23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਬੀ. ਐਲ. ਐਮ. ਕਾਲਜ ਨਵਾਂਸ਼ਹਿਰ ਦਾ ਐਮ. ਏ. ਦਾ ਨਤੀਜਾ ਰਿਹਾ ਸ਼ਾਨਦਾਰ

ਨਵਾਂਸ਼ਹਿਰ, 22 ਅਗਸਤ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਐਮ. ਏ ਰਾਜਨੀਤਿਕ ਸ਼ਾਸ਼ਤਰ ਸਮੈਸਟਰ ਦੂਸਰੇ ਦੇ ਨਤੀਜੇ ’ਚੋਂ ਬੀ.

Ad Position 21
No active advertisement
ਬੀ. ਐਲ. ਐਮ ਕਾਲਜ ਨਵਾਂਸ਼ਹਿਰ ਦੀਆਂ ਐਮ. ਏ ਦੀਆਂ ਹੋਣਹਾਰ ਵਿਦਿਆਰਥਣਾਂ। 23-08-2026
ਨਵਾਂਸ਼ਹਿਰ, 22 ਅਗਸਤ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਐਮ. ਏ ਰਾਜਨੀਤਿਕ ਸ਼ਾਸ਼ਤਰ ਸਮੈਸਟਰ ਦੂਸਰੇ ਦੇ ਨਤੀਜੇ ’ਚੋਂ ਬੀ.ਐੱਲ.ਐੱਮ. ਗਰਲਜ਼ ਕਾਲਜ ਨਵਾਂਸ਼ਹਿਰ ਦੀਆਂ ਵਿਦਿਆਰਥਣਾਂ ਨੇ ਸੌ ਫ਼ੀਸਦੀ ਨਤੀਜਾ ਦਿੱਤਾ। ਕਾਲਜ ਪ੍ਰਿੰਸੀਪਲ ਤਰਨਪ੍ਰੀਤ ਕੌਰ ਵਾਲਿਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਮ. ਏ. ਰਾਜਨੀਤਿਕ ਸ਼ਾਸ਼ਤਰ ਸਮੈਸਟਰ ਦੂਸਰੇ ਦੀ ਗਗਨਦੀਪ ਕੌਰ ਨੇ ਐੱਸ.ਜੀ.ਪੀ.ਏ. 8.20 ਅੰਕ ਪ੍ਰਾਪਤ ਕਰਕੇ ਕਾਲਜ ’ਚੋਂ ਪਹਿਲਾ ਸਥਾਨ, ਸੁਖਵਿੰਦਰ ਕੌਰ ਨੇ ਐੱਸ.ਜੀ.ਪੀ.ਏ. 8.00 ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਦੂਸਰਾ ਸਥਾਨ ਅਤੇ ਤਲਵੀਨ ਨੇ ਐੱਸ.ਜੀ.ਪੀ.ਏ. 7.60 ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ’ਤੇ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦੇਸ਼ ਬੰਧੂ ਭੱਲਾ, ਸਕੱਤਰ ਵਿਨੋਦ ਭਾਰਦਵਾਜ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਨਤੀਜੇ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਰੈਲਮਾਜਰਾ ਨੇ ਸੈਂਟਰੀਐਂਟ ਫਾਰਮਾਸਿਊਟੀਕਲਸ ਦੀ ਮੋਬਾਈਲ ਮੈਡੀਕਲ ਟੀਮ ਦਾ ਕੀਤਾ ਸਨਮਾਨ ਅਗਲੀ ਖ਼ਬਰ ਬਹੁਜਨ ਸਮਾਜ ਪਾਰਟੀ ਨੇ ਹਲਕਾ ਬਲਾਚੌਰ ’ਚ ਤੇਜ਼ ਕੀਤੀ ਸਿਆਸੀ ਸਰਗਰਮੀ,ਦਰਬਾਰਾ ਸਿੰਘ ਸਿਆਣਾ ਸ਼ਹਿਰੀ ਪ੍ਰਧਾਨ ਨਿਯੁਕਤ
Ad Position 24