23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸਮੂਹ ਬੰਦੀ ਸਿੰਘਾਂ ਦੀ ਰਿਹਾਈ ਸਰਕਾਰ ਨੂੰ ਬਿਨਾਂ ਸ਼ਰਤ ਕਰਨੀ ਚਾਹੀਦੀ ਹੈ - ਜਥੇਦਾਰ ਜਸਵੀਰ ਸਿੰਘ ਰੋਡੇ

ਪੱਲੀ ਝਿੱਕੀ, 23 ਅਗਸਤ (ਕੁਲਦੀਪ ਸਿੰਘ ਪਾਬਲਾ)- ਸ਼ਹੀਦ ਬਾਬਾ ਬੇਅੰਤ ਸਿੰਘ ਦੀ ਯਾਦ ਵਿੱਚ ਗੁਰਦੁਆਰਾ ਸ਼ਹੀਦਾਂ ਸਿੰਘਾਂ ਪਿੰਡ ਚੌਹੜਾ, ਡਘਾਮ ਕੋਟ ਪੱਲੀਆਂ ਵਿਖੇ ਮਹਾਨ ਗੁਰਮਤਿ ਬਰਸੀ ਸਮਾਗਮ ਜਥੇਦਾਰ ਸਵਰਨਜੀਤ ਸਿੰਘ ਮੁਖੀ ਤਰਨਾ ਦਲ ਦੁਆਬਾ ਦੇ ਪ੍ਰਬੰਧਾਂ ਹੇਠ ਬੜੀ ਸ਼ਰਧਾ ਪੂਰਵਕ ਕਰਵਾਇਆ ਗਿਆ। ਇਸ ਬਰਸੀ ਸਮਾਗਮ ਦੌਰਾਨ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਜਥਾ ਭਾਈ ਬਲਵੰਤ ਸਿੰਘ ਬਕਾਪੁਰ ਵਾਲੇ ਅਤੇ ਭਾਈ ਬਿਕਰਮਜੀਤ ਸਿੰਘ ਮਹਿੰਦਪੁਰ ਦੇ ਜਥਿਆਂ ਨੇ ਰਸ ਭਿੰਨਾ ਕੀਰਤਨ ਕੀਤਾ, ਕਥਾਵਾਚਕ ਗਿਆਨੀ ਬਲਕਾਰ ਸਿੰਘ ਗੁਰੂ ਨਾਨਕ ਦਲ ਮੜੀਆਂ ਵਾਲੇ ਨੇ ਸੰਗਤਾਂ ਨੂੰ ਕਥਾ ਨਾਲ ਜੋੜਿਆ ਅਤੇ ਪੰਥ ਪ੍ਰਸਿੱਧ ਕਵੀਸ਼ਰੀ ਜਥਾ ਗਿਆਨੀ ਕੇਵਲ ਸਿੰਘ ਮਹਿਤਾ ਚੌਂਕ ਵਾਲਿਆਂ ਨੇ ਸ਼ਹੀਦਾਂ ਦੇ ਇਤਿਹਾਸ ਸੁਣਾ ਕੇ ਸੰਗਤਾਂ ਵਿੱਚ ਜੋਸ਼ ਭਰਿਆ।

Ad Position 21
No active advertisement
ਅਜੀਤ ਡੈਸਕ 24-08-2026
ਪੱਲੀ ਝਿੱਕੀ, 23 ਅਗਸਤ (ਕੁਲਦੀਪ ਸਿੰਘ ਪਾਬਲਾ)- ਸ਼ਹੀਦ ਬਾਬਾ ਬੇਅੰਤ ਸਿੰਘ ਦੀ ਯਾਦ ਵਿੱਚ ਗੁਰਦੁਆਰਾ ਸ਼ਹੀਦਾਂ ਸਿੰਘਾਂ ਪਿੰਡ ਚੌਹੜਾ, ਡਘਾਮ ਕੋਟ ਪੱਲੀਆਂ ਵਿਖੇ ਮਹਾਨ ਗੁਰਮਤਿ ਬਰਸੀ ਸਮਾਗਮ ਜਥੇਦਾਰ ਸਵਰਨਜੀਤ ਸਿੰਘ ਮੁਖੀ ਤਰਨਾ ਦਲ ਦੁਆਬਾ ਦੇ ਪ੍ਰਬੰਧਾਂ ਹੇਠ ਬੜੀ ਸ਼ਰਧਾ ਪੂਰਵਕ ਕਰਵਾਇਆ ਗਿਆ। ਇਸ ਬਰਸੀ ਸਮਾਗਮ ਦੌਰਾਨ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਜਥਾ ਭਾਈ ਬਲਵੰਤ ਸਿੰਘ ਬਕਾਪੁਰ ਵਾਲੇ ਅਤੇ ਭਾਈ ਬਿਕਰਮਜੀਤ ਸਿੰਘ ਮਹਿੰਦਪੁਰ ਦੇ ਜਥਿਆਂ ਨੇ ਰਸ ਭਿੰਨਾ ਕੀਰਤਨ ਕੀਤਾ, ਕਥਾਵਾਚਕ ਗਿਆਨੀ ਬਲਕਾਰ ਸਿੰਘ ਗੁਰੂ ਨਾਨਕ ਦਲ ਮੜੀਆਂ ਵਾਲੇ ਨੇ ਸੰਗਤਾਂ ਨੂੰ ਕਥਾ ਨਾਲ ਜੋੜਿਆ ਅਤੇ ਪੰਥ ਪ੍ਰਸਿੱਧ ਕਵੀਸ਼ਰੀ ਜਥਾ ਗਿਆਨੀ ਕੇਵਲ ਸਿੰਘ ਮਹਿਤਾ ਚੌਂਕ ਵਾਲਿਆਂ ਨੇ ਸ਼ਹੀਦਾਂ ਦੇ ਇਤਿਹਾਸ ਸੁਣਾ ਕੇ ਸੰਗਤਾਂ ਵਿੱਚ ਜੋਸ਼ ਭਰਿਆ। ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਨੇ ਆਖਿਆ ਕਿ ਸਰਕਾਰ ਸਮੂਹ ਬੰਦੀ ਸਿੰਘਾਂ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕਰੇ ਤੇ ਕੌਮੀ ਇਨਸਾਫ ਮੋਰਚੇ ਵੱਲੋਂ ਚੰਡੀਗੜ੍ਹ ਵਿੱਚ ਬੰਦੀ ਸਿੰਘਾਂ ਨੂੰ ਰਿਹਾ ਕਰਵਾਉਣ ਲਈ ਕੱਢੇ ਮਾਰਚ ਵਿੱਚ ਗ੍ਰਿਫਤਾਰ ਕੀਤੇ ਨੌਜਵਾਨਾਂ ਨੂੰ ਤੁਰੰਤ ਛੱਡੇ ਅਤੇ ਉਹਨਾਂ ’ਤੇ ਦਰਜ ਕੀਤੇ ਪਰਚੇ ਵਾਪਸ ਲਏ ਜਾਣ ਅਤੇ ਪੰਥਕ ਆਗੂਆਂ ਨਾਲ ਗੱਲਬਾਤ ਕਰਕੇ ਸਰਕਾਰ ਸਾਰੇ ਮਸਲੇ ਹੱਲ ਕਰ ਸਕਦੀ, ਸਰਕਾਰ ਸਿੱਖ ਕੌਮ ਨੂੰ ਜਲੀਲ ਨਾ ਕਰੇ। ਉਹਨਾਂ ਅੱਗੇ ਕਿਹਾ ਜਥੇਦਾਰ ਸਵਰਨਜੀਤ ਸਿੰਘ ਸਿੱਖਾਂ ਤੇ ਸਮਾਜ ਪ੍ਰਤੀ ਮਹਾਨ ਸੇਵਾਵਾਂ ਕਰਦੇ ਹਨ, ਹਰ ਵਖਤ ਲੋਕ ਭਲਾਈ ਦੇ ਕਾਰਜ ਲਈ ਤੱਤਪਰ ਰਹਿੰਦੇ ਹਨ। ਇਸ ਤੋਂ ਇਲਾਵਾ ਸਮਾਗਮ ਵਿੱਚ ਪਹੁੰਚੀਆਂ ਸ਼ਖ਼ਸੀਅਤ ਦਾ ਜਥੇਦਾਰ ਸਵਰਨਜੀਤ ਸਿੰਘ ਮੁਖੀ ਮਿਸ਼ਲ ਸ਼ਹੀਦਾਂ ਤਰਨਾ ਦਲ ਦੁਆਬਾ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਜਥੇਦਾਰ ਬਾਬਾ ਨਾਗਰ ਸਿੰਘ ਤਰਨਾ ਦਲ ਹਰੀਆਂ ਵੇਲਾਂ, ਬਾਬਾ ਸਰਵਣ ਸਿੰਘ ਰਸਾਲਦਾਰ ਬੁੱਢਾ ਦਲ, ਸੰਤ ਜਤਿੰਦਰ ਸਿੰਘ ਗੋਬਿੰਦ ਬਾਗ ਵਾਲੇ ਕਾਰਜਕਾਰੀ ਪ੍ਰਧਾਨ ਪੰਥਕ ਦਲ, ਸੰਤ ਬਾਬਾ ਨਛੱਤਰ ਸਿੰਘ ਅਲਾਚੌਰ ਵਾਲੇ, ਸੰਤ ਬਾਬਾ ਚਰਨਜੀਤ ਸਿੰਘ ਜੱਸੋਵਾਲ ਮੈਂਬਰ ਐਸ.