ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਐਨ. ਐਸ. ਐਸ ਵਿਭਾਗ ਦੇ ਵਿਦਿਆਰਥੀ ਸਦਭਾਵਨਾ ਦਿਵਸ ਮਨਾਉਣ ਸਮੇਂ ਨਾਲ ਪ੍ਰਿੰਸੀਪਲ ਡਾ. ਇੰਦੂ ਰੱਤੀ ਤੇ ਕਾਲਜ ਸਟਾਫ।
ਸਦਭਾਵਨਾ ਦਿਵਸ ਮਨਾਇਆ
ਬੰਗਾ, 23 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣ) - ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਐੱਨ. ਐੱਸ.
ਬੰਗਾ, 23 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣ) - ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਐੱਨ.ਐੱਸ.ਐੱਸ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਅਗਵਾਈ ਹੇਠ ਸਦਭਾਵਨਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਭਾਗ ਦੇ ਵਲੰਟੀਅਰ ਅਤੇ ਪ੍ਰੋਗਰਾਮ ਅਫ਼ਸਰ ਪ੍ਰੋ. ਵਿਪਨ, ਡਾ. ਨਿਰਮਲਜੀਤ, ਪ੍ਰੋ. ਤਜਿੰਦਰ ਸਿੰਘ, ਪ੍ਰੋ. ਮਨਰਾਜ ਕੌਰ ਨੇ ਆਪਸੀ ਭਾਈਚਾਰੇ, ਏਕਤਾ, ਸਾਂਝ ਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ। ਵਲੰਟੀਅਰ- ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਸਦਭਾਵਨਾ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਗਿਆ ਕਿ ਸਮਾਜ ਵਿੱਚ ਸ਼ਾਂਤੀ, ਭਾਈਚਾਰਾ ਤੇ ਆਪਸੀ ਸਤਿਕਾਰ ਕਾਇਮ ਰੱਖਣ ਲਈ ਸਾਨੂੰ ਜਾਤ, ਧਰਮ, ਭਾਸ਼ਾ ਤੇ ਖੇਤਰ ਦੀਆਂ ਵੰਡਾਂ ਤੋਂ ਉੱਪਰ ਉੱਠ ਕੇ ਮਿਲਜੁਲ ਕੇ ਰਹਿਣਾ ਚਾਹੀਦਾ ਹੈ। ਨੌਜਵਾਨ ਪੀੜ੍ਹੀ ਸਮਾਜ ਵਿੱਚ ਏਕਤਾ ਤੇ ਸਦਭਾਵਨਾ ਦਾ ਸੁਨੇਹਾ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਇਸ ਮੌਕੇ ਉਹਨਾਂ ਨੇ ਐੱਨ.ਐੱਸ.ਐੱਸ. ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਸਮਾਜ ਵਿੱਚ ਪਿਆਰ, ਸਹਿਣਸ਼ੀਲਤਾ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਦਭਾਵਨਾ ਤੇ ਏਕਤਾ ਹੀ ਇੱਕ ਮਜ਼ਬੂਤ ਤੇ ਖੁਸ਼ਹਾਲ ਸਮਾਜ ਦੀ ਨੀਂਹ ਹਨ। ਸਮਾਗਮ ਦੇ ਅੰਤ ਵਿੱਚ ਹਾਜ਼ਰ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸਦਭਾਵਨਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦਾ ਪ੍ਰਣ ਲਿਆ।