22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਤੀਆਂ ਦਾ ਤਿਉਹਾਰ ਮਨਾਇਆ

ਬੰਗਾ, 22 ਅਗਸਤ (ਧਰਮਵੀਰ ਪਾਲ) - ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ, ਚਾਅ ਤੇ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੀ ਅਮੀਰ ਲੋਕ ਵਿਰਾਸਤ, ਰਵਾਇਤਾਂ ਤੇ ਪਰੰਪਰਾਵਾਂ ਦੀ ਸੁੰਦਰ ਝਲਕ ਵੇਖਣ ਨੂੰ ਮਿਲੀ।

Ad Position 21
No active advertisement
ਅਜੀਤ ਡੈਸਕ 23-08-2026
ਬੰਗਾ, 22 ਅਗਸਤ (ਧਰਮਵੀਰ ਪਾਲ) - ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ, ਚਾਅ ਤੇ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੀ ਅਮੀਰ ਲੋਕ ਵਿਰਾਸਤ, ਰਵਾਇਤਾਂ ਤੇ ਪਰੰਪਰਾਵਾਂ ਦੀ ਸੁੰਦਰ ਝਲਕ ਵੇਖਣ ਨੂੰ ਮਿਲੀ। ਸਮਾਗਮ ਨੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ, ਰਚਨਾਤਮਕਤਾ ਅਤੇ ਆਤਮ-ਵਿਸ਼ਵਾਸ ਦਾ ਪ੍ਰਦਰਸ਼ਨ ਕਰਨ ਲਈ ਇੱਕ ਸ਼ਾਨਦਾਰ ਮੰਚ ਪ੍ਰਦਾਨ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਸ੍ਰੀਮਤੀ ਨੀਨਾ ਭਾਰਦਵਾਜ ਅਤੇ ਮੈਨੇਜਮੈਂਟ ਮੈਂਬਰਾਂ ਦੇ ਨਿੱਘੇ ਸਵਾਗਤ ਨਾਲ ਹੋਈ। ਪ੍ਰਿੰਸੀਪਲ ਮੈਡਮ ਤੋਂ ਪ੍ਰੋਗਰਾਮ ਸ਼ੁਰੂ ਕਰਨ ਦੀ ਆਗਿਆ ਲੈਣ ਉਪਰੰਤ ਸੱਭਿਆਚਾਰਕ ਪ੍ਰੋਗਰਾਮ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਅੱਗੇ ਵਧਿਆ। ਪ੍ਰੋਗਰਾਮ ਦੀ ਸ਼ੁਰੂਆਤ ਭਾਸ਼ਣ ਨਾਲ ਹੋਈ। ਕਲਾਸ 12ਵੀਂ ਸਾਇੰਸ ਦੇ ਅਰਸ਼ਦੀਪ ਨੇ ਤੀਆਂ ਦੇ ਮਹੱਤਵ, ਰਵਾਇਤਾਂ ਤੇ ਪੰਜਾਬੀ ਤੇ ਭਾਰਤੀ ਸੱਭਿਆਚਾਰ ਵਿੱਚ ਇਸ ਦੇ ਵਿਸ਼ੇਸ਼ ਸਥਾਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਤੀਆਂ ਵਰਗੇ ਤਿਉਹਾਰ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ, ਪਰਿਵਾਰਕ ਤੇ ਸਮਾਜਿਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤੱਕ ਰਵਾਇਤਾਂ ਨੂੰ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਤੋਂ ਬਾਅਦ ਕਲਾਸ ਤੀਜੀ ਫਰੌਸਟ ਦੀ ਗੁਰਦਿੱਤ ਕੌਰ ਨੇ ਤੀਆਂ ਦੇ ਸੱਭਿਆਚਾਰਕ ਮਹੱਤਵ ਤੇ ਆਪਣੀਆਂ ਰਵਾਇਤਾਂ ਤੇ ਵਿਰਾਸਤ ਨੂੰ ਸੰਭਾਲ ਕੇ ਰੱਖਣ ਦੀ ਲੋੜ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਵਿੱਚ ਕਵਿਤਾਵਾਂ ਨੇ ਵੀ ਵਿਸ਼ੇਸ਼ ਰੰਗ ਭਰਿਆ। ਪ੍ਰਿੰਸੀਪਲ ਸ੍ਰੀਮਤੀ ਨੀਨਾ ਭਾਰਦਵਾਜ਼ ਨੇ ਤੀਆਂ ਦੇ ਡੂੰਘੇ ਸੱਭਿਆਚਾਰਕ ਮਹੱਤਵ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਅਜਿਹੇ ਤਿਉਹਾਰ ਸਾਨੂੰ ਆਪਣੀਆਂ ਜੜ੍ਹਾਂ ਨਾਲ ਜੋੜਦੇ ਹਨ ਤੇ ਸਾਡੀਆਂ ਰਵਾਇਤਾਂ, ਸੰਸਕਾਰਾਂ ਤੇ ਸੱਭਿਆਚਾਰਕ ਪਛਾਣ ਨੂੰ ਕਾਇਮ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਅਮੀਰ ਵਿਰਾਸਤ ਦਾ ਸਤਿਕਾਰ ਕਰਨ ਤੇ ਇਨ੍ਹਾਂ ਪ੍ਰੰਪਰਾਵਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਾਬਾ ਗੋਲਾ ਸਕੂਲ ਬੰਗਾ ’ਚ ‘ਬਿਜ਼ਨਸ ਬਲਾਸਟਰ ਮੇਲਾ’ ਸਫ਼ਲਤਾਪੂਰਵਕ ਕਰਵਾਇਆ ਅਗਲੀ ਖ਼ਬਰ ਡਾ. ਅੰਬੇਡਕਰ ਪ੍ਰਤੀਯੋਗਤਾ ’ਚ ਪ੍ਰੀਖਿਆਰਥੀਆਂ ਨੂੰ ਵਧੀਆ ਇਨਾਮ ਦਿੱਤੇ ਜਾਣਗੇ - ਡਾ. ਕਸ਼ਮੀਰ ਚੰਦ
Ad Position 24