24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਖੇ ਪੀ.ਟੀ.ਐਮ. ਮੌਕੇ ਪ੍ਰੋਜੈਕਟ ਅਤੇ ਮਾਡਲਾਂ ਦੀ ਪ੍ਰਦਰਸ਼ਨੀ

ਨੰਗਲ ਬਿਹਾਲਾਂ, 23 ਅਗਸਤ (ਵਿਨੋਦ ਮਹਾਜਨ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਚ ਪ੍ਰਿੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਵਿਚ ਕਰਵਾਈ ਪੀ. ਟੀ.

Ad Position 21
No active advertisement
ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਖੇ ਪੀ. ਟੀ. ਐਮ. ਮੌਕੇ ਵਿਦਿਆਰਥੀਆਂ ਵਲੋਂ ਲਗਾਈ ਪ੍ਰੋਜੈਕਟ ਅਤੇ ਮਾਡਲਾਂ ਦੀ ਪ੍ਰਦਰਸ਼ਨੀ ਨੂੰ ਦੇਖਦੇ ਹੋਏ ਚੇਅਰਮੈਨ ਰਵਿੰਦਰ ਸਿੰਘ ਚੱਕ ਅਤੇ ਪ੍ਰਿੰਸੀਪਲ ਸੁਮਨ ਸ਼ੁਕਲਾ। ਤਸਵੀਰ : ਵਿਨੋਦ ਮਹਾਜਨ 24-08-2026
ਨੰਗਲ ਬਿਹਾਲਾਂ, 23 ਅਗਸਤ (ਵਿਨੋਦ ਮਹਾਜਨ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਚ ਪ੍ਰਿੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਵਿਚ ਕਰਵਾਈ ਪੀ. ਟੀ. ਐਮ. ਮੌਕੇ ਸਕੂਲ ਵਿਚ ਵਿਦਿਆਰਥੀਆਂ ਵਲੋਂ ਸਿਰਜਣਾਤਮਿਕ, ਵਿਗਿਆਨਕ ਸੋਚ ਅਤੇ ਵਿਵਹਾਰਿਕ ਗਿਆਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਿਦਿਆਰਥੀਆਂ ਵਲੋਂ ਵੱਖ-ਵੱਖ ਪ੍ਰੋਜੈਕਟਾਂ ਤੇ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ ਜਿਸ ਵਿਚ ਵਿਦਿਆਰਥੀਆਂ ਨੇ ਵਿਗਿਆਨ, ਗਣਿਤ, ਵਾਤਾਵਰਨ ਸੰਭਾਲ ਸਮਾਜਿਕ ਵਿਗਿਆਨ, ਹਿੰਦੀ, ਪੰਜਾਬੀ, ਕੰਪਿਊਟਰ ਅਤੇ ਸਰੀਰਕ ਸਿੱਖਿਆ ਦੇ ਵਿਸ਼ਿਆਂ ਨਾਲ ਸੰਬੰਧਿਤ ਦਿਲਚਸਪ ਤੇ ਗਿਆਨਵਰਧਕ ਮਾਡਲ ਪੇਸ਼ ਕੀਤੇ। ਵਿਦਿਆਰਥੀਆਂ ਨੇ ਆਪਣੀ ਕਲਪਨਾ ਸ਼ਕਤੀ ਤੇ ਕਲਾ–ਕੁਸ਼ਲਤਾ ਦਾ ਪ੍ਰਯੋਗ ਕਰਦੇ ਹੋਏ ਪਾਣੀ ਦੀ ਸੰਭਾਲ ਸੂਰਜ ਊਰਜਾ, ਸਾਫ਼ ਅਤੇ ਹਰਿਆ-ਭਰਿਆ ਵਾਤਾਵਰਨ, ਵਿਆਕਰਨ, ਗਣਿਤ ਨਾਲ ਸੰਬੰਧਿਤ ਧਾਰਨਾਵਾਂ ਤੇ ਵਿਗਿਆਨ ਨਾਲ ਸੰਬੰਧਿਤ ਵਿਭਿੰਨ ਸਿਧਾਂਤਾਂ ’ਤੇ ਆਧਾਰਿਤ ਵਰਕਿੰਗ ਮਾਡਲ ਅਤੇ ਪ੍ਰੋਜੈਕਟ ਤਿਆਰ ਕੀਤੇ। ਇਸ ਪ੍ਰਦਰਸ਼ਨੀ ਨੇ ਵਿਦਿਆਰਥੀਆਂ ਵਿਚ ਖੋਜ, ਨਵੀਨਤਾ, ਆਤਮ-ਵਿਸ਼ਵਾਸ ਤੇ ਟੀਮ ਵਰਕ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਮਾਪਿਆਂ ਨੇ ਸਕੂਲ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਸਕੂਲ ਦੀ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਸਕੂਲ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਅਤੇ ਹੋਰ ਟਰੱਸਟ ਮੈਂਬਰਾਂ ਸਤਪਾਲ ਸਿੰਘ, ਹਰਪਾਲ ਸਿੰਘ, ਬਿਕਰਮਜੀਤ ਸਿੰਘ, ਹਰਿੰਦਰਜੀਤ ਸਿੰਘ, ਸੁਰਜੀਤ ਸਿੰਘ ਭੱਟੀਆਂ, ਹਰਮਨਜੀਤ ਸਿੰਘ ਅਤੇ ਦਵਿੰਦਰ ਸਿੰਘ ਨੇ ਪ੍ਰੋਜੈਕਟਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਸਾਡੇ ਸਕੂਲ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਵਿਦਿਆਰਥੀਆਂ ਨੂੰ ਇਸ ਢੰਗ ਨਾਲ ਸਿੱਖਿਆ ਦਿੱਤੀ ਜਾਏ ਕਿ ਭਵਿੱਖ ਵਿਚ ਇੱਕ ਚੰਗੇ ਸਮਾਜ ਦਾ ਨਿਰਮਾਣ ਹੋ ਸਕੇ। ਪ੍ਰਿੰਸੀਪਲ ਨੇ ਕਿਹਾ ਕਿ ਸਕੂਲ ਵਿਚ ਬੱਚਿਆਂ ਦੇ ਸੰਪੂਰਨ ਵਿਕਾਸ ਲਈ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਰਹਿਣਗੀਆਂ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬਲਰਾਜ ਯੂਨੀਵਰਸਿਟੀ ਕਾਲਜ ਵਿਖੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਜਥੇ. ਬਾਬਾ ਬਘੇਲ ਸਿੰਘ ਬੱਸ ਅੱਡਾ ਹਰਿਆਣਾ ਦਾ ਸੁਨਹਿਰੀ ਅੱਖਰਾਂ ’ਚ ਲਿਖਿਆ ਬੋਰਡ ਲਗਵਾਇਆ
Ad Position 24