ਕਾਠਗੜ੍ਹ ਵਿਖੇ ਜਨਮ ਅਸ਼ਟਮੀ ਮੌਕੇ ਕਰਵਾਇਆ ਜਾਵੇਗਾ ਸਾਲਾਨਾ ਕੁਸ਼ਤੀ ਦੰਗਲ
ਪਹਿਲੀ ਝੰਡੀ ਦੇ ਜੇਤੂ ਨੂੰ ਮਿਲੇਗਾ ਸੋਨਾਲੀਕਾ ਟਰੈਕਟਰ
ਕਾਠਗੜ੍ਹ, 22 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)-ਗੁੱਗਾ ਜਾਹਰ ਪੀਰ ਦੀ ਅਪਾਰ ਕ੍ਰਿਪਾ ਸਦਕਾ ਅਤੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਸਾਲਾਨਾ ਵਿਸ਼ਾਲ ਕੁਸ਼ਤੀ ਦੰਗਲ 4 ਸਤੰਬਰ ਦਿਨ ਸ਼ੁੱਕਰਵਾਰ ਨੂੰ ਕਸਬਾ ਕਾਠਗੜ੍ਹ ਵਿਖੇ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਸਾਂਝੀ ਜਾਣਕਾਰੀ ਦਿੰਦਿਆਂ ਕਾਠਗੜ੍ਹ ਦੇ ਸਰਪੰਚ ਰਿਸ਼ੂ ਬਾਲਾ, ਅਖਾੜਾ ਡੇਰਾ ਟਿੱਬੀ ਸਾਹਿਬ ਕਾਠਗੜ੍ਹ ਦੇ ਗੱਦੀ ਨਸ਼ੀਨ ਬਾਬਾ ਸਖੀ ਰਾਮ ਨੰਬਰਦਾਰ, ਡੇਰਾ ਟਿੱਬੀ ਸਾਹਿਬ ਅਖਾੜੇ ਦੇ ਮੁੱਖ ਸੰਚਾਲਕ ਸੇਵਾਦਾਰ ਸਾਂਈ ਕਾਲੇਸ਼ਾਹ ਅਤੇ ਬਲਾਕ ਸੰਮਤੀ ਮੈਂਬਰ ਸੁਰੇਸ਼ ਕੁਮਾਰ ਪੈਨੀ ਪਹਿਲਵਾਨ ਨੇ ਦੱਸਿਆ ਕਿ ਦੰਗਲ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਸ
ਸਰਪੰਚ ਰਿਸ਼ੂ ਕਾਠਗੜ੍ਹ, ਸੇਵਾਦਾਰ ਸਾਂਈ ਕਾਲੇਸ਼ਾਹ ਅਤੇ ਬਲਾਕ ਸੰਮਤੀ ਮੈਂਬਰ ਸ਼ੁਰੇਸ਼ ਕੁਮਾਰ ਪੈਨੀ ਪਹਿਲਵਾਨ।
23-08-2026
ਕਾਠਗੜ੍ਹ, 22 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)-ਗੁੱਗਾ ਜਾਹਰ ਪੀਰ ਦੀ ਅਪਾਰ ਕ੍ਰਿਪਾ ਸਦਕਾ ਅਤੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਸਾਲਾਨਾ ਵਿਸ਼ਾਲ ਕੁਸ਼ਤੀ ਦੰਗਲ 4 ਸਤੰਬਰ ਦਿਨ ਸ਼ੁੱਕਰਵਾਰ ਨੂੰ ਕਸਬਾ ਕਾਠਗੜ੍ਹ ਵਿਖੇ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਸਾਂਝੀ ਜਾਣਕਾਰੀ ਦਿੰਦਿਆਂ ਕਾਠਗੜ੍ਹ ਦੇ ਸਰਪੰਚ ਰਿਸ਼ੂ ਬਾਲਾ, ਅਖਾੜਾ ਡੇਰਾ ਟਿੱਬੀ ਸਾਹਿਬ ਕਾਠਗੜ੍ਹ ਦੇ ਗੱਦੀ ਨਸ਼ੀਨ ਬਾਬਾ ਸਖੀ ਰਾਮ ਨੰਬਰਦਾਰ, ਡੇਰਾ ਟਿੱਬੀ ਸਾਹਿਬ ਅਖਾੜੇ ਦੇ ਮੁੱਖ ਸੰਚਾਲਕ ਸੇਵਾਦਾਰ ਸਾਂਈ ਕਾਲੇਸ਼ਾਹ ਅਤੇ ਬਲਾਕ ਸੰਮਤੀ ਮੈਂਬਰ ਸੁਰੇਸ਼ ਕੁਮਾਰ ਪੈਨੀ ਪਹਿਲਵਾਨ ਨੇ ਦੱਸਿਆ ਕਿ ਦੰਗਲ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਮੇਲਾ ਪਿੰਡ ਦੇ ਡੰਗਰ-ਵੱਛੇ, ਖੇਤੀਬਾੜੀ, ਮਾਲ-ਪਸ਼ੂ ਦੀ ਸਲਾਮਤੀ ਦੀ ਕਾਮਨਾ ਨੂੰ ਲੈ ਕੇ ਪੁਰਾਤਨ ਸਮੇਂ ਤੋਂ ਕਰਵਾਇਆ ਜਾਂਦਾ ਆ ਰਿਹਾ ਹੈ। ਇਸ ਵਾਰ ਵੀ ਕੁਸ਼ਤੀ ਪ੍ਰੇਮੀਆਂ ਨੂੰ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲਣਗੇ ਕਿਉਂਕਿ ਦੇਸ਼-ਵਿਦੇਸ਼ ਦੇ ਚੋਟੀ ਦੇ ਨਾਮਵਰ ਅਖਾੜਿਆਂ ਦੇ ਨਾਮੀ ਪਹਿਲਵਾਨ ਆਪਣੀ ਤਾਕਤ ਅਤੇ ਕਲਾ ਦੇ ਜੌਹਰ ਦਿਖਾਉਣਗੇ। ਪ੍ਰਬੰਧਕਾਂ ਮੁਤਾਬਕ ਸਾਲਾਨਾ ਦੰਗਲ ਦੀ ਪਹਿਲੀ ਪਟਕੇ ਦੀ ਕੁਸ਼ਤੀ ਦੇ ਜੇਤੂ ਮੱਲ ਨੂੰ ਸੋਨਾਲੀਕਾ ਟਰੈਕਟਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਪ-ਜੇਤੂ ਤੇ ਹੋਰ ਮੁੱਖ ਕੁਸ਼ਤੀਆਂ ਲਈ 3 ਮੋਟਰਸਾਈਕਲ, ਚਾਂਦੀ-ਪਿੱਤਲ ਦੇ ਗੁਰਜ ਅਤੇ ਵੱਡੇ ਨਕਦ ਇਨਾਮ ਰੱਖੇ ਗਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁਕਾਬਲੇ ਸਿਰਫ਼ ਪ੍ਰਮਾਣਿਤ ਅਤੇ ਮੰਨੇ-ਪ੍ਰਮੰਨੇ ਅਖਾੜਿਆਂ ਦੇ ਚੋਣਵੇਂ ਪਹਿਲਵਾਨਾਂ ਵਿੱਚਕਾਰ ਹੀ ਕਰਵਾਏ ਜਾਣਗੇ ਤਾਂ ਜੋ ਕੁਸ਼ਤੀ ਦੇ ਪੱਧਰ ਅਤੇ ਨਿਯਮਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਬਰਕਰਾਰ ਰੱਖਿਆ ਜਾ ਸਕੇ। ਗ੍ਰਾਮ ਪੰਚਾਇਤ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹੋ ਰਹੇ ਇਸ ਵਿਸ਼ਾਲ ਦੰਗਲ ਦਾ ਵਿਦੇਸ਼ਾਂ ਵਿੱਚ ਬੈਠੇ ਖੇਡ ਪ੍ਰੇਮੀਆਂ ਲਈ ਸਿੱਧਾ ਪ੍ਰਸਾਰਣ ਵੀ ਦਿਖਾਇਆ ਜਾਵੇਗਾ।