22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮਹਾਨ ਕੀਰਤਨ ਦਰਬਾਰ ਅਤੇ ਲੜੀਵਾਰ ਗੁਰਮਤਿ ਸਮਾਗਮ ਕਰਵਾਉਣ ਸੰਬੰਧੀ ਪੋਸਟਰ ਜਾਰੀ

ਨਵਾਂਸ਼ਹਿਰ, 22 ਅਗਸਤ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਠਵੇਂ ਮਹਾਨ ਕੀਰਤਨ ਦਰਬਾਰ ਕਰਵਾਉਣ ਦੀਆਂ ਤਿਆਰੀਆਂ ਅਰੰਭ ਕਰਨ ਸਬੰਧੀ ਇਕ ਬਹੁਤ ਭਰਵੀਂ ਮੀਟਿੰਗ ਸਥਾਨਕ ਗੁਰਦੁਆਰਾ ਗੁਰੂ ਅੰਗਦ ਨਗਰ ਨਵਾਂਸ਼ਹਿਰ ਵਿਖੇ ਹੋਈ। ਇਕੱਤਰਤਾ ਵਿੱਚ ਸ਼ਾਮਲ ਹੋਣ ਲਈ ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਸਾਹਿਬ ਵਾਲੇ ਅਤੇ ਪੰਥ ਦੇ ਪ੍ਰਸਿੱਧ ਵਿਦਵਾਨ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ ਵਿਸ਼ੇਸ਼ ਤੌਰ ’ਤੇ ਪਹੁੰਚੇ।

Ad Position 21
No active advertisement
ਗੁਰਮਤਿ ਸਮਾਗਮਾਂ ਸੰਬੰਧੀ ਪੋਸਟਰ ਜਾਰੀ ਕਰਦੇ ਹੋਏ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੈਂਬਰ। 23-08-2026
ਨਵਾਂਸ਼ਹਿਰ, 22 ਅਗਸਤ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਠਵੇਂ ਮਹਾਨ ਕੀਰਤਨ ਦਰਬਾਰ ਕਰਵਾਉਣ ਦੀਆਂ ਤਿਆਰੀਆਂ ਅਰੰਭ ਕਰਨ ਸਬੰਧੀ ਇਕ ਬਹੁਤ ਭਰਵੀਂ ਮੀਟਿੰਗ ਸਥਾਨਕ ਗੁਰਦੁਆਰਾ ਗੁਰੂ ਅੰਗਦ ਨਗਰ ਨਵਾਂਸ਼ਹਿਰ ਵਿਖੇ ਹੋਈ।ਇਕੱਤਰਤਾ ਵਿੱਚ ਸ਼ਾਮਲ ਹੋਣ ਲਈ ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਸਾਹਿਬ ਵਾਲੇ ਅਤੇ ਪੰਥ ਦੇ ਪ੍ਰਸਿੱਧ ਵਿਦਵਾਨ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਹ ਜਾਣਕਾਰੀ ਸਾਂਝੀ ਕਰਦੇ ਹੋਏ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਮੁਤਾਬਕ ਇਸ ਸਾਲ ਦਾ ਤਿੰਨ ਰੋਜ਼ਾ ਕੀਰਤਨ ਦਰਬਾਰ ਮਿਤੀ 14, 15 ਤੇ 16 ਨਵੰਬਰ ਨੂੰ ਹਰ ਸਾਲ ਦੀ ਤਰ੍ਹਾਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਂਡ ਵਿਖੇ ਤੇ 20 ਲੜੀਵਾਰ ਗੁਰਮਤਿ ਸਮਾਗਮ ਚੌਹਾਂ ਜ਼ਿਲ੍ਹਿਆਂ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਵਿੱਚ ਕਰਵਾਉਣ ਦੀ ਪ੍ਰਵਾਨਗੀ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਵਿੱਚ ਦਿੱਤੀ ਗਈ। ਇਨ੍ਹਾਂ ਸਮੁੱਚੇ ਕਾਰਜਾਂ ਦੀ ਸਰਪ੍ਰਸਤੀ ਸਤਿਕਾਰਯੋਗ ਬਾਬਾ ਸਤਿਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਨੂੰ ਸੌਂਪੀ ਗਈ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਉਹਨਾਂ ਦੀ ਅਰੰਭਤਾ ਗੁਰਦੁਆਰਾ ਟਾਹਲੀ ਸਾਹਿਬ ਨਵਾਂਸ਼ਹਿਰ ਤੋਂ 25 ਸਤੰਬਰ ਨੂੰ ਕੀਤੀ ਜਾਵੇਗੀ। ਉਪਰੰਤ ਇਹ ਲੜੀਵਾਰ ਗੁਰਮਤਿ ਸਮਾਗਮ ਪਿੰਡ ਉੜਾਪੜ, ਗੋਬਿੰਦਪੁਰ, ਆਕਲਿਆਣਾ, ਗੁ: ਸੜਕ ਵਾਲਾ ਲੰਗੜੋਆ, ਪਿੰਡ ਨੌਰਾ, ਗੁ: ਬਾਬਾ ਅਦਲੀ ਜੀ ਗਰਚਾ, ਗੁ: ਯਾਦਗਾਰ ਬਾਬਾ ਬੰਦਾ ਬਹਾਦਰ ਗੜ੍ਹਸ਼ੰਕਰ, ਸੰਤ ਬਾਬਾ ਉਂਕਾਰ ਸਿੰਘ ਚੈਰੀਟੇਬਲ ਹਸਪਤਾਲ ਮਹਿਤਪੁਰ ਉਲੱਦਣੀ, ਗੁ: ਸ਼ਹੀਦਾਂ ਸਿੰਘਾਂ ਲਸਾੜਾ, ਪਿੰਡ ਉਸਮਾਨਪੁਰ, ਗੁਰਦੁਆਰਾ ਟਾਹਲੀ ਸਾਹਿਬ ਸੁੱਧਾਮਾਜਰਾ, ਗੁ: ਸਿੰਘ ਸਭਾ ਅੱਡਾ ਲਾਰੀਆ ਰਾਹੋਂ, ਪਿੰਡ ਮੌਜੋਵਾਲ ਮਜਾਰਾ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾ, ਗੁਰਦੁਆਰਾ ਚਰਨ ਕੰਵਲ ਸਾਹਿਬ ਮਾਛੀਵਾੜਾ, ਤਹਿਸੀਲ ਪੱਧਰੀ ਸਮਾਗਮ ਬਲਾਚੌਰ, ਗੁ: ਅਕਾਲ ਬੁੰਗਾ ਕੁੱਟੀਆ ਅਲਾਚੌਰ ਗੁ: ਚਰਨ ਕੰਵਲ ਸਾਹਿਬ ਬੰਗਾ ਅਤੇ ਸੰਪੂਰਨਤਾ ਸਮਾਗਮ ਗੁਰਦੁਆਰਾ ਗੁਰੂ ਨਾਨਕ ਨਗਰ ਨਵਾਂਸ਼ਹਿਰ ਵਿਖੇ ਹੋਣਗੇ। ਸੁਸਾਇਟੀ ਵਲੋਂ ਸਟੇਜ ਸਕੱਤਰ ਭਾਈ ਤਰਲੋਚਨ ਸਿੰਘ ਖਟਕੜ ਕਲਾਂ ਵਲੋਂ ਸੰਗਤਾਂ ਨੂੰ ਜੀ ਆਇਆਂ ਕਿਹਾ ਗਿਆ। ਮੀਟਿੰਗ ਦੌਰਾਨ ਸੁਸਾਇਟੀ ਦੇ ਪ੍ਰਸਿੱਧ ਵਿਦਵਾਨ ਅਤੇ ਕਥਾਵਾਚਕ ਗਿਆਨੀ ਸਰਬਜੀਤ ਸਿੰਘ ਨੇ ਵੀ ਸੰਬੋਧਨ ਕੀਤਾ। ਮੀਟਿੰਗ ਨੂੰ ਸੰਬੋਧਨ ਕਰਨ ਵਾਲਿਆਂ ਵਿੱਚ ਸੰਤ ਬਾਬਾ ਨਛੱਤਰ ਸਿੰਘ ਅਕਾਲ ਬੁੰਗਾ ਕੁਟੀਆ ਅਲਾਚੌਰ ਵਾਲੇ, ਦਿਲਬਾਗ ਸਿੰਘ ਸ਼ੇਰੇ ਪੰਜਾਬ ਸੇਵਾਦਲ ਰਾਹੋਂ, ਭਾਈ ਜੋਗਾ ਸਿੰਘ ਢਾਹਾਂ, ਮਾ: ਬਲਬੀਰ ਸਿੰਘ ਭਾਈ ਘਨ੍ਹਈਆ ਜੀ ਸੇਵਕ ਜਥਾ ਜਾਡਲਾ, ਮਲਕੀਤ ਸਿੰਘ ਕਾਹਲੋਂ ਚੇਅਰਮੈਨ ਗੁ: ਅਡਾਂ ਲਾਰੀਆਂ ਰਾਹੋਂ, ਸੁਖਵਿੰਦਰ ਸਿੰਘ ਗੋਬਿੰਦਪੁਰ, ਗੋਪਾਲ ਸਿੰਘ ਰੱਕੜ ਢਾਹਾਂ, ਸੁਮੀਤ ਪ੍ਰਹਾਰ ਨਗਰ ਕੌਂਸਲਰ, ਕੈਪਟਨ ਸਤਨਾਮ ਸਿੰਘ ਦੁਪਾਲਪੁਰ, ਸੀਨੀਅਰ ਐਡਵੋਕੇਟ ਮਦਨ ਗੋਪਾਲ, ਤਰਲੋਚਨ ਸਿੰਘ ਖਟਕੜ ਕਲਾਂ, ਤਰਲੋਕ ਸਿੰਘ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੜ੍ਹਸ਼ੰਕਰ, ਸੁਖਵਿੰਦਰ ਸਿੰਘ ਗੋਬਿੰਦਪੁਰ ਅਤੇ ਸੁਖਵਿੰਦਰ ਸਿੰਘ ਸਕੱਤਰ ਚੱਕਦਾਨਾ ਵੀ ਸ਼ਾਮਲ ਸਨ। ਇਸ ਮੌਕੇ ਜਥੇਬੰਦੀਆਂ ਦੀ ਪ੍ਰਵਾਨਗੀ ਸਮਾਗਮਾਂ ਦਾ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਜਸਵੀਰ ਸਿੰਘ ਢਿਲੋਂ ਮਾਛੀਵਾੜਾ, ਕੁਲਜਿੰਦਰਜੀਤ ਸਿੰਘ ਸੋਢੀ ਬੰਗਾ, ਸੁਖਵੰਤ ਸਿੰਘ ਚੀਮਾ, ਸੁਸਾਇਟੀ ਸਰਪ੍ਰਸਤ ਉੱਤਮ ਸਿੰਘ ਸੇਠੀ, ਉਪ ਮੁੱਖ ਸੇਵਾਦਾਰ ਦੀਦਾਰ ਸਿੰਘ, ਜਗਜੀਤ ਸਿੰਘ ਜਨਰਲ ਸਕੱਤਰ, ਜਗਦੀਪ ਸਿੰਘ ਕੈਸ਼ੀਅਰ, ਪਰਮਿੰਦਰ ਸਿੰਘ ਕੰਵਲ, ਇੰਦਰਜੀਤ ਸਿੰਘ ਬਾਹੜਾ, ਕੁਲਵੰਤ ਕੌਰ ਕੌਂਸਲਰ, ਰਿਤੂ ਬਡਵਾਲ ਕੌਂਸਲਰ, ਗੁਰਜੀਤ ਕੌਰ ਸਰਪੰਚ ਰਾਮਰਾਏਪੁਰ, ਚਰਨ ਸਿੰਘ ਗੋਬਿੰਦਪੁਰ, ਊਧਮ ਸਿੰਘ ਗੋਬਿੰਦਪੁਰ, ਹਰਜਿੰਦਰ ਸਿੰਘ ਅਟਾਰੀ, ਹਰਦੀਪ ਸਿੰਘ ਗੜ੍ਹ ਪਧਾਣਾ, ਰਜਿੰਦਰ ਸਿੰਘ ਚੱਕ ਸਿੰਘਾ, ਸਤਵਿੰਦਰ ਸਿੰਘ ਨੌਰਾ, ਜੋਗਾ ਸਿੰਘ ਐਸ.ਡੀ.ਓ., ਰਵਿੰਦਰ ਸਿੰਘ ਆਈ.ਟੀ.ਓ. ਚੱਕਦਾਨਾ, ਦਿਲਬਾਗ ਸਿੰਘ ਉਸਮਾਨਪੁਰ, ਸਤਨਾਮ ਸਿੰਘ ਰੁੜਕੀ ਖਾਸ, ਰਛਪਾਲ ਸਿੰਘ, ਸੁਰਿੰਦਰ ਸਿੰਘ ਕਰਮ ਲਧਾਣਾ, ਸੁਖਵਿੰਦਰ ਸਿੰਘ ਲਸਾੜਾ, ਸਤਨਾਮ ਸਿੰਘ ਲਸਾੜਾ, ਸੁਰਿੰਦਰ ਸਿੰਘ ਸੋਇਤਾ, ਚਰਨ ਸਿੰਘ ਉੜਾਪੜ, ਮੱਖਣ ਸਿੰਘ ਗਰੇਵਾਲ, ਗੁਰਦਿਆਲ ਸਿੰਘ ਮਝੂਰ, ਗੁਰਮੇਲ ਸਿੰਘ ਉੜਾਪੜ, ਸੁਰਜੀਤ ਸਿੰਘ ਮਹਿਤਪੁਰੀ, ਭਾਈ ਬਲਵੀਰ ਸਿੰਘ ਸੋਇਤਾ, ਹਰਮਿੰਦਰ ਸਿੰਘ ਪ੍ਰਧਾਨ ਉਸਮਾਨਪੁਰ, ਬਲਵਿੰਦਰ ਸਿੰਘ ਉਸਮਾਨਪੁਰ, ਸੇਵਾ ਸਿੰਘ, ਗੁਰਨਾਮ ਸਿੰਘ ਲੰਗੜੋਆ, ਪਲਵਿੰਦਰ ਸਿੰਘ ਕਰਿਆਮ, ਜਗਤਾਰ ਸਿੰਘ ਖਾਲਸਾ ਮਹਿੰਦੀਪੁਰ ਆਦਿ ਵਡੀ ਗਿ ਣਤੀ ਵਿਚ ਸੰਗਤਾਂ ਵਲੋਂ ਸ਼ਮੂਲੀਅਤ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਪ੍ਰਤੀਯੋਗਤਾ ’ਚ ਪ੍ਰੀਖਿਆਰਥੀਆਂ ਨੂੰ ਵਧੀਆ ਇਨਾਮ ਦਿੱਤੇ ਜਾਣਗੇ - ਡਾ. ਕਸ਼ਮੀਰ ਚੰਦ ਅਗਲੀ ਖ਼ਬਰ ਕਰਨਾਣਾ ਵਿਖੇ ਸੰਤ ਬਾਬਾ ਹਜ਼ਾਰਾ ਸਿੰਘ ਦੀ ਬਰਸੀ ’ਤੇ ਜੋੜ ਮੇਲਾ ਕਰਵਾਇਆ
Ad Position 24