22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਬਲਾਚੌਰ ਵਿਖੇ 12 ਸਤੰਬਰ ਨੂੰ ਹੋਣ ਵਾਲੀ ‘ਪੰਜਾਬ ਬਚਾਓ’ ਰੈਲੀ ਸੰਬੰਧੀ ਪਿੰਡ ਮੋਹਰ ਵਿਖੇ ਵਿਸ਼ੇਸ਼ ਮੀਟਿੰਗ

ਬਲਾਚੌਰ, 22 ਅਗਸਤ (ਨਰੇਸ਼ ਧੌਲ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਵੱਲੋਂ ਬਲਾਚੌਰ ਵਿਖੇ 12 ਸਤੰਬਰ ਨੂੰ ਕੀਤੀ ਜਾ ਰਹੀ ‘ਪੰਜਾਬ ਬਚਾਓ’ ਰੈਲੀ ਸਬੰਧੀ ਵਿਧਾਨ ਸਭਾ ਹਲਕਾ ਬਲਾਚੌਰ ਦੇ ਇੰਚਾਰਜ ਚੌਧਰੀ ਹਨੀ ਟੌਂਸਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਸੀਨੀਅਰ ਅਕਾਲੀ ਆਗੂ ਪ੍ਰਧਾਨ ਹਰਦੇਵ ਸਿੰਘ ਰਾਣਾ ਦੇ ਗ੍ਰਹਿ ਪਿੰਡ ਮੋਹਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵੱਖ-ਵੱਖ ਆਗੂਆਂ ਵੱਲੋਂ ਜਿੱਥੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਹਿੱਤ ਵਿਚਾਰ ਵਟਾਂਦਰੇ ਕੀਤੇ ਗਏ ਉੱਥੇ 12 ਸਤੰਬਰ ਦੀ ਰੈਲੀ ਨੂੰ ਕਾਮਯਾਬ ਕਰਨ ਲਈ ਵੀ ਵਿਸ਼ੇਸ਼ ਤੌਰ ’ਤੇ ਸਲਾਹ ਮਸ਼ਵਰੇ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 23-08-2026
ਬਲਾਚੌਰ, 22 ਅਗਸਤ (ਨਰੇਸ਼ ਧੌਲ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਵੱਲੋਂ ਬਲਾਚੌਰ ਵਿਖੇ 12 ਸਤੰਬਰ ਨੂੰ ਕੀਤੀ ਜਾ ਰਹੀ ‘ਪੰਜਾਬ ਬਚਾਓ’ ਰੈਲੀ ਸਬੰਧੀ ਵਿਧਾਨ ਸਭਾ ਹਲਕਾ ਬਲਾਚੌਰ ਦੇ ਇੰਚਾਰਜ ਚੌਧਰੀ ਹਨੀ ਟੌਂਸਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਸੀਨੀਅਰ ਅਕਾਲੀ ਆਗੂ ਪ੍ਰਧਾਨ ਹਰਦੇਵ ਸਿੰਘ ਰਾਣਾ ਦੇ ਗ੍ਰਹਿ ਪਿੰਡ ਮੋਹਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵੱਖ-ਵੱਖ ਆਗੂਆਂ ਵੱਲੋਂ ਜਿੱਥੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਹਿੱਤ ਵਿਚਾਰ ਵਟਾਂਦਰੇ ਕੀਤੇ ਗਏ ਉੱਥੇ 12 ਸਤੰਬਰ ਦੀ ਰੈਲੀ ਨੂੰ ਕਾਮਯਾਬ ਕਰਨ ਲਈ ਵੀ ਵਿਸ਼ੇਸ਼ ਤੌਰ ’ਤੇ ਸਲਾਹ ਮਸ਼ਵਰੇ ਕੀਤੇ ਗਏ। ਇਕੱਤਰ ਪਿੰਡ ਵਾਸੀਆਂ ਤੇ ਇਲਾਕਾ ਵਾਸੀਆਂ ਨੂੰ ਇਸ ਰੈਲੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ। ਇਸ ਦੌਰਾਨ ਨਵ - ਨਿਯੁਕਤ ਸੀਨੀਅਰ ਮੀਤ ਪ੍ਰਧਾਨ ਪੰਜਾਬ ਸਰਦਾਰ ਦਿਲਾਵਰ ਸਿੰਘ ਦਿਲੀ ਰਾਣੇਵਾਲ ਟੱਪਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਪ੍ਰਧਾਨ ਦਿਲਾਵਰ ਸਿੰਘ ਨੇ ਜਿੱਥੇ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਉੱਥੇ ਪਿੰਡ ਮੋਹਰ ਵਾਸੀਆਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਡੀ. ਐਸ. ਪੀ. ਸਤਨਾਮ ਸਿੰਘ ਭਾਟੀਆ, ਮੋਹਣ ਸਿੰਘ ਟੱਪਰੀਆਂ, ਦਲਜੀਤ ਸਿੰਘ ਮਾਣੇਵਾਲ, ਸੁਰਜੀਤ ਕੋਹਲੀ, ਬੂਟਾ ਸਿੰਘ ਮੰਢਿਆਣੀ, ਹਰਦੇਵ ਸਿੰਘ ਰਾਣਾ ਸਾਬਕਾ ਸਰਪੰਚ, ਕੁਲਦੀਪ ਸਿੰਘ ਨੰਬਰਦਾਰ, ਬਲਵਿੰਦਰ ਸਿੰਘ ਬਿੰਦਾ, ਬਲਵਿੰਦਰ ਸਿੰਘ ਪੰਚ, ਜਸਪਾਲ ਸਿੰਘ ਜੱਸੀ, ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਜਸਵਿੰਦਰ ਸਿੰਘ ਜੌਸ਼ੀਲਾ, ਬੀਰਾ ਰਾਮ, ਸਰਬਜੀਤ ਕੌਰ, ਦਲਾਵਰ ਸਿੰਘ, ਸਤਨਾਮ ਸਿੰਘ ਤੇ ਹੋਰ ਵੱਖ-ਵੱਖ ਸ਼ਖਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਲਲਿਤ ਚੌਧਰੀ ਦੇ ਅਕਾਲ ਚਲਾਣੇ ’ਤੇ ਸਤਿਗੁਰੂ ਓਂਕਾਰਾ ਨੰਦ ਅਨੁਭਵਾ ਨੰਦ ਭੂਰੀ ਵਾਲੇ ਪ੍ਰਬੰਧਕ ਕਮੇਟੀ ਵਲੋਂ ਦੁੱਖ... ਅਗਲੀ ਖ਼ਬਰ ਡਾ. ਹਰਭਜਨ ਸਿੰਘ ਪਰਿਹਾਰ ਕਰਨਾਣਾ ‘ਭਾਰਤ ਤਿੱਬਤ ਸਹਿਯੋਗ ਮੰਚ ਪੰਜਾਬ’ ਦੇ ਸਰਪ੍ਰਸਤ ਨਿਯੁਕਤ
Ad Position 24