ਜੀ.ਪੀ.ਸੀ, ਸੁਆਮੀ ਬਾਬਾ ਹਰਨਾਮ ਸਿੰਘ, ਸੰਤ ਮਾਤਾ ਜਸਪ੍ਰੀਤ ਕੌਰ ਮਾਹਿਲਪੁਰ ਬੂੰਗੇ ਵਾਲੇ, ਬਾਬਾ ਸੁਖਵਿੰਦਰ ਸਿੰਘ ਅਗਵਾਨ, ਜਥੇਦਾਰ ਤਜਿੰਦਰ ਸਿੰਘ ਲੰਬੜਦਾਰ, ਚੇਅਰਮੈਨ ਇੰਦਰਜੀਤ ਸਿੰਘ ਵਾਰੀਆ, ਬਾਬਾ ਪ੍ਰੇਮ ਸਿੰਘ ਸਮਰਾਏ, ਜਥੇਦਾਰ ਅੰਗਰੇਜ ਸਿੰਘ ਖਿਦੋਵਾਲੀ, ਜਥੇਦਾਰ ਸੁਖਦੀਪ ਸਿੰਘ ਸੁਕਾਰ, ਜਥੇਦਾਰ ਜਗਦੀਪ ਸਿੰਘ ਬਲਾਚੌਰ, ਬਾਬਾ ਸਤਨਾਮ ਸਿੰਘ ਵੱਲੀਆਂ, ਬਾਬਾ ਸਰਬਜੀਤ ਸਿੰਘ ਠੱਕਰਵਾਲ, ਬਾਬਾ ਸਤਪਾਲ ਸਿੰਘ ਅੰਮ੍ਰਿਤਸਰੀ ਭਾਈਆਂ ਦੀ ਹੱਟੀ ਗੜ੍ਹਸ਼ੰਕਰ ਵਾਲੇ, ਭਾਈ ਕਿਰਪਾ ਸਿੰਘ ਪ੍ਰਧਾਨ ਕਿਸਾਨ ਬਚਾਓ ਮੋਰਚਾ ਚੇਅਰਮੈਨ ਬਲਦੀਪ ਸਿੰਘ ਗੜਸ਼ੰਕਰ, ਬਾਬਾ ਰਘੂਭਿੰਦਰ ਸਿੰਘ ਬਿੱਟੂ ਦੋਨੇਵਾਲ ਕਲਾ, ਸਰਪੰਚ ਨਿਸ਼ਾਨਵੀਰ ਸਿੰਘ ਭੀਣ, ਸਰਦਾਰ ਤਰਲੋਕ ਸਿੰਘ ਨਾਗਪਾਲ, ਤਰਲੋਕ ਸਿੰਘ ਬੀਆਂ ਵਾਲੇ, ਅਵਤਾਰ ਸਿੰਘ ਪਠਲਾਵਾ, ਸਰਪੰਚ ਬਲਜਿੰਦਰ ਸਿੰਘ ਉੱਚੀ ਪੱਲੀ, ਗਿਆਨੀ ਗਿਆਨ ਸਿੰਘ ਪੱਲੀ ਝਿੱਕੀ, ਠੇਕੇਦਾਰ ਦਿਲਬਾਗ ਸਿੰਘ, ਬਲਵੀਰ ਸਿੰਘ ਬਸਿਆਲਾ, ਅਵਤਾਰ ਸਿੰਘ ਵੈਲਜੀਅਮ, ਠੇਕੇਦਾਰ ਸਰਬਜੀਤ ਸਿੰਘ ਡਘਾਮ ਅਤੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਪੰਚ-ਸਰਪੰਚ ਅਤੇ ਮੌਹਤਵਰ ਆਗੂਆ ਨੇ ਪਹੁੰਚੇ ਕੇ ਆਪਣੀ ਹਾਜ਼ਰੀ ਲਗਵਾਈ।
Ad Position 22
No active advertisement
ਪਿਛਲੀ ਖ਼ਬਰ ਕਾਰ ਵਿੱਚੋਂ 17 ਬੋਤਲਾਂ ਸ਼ਰਾਬ ਕੀਤੀ ਬਰਾਮਦ ਅਗਲੀ ਖ਼ਬਰ ਬੇੜੀ ਬੰਦ ਹੋਣ ਨਾਲ ਲੋਕ 80 ਕਿਲੋਮੀਟਰ ਦਾ ਗੇੜ ਪਾਉਣ ਲਈ ਹੋਏ ਮਜਬੂਰ
Ad Position 24