਜਾਬ ਸਰਕਾਰ ਦੀ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਪਹਿਲਕਦਮੀ ਯੁੱਧ ਨਸ਼ਿਆਂ ਵਿਰੁੱਧ ਦੀ ਸ਼ਲਾਘਾ ਕਰਦਿਆਂ ਲੋਕਾਂ ਨੂੰ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦਾ ਸਾਥ ਦੇਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਲੋਕਾਂ ਦੀ ਵੱਡੀ ਭਾਗੀਦਾਰੀ ਨਾਲ ਇਸ ਮੁਹਿੰਮ ਨੂੰ ਇੱਕ ਜਨ-ਅੰਦੋਲਨ ਵਿੱਚ ਬਦਲਿਆ ਜਾ ਸਕਦਾ ਹੈ। ਉਨ੍ਹਾਂ ਇਸ ਬੁਰਾਈ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਾਰੇ ਹਿੱਸੇਦਾਰਾਂ ਵੱਲੋਂ ਤਾਲਮੇਲ ਭਰੇ ਯਤਨਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਮੌਕੇ ਵਿਧਾਇਕਾ ਬਲਾਚੌਰ ਸੰਤੋਸ਼ ਕਟਾਰੀਆ, ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ, ਐਸ.ਡੀ.ਐਮ. ਬਲਾਚੌਰ ਸੁਨੀਲ ਫੋਗਾਟ ਅਤੇ ਐਸ.ਪੀ. ਸਰਬਜੀਤ ਸਿੰਘ ਬਾਹੀਆ ਦੇ ਨਾਲ ਉਹਨਾਂ ਨੇ ਕਿਹਾ ਕਿ ਕਮਿਸ਼ਨ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਨਿਆਂ ਪਹੁੰਚਾਉਣ ਲਈ ਪੰਜਾਬ ਭਰ ਵਿੱਚ ਅਜਿਹੇ ਜਨਤਕ ਸੁਣਵਾਈ ਕੈਂਪ ਲਗਾ ਰਿਹਾ ਹੈ। ਇੱਕ ਵੱਡੀ ਪਹਿਲਕਦਮੀ ਨੂੰ ਉਜਾਗਰ ਕਰਦਿਆਂ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਮਿਸ਼ਨ ਦੇ ਸੁਝਾਵਾਂ ‘ਤੇ ਨੋਟੀਫਿਕੇਸ਼ਨ ਜਾਰੀ ਕਰਕੇ ਹਸਪਤਾਲਾਂ ਲਈ ਇਹ ਲਾਜ਼ਮੀ ਕਰ ਦਿੱਤਾ ਹੈ ਕਿ ਉਹ ਬਕਾਇਆ ਮੈਡੀਕਲ ਬਿੱਲਾਂ ਦੇ ਬਾਵਜੂਦ ਮ੍ਰਿਤਕ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਰੋਕਣ ਨਾ। ਉਨ੍ਹਾਂ ਕਿਹਾ ਕਿ ਪੰਜਾਬ ਅਜਿਹੇ ਹੁਕਮ ਜਾਰੀ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨਾਲ ਜ਼ਮੀਨੀ ਪੱਧਰ ‘ਤੇ ਮਨੁੱਖੀ ਅਧਿਕਾਰ ਹੋਰ ਮਜ਼ਬੂਤ ਹੋਏ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਬਕਾਇਆ ਬਿੱਲਾਂ ਕਾਰਨ ਮ੍ਰਿਤਕ ਦੇਹ ਨੂੰ ਰੋਕਣ ਵਾਲੇ ਕਿਸੇ ਵੀ ਹਸਪਤਾਲ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਮਿਸ਼ਨ ਨੇ ਨਾਗਰਿਕਾਂ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਰਿਪੋਰਟ ਕਰਨ ਦੇ ਯੋਗ ਬਣਾਉਣ ਲਈ ਵਿਸ਼ੇਸ਼ ਵਟਸਐਪ ਹੈਲਪਲਾਈਨ ਨੰਬਰ ਅਤੇ ਇੱਕ ਆਨਲਾਈਨ ਸ਼ਿਕਾਇਤ ਪੋਰਟਲ ਸ਼ੁਰੂ ਕੀਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਅਸਲ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਮਿਸ਼ਨ ਦੀ ਕੋਰ ਟੀਮ ਨਾਲ ਵੀ ਜਾਣ-ਪਛਾਣ ਕਰਵਾਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਖ-ਵੱਖ ਮੁੱਦਿਆਂ ਲਈ ਕੋਰ ਟੀਮ ਨਾਲ ਵੀ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 350 ਤੋਂ ਵੱਧ ਮੈਂਬਰਾਂ ਨੂੰ ਕੋਰ ਗਰੁੱਪ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਇਹ ਲੋਕ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਇਸ ਤੋਂ ਪਹਿਲਾਂ, ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਦਾ ਸਵਾਗਤ ਕਰਦਿਆਂ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਨੇ ਜ਼ਮੀਨੀ ਪੱਧਰ ‘ਤੇ ਖੁੱਲ੍ਹਾ ਸੁਣਵਾਈ ਕੈਂਪ ਲਗਾਉਣ ਲਈ ਕਮਿਸ਼ਨ ਦੀ ਸ਼ਲਾਘਾ ਕੀਤੀ। ਇਸ ਮੌਕੇ ਹੇਮੰਤ ਕੁਮਾਰ ਡੀ.ਐਸ.ਪੀ, ਗੁਰਮੁੱਖ ਸਿੰਘ ਤਹਿਸੀਲਦਾਰ, ਪਵਨ ਕੁਮਾਰ ਕਟਵਾਰਾਂ ਕਲਾਂ, ਲਖਵੀਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ, ਐਸ.ਡੀ.ਓ. ਮੰਡੀਕਰਨ ਬੋਰਡ ਜਗਜੀਤ ਸਿੰਘ, ਅਭਿਸ਼ੇਕ ਸ਼ਰਮਾ ਐਸ.ਐਚ.ਓ. ਪੋਜੇਵਾਲ, ਰਾਜਪਲਵਿੰਦਰ ਕੌਰ ਐਸ.ਐਚ.ਓ. ਬਲਾਚੌਰ, ਕਮਲ ਤਨੇਜਾ ਐਸ.ਐਚ.ਓ. ਕਾਠਗੜ੍ਹ, ਰਾਕੇਸ ਕੁਮਾਰ ਕਟਵਾਰਾਂ, ਸੁਨੀਤਾ ਰਾਣੀ ਸੁਨੀਤਾ ਚੈਰੀਟੇਬਲ ਹਸਪਤਾਲ, ਸਤਨਾਮ ਸਿੰਘ ਜ਼ਿਲ਼੍ਹਾ ਸਾਇੰਸ ਸੁਪਰਵਾਈਜ਼ਰ, ਪ੍ਰਮੋਦ ਕੁਮਾਰ, ਅਸ਼ੋਕ ਕੁਮਾਰ ਨਾਨੋਵਾਲ ਆਦਿ ਸਮੇਤ ਸਮੂਹ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਹੁਜਨ ਸਮਾਜ ਪਾਰਟੀ ਨੇ ਹਲਕਾ ਬਲਾਚੌਰ ’ਚ ਤੇਜ਼ ਕੀਤੀ ਸਿਆਸੀ ਸਰਗਰਮੀ,ਦਰਬਾਰਾ ਸਿੰਘ ਸਿਆਣਾ ਸ਼ਹਿਰੀ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ‘ਬਾਲ ਮੇਲੇ’ ਵਜੋਂ ਮਨਾਇਆ ਜਾਵੇਗਾ - ਸ਼ਸ਼ੀ ਰਾਣਾ, ਡਾ. ਪਵਨ ਕੁਮਾਰ
Ad Position 24